👉ਪੰਜਾਬ ਸਰਕਾਰ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵਿਸ਼ਵ ਪੱਧਰੀ ਪ੍ਰੋਜੈਕਟ ਸ਼ੁਰੂ ਕੀਤੇ
Punjab News:ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸਾਲ 2025 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਮਨਾਉਣ ਲਈ ਨੋਡਲ ਵਿਭਾਗ ਵੱਜੋਂ ਜ਼ਿੰਮੇਵਾਰੀ ਸੌਂਪੀ ਗਈ ਸੀ। ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਸਮਾਗਮ ਸੰਗਤਾਂ ਦੇ ਚੇਤਿਆਂ ਵਿੱਚ ਸਦੀਵੀ ਵਸੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਲ 2025 ਦੌਰਾਨ ਗੁਰੂ ਸਾਹਿਬ ਦੇ ਆਸ਼ੀਰਵਾਦ ਸਦਕਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਫਲ ਸਮਾਗਮਾਂ ਦੀ ਦੁਨੀਆਂ ਭਰ ਦੀ ਸੰਗਤ ਨੇ ਪ੍ਰਸੰਸ਼ਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ ਜ਼ਿਲ੍ਹਿਆਂ ਵਿੱਚ ਕਰਵਾਏ ਗਏ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਵਿਖੇ 20 ਤੋਂ 29 ਨਵੰਬਰ ਤੱਕ ਡਰੋਨ ਸ਼ੋਅ ਨੇ ਦੁਨੀਆਂ ਭਰ ਦੀ ਸੰਗਤ ਦਾ ਧਿਆਨ ਖਿੱਚਿਆ।
ਇਹ ਵੀ ਪੜ੍ਹੋ ਆਦਰਸ਼ ਸਕੂਲ ਚਾਉਕੇ ਦੇ ਅਧਿਆਪਕਾਂ ਨੇ ਪ੍ਰਸ਼ਾਸਨ ਦੀ ਵਾਅਦਾ ਖਿਲਾਫੀ ਵਿਰੁਧ ਮੌੜ ‘ਚ ਕੀਤਾ ਰੋਸ ਮਾਰਚ
23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉੱਤੇ ਦੁਨੀਆਂ ਭਰ ਤੋਂ ਸੰਗਤ ਨੇ ਹਾਜ਼ਰੀ ਭਰੀ ਅਤੇ ਰਾਜ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਜਿਸ ਵਿੱਚ ਟੈਂਟ ਸਿਟੀ, ਸ਼ਟਲ ਬੱਸ ਸਰਵਿਸ, ਮੀਡੀਆ ਸੈਂਟਰ ਅਤੇ ਧਾਰਮਿਕ-ਸਮਾਜਿਕ ਸਮਾਗਮਾਂ ਦੀ ਸ਼ਲਾਘਾ ਕੀਤੀ। ਸੌਂਦ ਨੇ ਦੱਸਿਆ ਕਿ ਗੁਰੂ ਸਾਹਿਬ ਨਾਲ ਸਬੰਧਤ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਹੋਈ ਸੀ। ਇਸ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਤੋਂ ਇਲਾਵਾ ਹੋਰ ਧਾਰਮਿਕ ਤੇ ਸਿੱਖਿਅਕ ਸਮਾਗਮ ਕਰਵਾਏ ਗਏ। 