Jalandhar News: ਜਲੰਧਰ ਦੇ ਵਿਚ ਇੱਕ ਸਾਬਕਾ ਵਿਧਾਇਕ ਦੇ ਭਤੀਜ਼ੇ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਖ਼੍ਬਰ ਸਾਹਮਣੇ ਆਈ ਹੈ। ਇਹ ਘਟਨਾ ਜਲੰਧਰ ਦੀ ਬਸਤੀ ਦਾਨਿਸ਼ਮੰਦਾਂ ਵਿਚ ਵਾਪਰੀ ਹੈ, ਜਿੱਥੇ ਕੁੱਝ ਲੋਕਾਂ ਵੱਲੋਂ ਤਕਰਾਰ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਜਖ਼ਮੀ ਹੋਏ ਵਿਕਾਸ ਅੰਗੁਰਾਲ (16 ਸਾਲ) ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਨੇ ਦਮ ਤੋੜ ਦਿਤਾ।
ਇਹ ਵੀ ਪੜ੍ਹੋ ਪੰਜਾਬ ਦੇ ਵਿੱਚ ਜ਼ਿਲਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲਈ ਵੋਟਾਂ ਭਲਕੇ, ਤਿਆਰੀਆਂ ਮੁਕੰਮਲ
ਜਲੰਧਰ ਦੀ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਇਸ ਮਾਮਲੇ ਵਿਚ ਮੁਲਜਮਾਂ ਵਿਰੁਧ ਪਰਚਾ ਦਰਜ਼ ਕਰਕੇ ਮੁਲਜਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਪ੍ਰੰਤੂ ਮ੍ਰਿਤਕ ਦੇ ਪ੍ਰਵਾਰਕ ਮੈਂਬਰਾਂ ਮੁਤਾਬਕ ਇਹ ਕਤਲ ਨਸ਼ੇ ਦੇ ਕਾਰਨਾਂ ਕਰਕੇ ਹੋਇਆ ਹੈ। ਵਿਕਾਸ ਸਾਲ 2022 ਵਿਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਵਿਧਾਇਕ ਚੁਣੇ ਗਏ ਸ਼ੀਤਲ ਅੰਗੁਰਾਲ ਦਾ ਸਕਾ ਭਤੀਜ਼ਾ ਸੀ।
ਇਹ ਵੀ ਪੜ੍ਹੋ Gurwinder ਕ+ਤ+ਲ ਕਾਂਡ; ਕਾ+ਤ+ਲ ਧੀ ਦੇ ਪਿਉ ਨੇ ਕਿਹਾ ਰੁਪਿੰਦਰ ਨੇ ਸਾਡਾ ਜਵਾਈ ਨਹੀਂ,ਪੁੱਤ ਮਾ.ਰਿਆ, ਮਿਲੇ ਮਿਸਾਲੀ ਸਜ਼ਾ
ਸ਼ੀਤਲ ਅੰਗੁਰਾਲ ਪਿਛਲੇ ਸਮੇਂ ਦੌਰਾਨ ਆਪ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ, ਜਿੱਥੇ ਉਹ ਮੁੜ ਹੋਈ ਉੱਪ ਚੋਣ ਵਿਚ ਮੈਦਾਨ ਵਿਚ ਨਿੱਤਰੇ ਸਨ ਪ੍ਰੰਤੂ ਆਪ ਦੀ ਟਿਕਟ ‘ਤੇ ਚੋਣ ਲੜ ਰਹੇ ਮਹਿੰਦਰ ਭਗਤ ਦੇ ਹੱਥੋਂ ਹਾਰ ਗਏ ਸਨ। ਸ਼ੀਤਲ ਅੰਗੁਰਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਕਤਲ ਦੇ ਪਿੱਛੇ ਕਾਲੂ ਨਾਂ ਦੇ ਨੌਜਵਾਨ ਉੱਪਰ ਦੋਸ਼ ਲਗਾਇਆ ਗਿਆ ਹੈ, ਜਿਸਨੂੰ ਆਪ ਦੇ ਯੂਥ ਵਿੰਗ ਨਾਲ ਸਬੰਧਤ ਦਸਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













