👉ਜ਼ਿਲ੍ਹੇ ਅੰਦਰ ਸੁਰੱਖਿਆ ਪ੍ਰਬੰਧ ਮਜ਼ਬੂਤ, 1800 ਪੁਲਿਸ ਮੁਲਾਜ਼ਮ ਤਾਇਨਾਤ
Sri Mukatsar Sahib News: ਸ੍ਰੀ ਮੁਕਤਸਰ ਸਾਹਿਬ ਦੇ ਐਸ.ਐਸ.ਪੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਭਰ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸੇ ਤਹਿਤ ਅੱਜ ਮਲੋਟ ਖੇਤਰ ਵਿੱਚ ਵੱਡਾ ਫਲੈਗ ਮਾਰਚ ਕੱਢਿਆ ਗਿਆ।ਇਸ ਫਲੈਗ ਮਾਰਚ ਵਿੱਚ ਸ੍ਰੀਮਤੀ ਹਰਕਮਲ ਕੌਰ ਐਸ.ਪੀ (ਐਚ), ਅੰਗਰੇਜ਼ ਸਿੰਘ ਡੀ.ਐਸ.ਪੀ (ਮਲੋਟ), ਇੰਸਪੈਕਟਰ ਵਰੁਣ ਯਾਦਵ ਸਿੰਘ ਮੁੱਖ ਅਫਸਰ ਥਾਣਾ ਸਿਟੀ ਮਲੋਟ, ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਲੱਖੇਵਾਲੀ, ਐਸ.ਆਈ ਪਰਵਿੰਦਰ ਸਿੰਘ ਮੁੱਖ ਸਦਰ ਮਲੋਟ, ਸੀ.ਆਈ.ਏ ਇੰਚਾਰਜ ਐਸ.ਆਈ, ਐਸ.ਆਈ ਜਗਸੀਰ ਸਿੰਘ ਮੁੱਖ ਥਾਣਾ ਬਰੀਵਾਲਾ ਤੋਂ ਇਲਾਵਾ ਲਗਭਗ 200 ਪੁਲਿਸ ਮੁਲਾਜ਼ਮ ਹਾਜ਼ਰ ਸਨ।
ਇਹ ਵੀ ਪੜ੍ਹੋ ਅਬੋਹਰ ਤਹਿਸੀਲ ਕੰਪਲੈਕਸ ਕ+ਤ+ਲ ਕਾਂਡ; ਪੁਲਿਸ ਵੱਲੋਂ ਮੁੱਖ ਮੁਲਜ਼ਮ ਸਮੇਤ 4 ਗ੍ਰਿਫਤਾਰ
ਫਲੈਗ ਮਾਰਚ ਥਾਣਾ ਦਾਨੇ ਵਾਲਾ ਚੌਂਕ ਮਲੋਟ ਤੋਂ ਸ਼ੁਰੂ ਹੋ ਕੇ ਫਿਰਨੀ ਪਿੰਡ ਦਾਨੇਵਾਲਾ ਤੋਂ ਪਿੰਡ ਅਬਲਖਰਾਣਾ ਤੋਂ ਹੁੰਦੇ ਹੋਏ ਵਾਪਸ ਦਾਨੇਵਾਲਾ ਚੌਂਕ ਤੋਂ ਪੁਲ ਸ਼ਹਿਰ ਮਲੋਟ ਤੋਂ ਕੈਰੋ ਰੋਡ ਤੋਂ ਦਾਣਾ ਮੰਡੀ ਮਲੋਟ ਤੋ ਬਸ ਸਟੈਂਡ ਮਲੋਟ ਹੁੰਦੇ ਹੋਏ ਮੁਕਤਸਰ ਚੌਂਕ ਮਲੋਟ ਤੋਂ ਪਿੰਡ ਮਲੋਟ ਫਾਜ਼ਿਲਕਾ ਰੋਡ ਤੋਂ ਲੁੱਕ ਪਲਾਂਟ ਤੋਂ ਸਰਕਾਰੀ ਸਕੂਲ ਪਿੰਡ ਭਗਵਾਨਪੁਰਾ ਦੇ ਨਜ਼ਦੀਕ ਤੋਂ ਵਾਪਸ ਪਿੰਡ ਭਗਵਾਨਪੁਰਾ ਤੋਂ ਹੁੰਦੇ ਹੋਏ ਗੁਰਦੁਆਰਾ ਕੰਗ ਮਾਣ ਪੱਤੀ ਪਿੰਡ ਮਲੋਟ ਤੋਂ ਥਾਣਾ ਸਦਰ ਮਲੋਟ ਤੋਂ ਹੁੰਦੇ ਹੋਏ ਮੁਕਤਸਰ ਰੋਡ ਪਿੰਡ ਮਲੋਟ ਵਿਖੇ ਖਤਮ ਹੋਇਆ। ਇਸ ਮੌਕੇ ਐਸ.ਐਸ.ਪੀ ਸ੍ਰੀ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹੇ ਵਿੱਚ ਕਾਫ਼ੀ ਵਧੇਰੇ ਬਲ ਤਾਇਨਾਤ ਕੀਤਾ ਗਿਆ ਹੈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਦੁਆਰਾ ਨਾਕਾਬੰਦੀਆਂ ਲਗਾਈਆਂ ਗਈਆਂ ਹਨ, ਜਿਥੇ ਸ਼ੱਕੀ ਵਿਅਕਤੀਆਂ ਅਤੇ ਵਹੀਕਲਾਂ ਦੀ ਤਲਾਸ਼ੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ ਗੈਂਗਸਟਰ ਤੋਂ ਸਮਾਜ ਸੇਵੀ ਬਣੇ ਗੁਰਪ੍ਰੀਤ ਸੇਖੋਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਉਨ੍ਹਾਂ ਕਿਹਾ ਕਿ ਪੋਲਿੰਗ ਪਾਰਟੀਆਂ, ਨਾਕਾਬੰਦੀ ਟੀਮਾਂ ਅਤੇ ਰਿਜ਼ਰਵ ਫੋਰਸਾਂ ਨੂੰ ਸਮੇਤ 1800 ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੜਬੜ ਨੂੰ ਪਹਿਲਾਂ ਹੀ ਰੋਕਿਆ ਜਾ ਸਕੇ।ਚੋਣਾਂ ਦੇ ਮੱਦੇਨਜ਼ਰ ਹੋਟਲਾਂ, ਢਾਬਿਆਂ ਅਤੇ ਰੈਸਟੋਰੈਂਟਾਂ ਦੀ ਵੀ ਵਿਸ਼ੇਸ਼ ਚੈਕਿੰਗ ਕੀਤੀ ਗਈ ਤਾਂ ਜੋ ਅਪਰਾਧੀ ਤੱਤਾਂ ‘ਤੇ ਨਿਗਰਾਨੀ ਹੋਵੇ ਅਤੇ ਜ਼ਿਲ੍ਹਾ ਅੰਦਰ ਪੂਰੀ ਤਰ੍ਹਾਂ ਕਾਨੂੰਨ-ਵਿਵਸਥਾ ਬਣੀ ਰਹੇ।ਇਸੇ ਤਰ੍ਹਾਂ ਗੁਆਂਢੀ ਰਾਜਾਂ ਦੀ ਪੁਲਿਸ ਸ਼ੱਕੀ ਗਤੀਵਿਧੀਆਂ, ਗੈਰ-ਕਾਨੂੰਨੀ ਸ਼ਰਾਬ ਅਤੇ ਬਾਹਰੀ ਲੋਕਾਂ ਦੀ ਆਵਾਜਾਈ ਨੂੰ ਰੋਕਣ ਲਈ ਪੰਜਾਬ-ਹਰਿਆਣਾ ਅਤੇ ਰਾਜਥਾਨ ਸਰਹੱਦ ‘ਤੇ ਆਪਣੇ-ਆਪਣੇ ਖੇਤਰਾਂ ਵਿੱਚ ਨਾਕਾਬੰਦੀ ਕਰ ਰਹੀ ਹੈ। ਪੁਲਿਸ ਪ੍ਰਸ਼ਾਸਨ ਨੇ ਵੀ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਦਬਾਅ, ਡਰ ਜਾਂ ਲਾਲਚ ਦੇ ਵੋਟ ਪਾਉਣ ਅਤੇ ਜੇਕਰ ਕੋਈ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













