Punjab News: ਪੰਜਾਬ ਦੇ ਵਿੱਚ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਇਹ ਵੋਟਿੰਗ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਅਚਾਨਕ ਅੱਜ ਪਈ ਸੰਘਣੀ ਧੁੰਦ ਕਾਰਨ ਸਵੇਰ ਸਮੇਂ ਵੋਟਿੰਗ ਦੀ ਰਫਤਾਰ ਮੱਠੀ ਰਹਿ ਸਕਦੀ ਹੈ। ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਸ਼ਾਂਤਮਈ ਤਰੀਕੇ ਨਾਲ ਵੋਟਿੰਗ ਸ਼ੁਰੂ ਹੋਣ ਦੀਆਂ ਖਬਰਾਂ ਹਨ। ਇਹਨਾਂ ਚੋਣਾਂ ਵਿੱਚ ਮੁੱਖ ਤੌਰ ‘ਤੇ ਤਿਕੋਣਾ ਮੁਕਾਬਲਾ ਬਣਿਆ ਹੋਇਆ ਹੈ ਅਤੇ ਕਈ ਥਾਂ ਭਾਜਪਾ ਵੱਲੋਂ ਵੀ ਸਖਤ ਟੱਕਰ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ ਲੁੱਟ ਖੋਹ ਦੀ ਕਹਾਣੀ ਝੂਠੀ ਨਿਕਲੀ; ਪੁਲਿਸ ਕਾਂਸਟੇਬਲ ਸਮੇਤ 6 ਗ੍ਰਿਫਤਾਰ
ਪਿਛਲੇ ਦਿਨੀਂ ਨਾਮਜਦਗੀਆਂ ਸਮੇਂ ਹੋਈਆਂ ਘਟਨਾਵਾਂ ਨੂੰ ਦੇਖਦਿਆਂ ਵੋਟਾਂ ਦੇ ਲਈ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਇਹ ਵੋਟਾਂ ਬੈਲਟ ਪੇਪਰ ਦੇ ਰਾਹੀਂ ਹੋ ਰਹੀਆਂ ਹਨ। ਇਨਾ ਵੋਟਾਂ ਦੇ ਨਤੀਜੇ 17 ਦਸੰਬਰ ਨੂੰ ਦੱਸੇ ਜਾਣਗੇ ਹਾਲਾਂਕਿ ਸੂਬੇ ਵਿਧਾਨ ਸਭਾ ਚੋਣਾਂ ਤੋਂ ਇਹ ਨਿਕਾਲ ਪਹਿਲਾਂ ਹੋ ਰਹੀਆਂ ਇਹਨਾਂ ਵੋਟਾਂ ਲਈ ਸਿਆਸੀ ਪਾਰਟੀਆਂ ਵੱਲੋਂ ਪੂਰੀ ਮਿਹਨਤ ਕੀਤੀ ਜਾ ਰਹੀ ਹੈ ਪਰੰਤੂ ਉਹ ਟਰਾਂ ਦੇ ਵੱਲੋਂ ਜਿਆਦਾ ਉਤਸ਼ਾਹ ਨਹੀਂ ਦਿਖਾਇਆ ਜਾ ਰਿਹਾ।
ਇਹ ਵੀ ਪੜ੍ਹੋ ਜ਼ਿਲ੍ਹੇ ਦੀਆਂ ਸਾਰੀਆਂ ਪੋਲਿੰਗ ਪਾਰਟੀਆਂ ਨਿਰਧਾਰਤ ਪੋਲਿੰਗ ਸਟੇਸ਼ਨਾਂ ਵੱਲ ਰਵਾਨਾ : ਜ਼ਿਲ੍ਹਾ ਚੋਣ ਅਫ਼ਸਰ
ਜਿਕਰਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਲਈ 347 ਤੇ ਪੰਚਾਇਤ ਸੰਮਤੀ ਦੇ 2838 ਜੋਨਾਂ ਲਈ ਇਹ ਚੋਣਾਂ ਹੋ ਰਹੀਆਂ ਹਨ, ਜਿਸਦੇ ਲਈ 9401 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਜਿੰਨਾਂ ਨੂੰ ਚੁਣਨ ਲਈ ਸੂਬੇ ਦੇ ਦਿਹਾਤੀ ਇਲਾਕਿਆਂ ਦੇ 1 ਕਰੋੜ 34 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੋਣ ਪ੍ਰਬੰਧਾਂ ਨੂੰ ਸਹੀ ਤਰੀਕੇ ਨਾਲ ਚਾੜਣ ਲਈ 40 ਹਜ਼ਾਰ ਪੁਲਿਸ ਮੁਲਾਜ਼ਮ ਅਤੇ 90 ਹਜ਼ਾਰ ਸਿਵਲ ਮੁਲਾਜ਼ਮ ਤੈਨਾਤ ਕੀਤੇ ਗਏ ਹਨ।