18 ਨਵੰਬਰ ਨੂੰ ਸ੍ਰੀਨਗਰ (ਜੰਮੂ-ਕਸ਼ਮੀਰ) ਵਿੱਚ ਕੀਰਤਨ ਦਰਬਾਰ ਕਰਵਾਇਆ ਗਿਆ ਅਤੇ ਅਗਲੇ ਦਿਨ 19 ਨਵੰਬਰ ਨੂੰ ਉਥੋਂ ਨਗਰ ਕੀਰਤਨ ਸਜਾਇਆ ਗਿਆ। ਇਸ ਤੋਂ ਇਲਾਵਾ ਤਲਵੰਡੀ ਸਾਬੋ, ਫ਼ਰੀਦਕੋਟ ਤੇ ਗੁਰਦਾਸਪੁਰ ਤੋਂ ਵੀ ਨਗਰ ਕੀਰਤਨ ਸਜਾਏ ਗਏ। ਇਹ ਚਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਸੰਪੂਰਨ ਹੋਏ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵੀ ਪੰਜਾਬ ਸਰਕਾਰ ਨੇ ਸਾਲ 2025 ਦੌਰਾਨ ਵੱਡੇ ਕਾਰਜ ਆਰੰਭੇ ਹਨ।
ਇਹ ਵੀ ਪੜ੍ਹੋ Mohali Police ਵੱਲੋਂ ਲੁੱਟ-ਖੋਹ ਗੈਂਗ ਕਾਬੂ; 2 ਸੋਨੇ ਦੀਆਂ ਚੇਨਾਂ,4 ਮੋਬਾਇਲ ਫੋਨ, ਲੈਪਟਾਪ ਬਰਾਮਦ
ਪਹਿਲੇ ਭਾਗ ਵਿੱਚ ਇਮਾਰਤ ਦਾ ਨਿਰਮਾਣ ਮੁਕੰਮਲ ਕਰਕੇ ਫਰਵਰੀ 2024 ਵਿੱਚ ਸਮਰਪਿਤ ਕਰ ਦਿੱਤਾ ਗਿਆ ਸੀ।ਵਿਰਾਸਤ-ਏ-ਖਾਲਸਾ ਵਿੱਚ ਵੀ ਨੌਂਵੇ ਪਾਤਸ਼ਾਹ ਨਾਲ ਸਬੰਧਤ ਇੱਕ ਪ੍ਰਦਰਸ਼ਨੀ ਗੈਲਰੀ ਦਾ ਮੁੱਖ ਮੰਤਰੀ ਨੇ 23 ਨਵੰਬਰ ਨੂੰ ਉਦਘਾਟਨ ਕੀਤਾ। ਸੌਂਦ ਨੇ ਕਿਹਾ ਕਿ ਇਸ ਮਹਾਨ ਸਮਾਗਮ ਤੇ ਕਾਰਜਾਂ ਤੋਂ ਇਲਾਵਾ ਸੈਰ-ਸਪਾਟਾ ਵਿਭਾਗ ਨੇ ਸਾਲ 2025 ਦੇ ਸ਼ੁਰੂ ਵਿੱਚ ਹੀ ਖੰਨਾ ‘ਚ ‘ਧੀਆਂ ਦੀ ਲੋਹੜੀ’ ਮਨਾਈ। ਉਨ੍ਹਾਂ ਦੱਸਿਆ ਕਿ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਇਸ ਸਾਲ ਅਹਿਮ ਪ੍ਰਸ਼ਾਸਨੀ ਫੈਸਲੇ ਲਏ ਗਏ। ਇਸ ਤੋਂ ਇਲਾਵਾ ਪੰਜਾਬ ਦੇ ਸੱਭਿਆਚਾਰ ਦੀ ਪ੍ਰਫੁੱਲਤਾ ਤੇ ਰਵਾਇਤੀ ਖੇਡਾਂ ਦੀ ਸ਼ਾਨੋ-ਸ਼ੌਕਤ ਬਰਕਰਾਰ ਰੱਖਣ ਲਈ ਫਿਰੋਜ਼ਪੁਰ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਕਰਵਾਇਆ ਗਿਆ। ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਉਦਘਾਟਨ ਖੁਦ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਕੀਤਾ ਸੀ। 13 ਤੋਂ 16 ਫਰਵਰੀ ਤੱਕ ਪਟਿਆਲਾ ਵਿਰਾਸਤੀ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿੱਚ ਹੈਰੀਟੇਜ ਵਾਕ, ਫੂਡ ਫੈਸਟੀਵਲ, ਸੰਗੀਤਕ ਸ਼ਾਮ, ਏਅਰੋ ਸ਼ੋਅ, ਨੇਚਰ ਵਾਕ, ਫੁੱਲਾਂ ਦੀ ਪ੍ਰਦਰਸ਼ਨੀ ਅਤੇ ਫੈਸ਼ਨ ਵਾਕ ਸਮੇਤ ਵੱਖ-ਵੱਖ ਦਿਲਕਸ਼ ਪ੍ਰੋਗਰਾਮ ਕਰਵਾਏ ਗਏ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ







