Mansa News: Road Accident; ਪਿਛਲੇ ਕੁੱਝ ਦਿਨਾਂ ਤੋਂ ਇਲਾਕੇ ਵਿਚ ਪੈ ਰਹੀ ਸੰਘਣੀ ਧੁੰਦ ਨੇ ਬਠਿੰਡਾ ਪੱਟੀ ‘ਚ ਦੋ ਨੌਜਵਾਨਾਂ ਦੀ ਜਾਨ ਲੈ ਲਈ। ਮ੍ਰਿਤਕ ਨੌਜਵਾਨ ਛੋਟੀ ਉਮਰ ਦੇ ਸਨ, ਜੋਕਿ ਬੁਢਲਾਡਾ ਤੋਂ ਖਰੀਦਦਾਰੀ ਕਰਕੇ ਮੋਟਰਸਾਈਕਲ ‘ਤੇ ਵਾਪਸ ਆਪਣੇ ਘਰ ਜਾ ਰਹੇ ਸਨ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਦਲਜੀਤ ਸਿੰਘ ਤੇ ਪ੍ਰਿੰਸ ਵਾਸੀ ਬੋਹਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ ਇਸ ਜ਼ਿਲ੍ਹੇ ‘ਚ Vigilance ਨੂੰ ਮਿਲਿਆ ਨਵਾਂ ਐਸਐਸਪੀ, ਦੋ ਅਧਿਕਾਰੀਆਂ ਦੀ ਹੋਈ ਪੋਸਟਿੰਗ
ਜਾਣਕਾਰੀ ਮੁਤਾਬਕ ਇਹ ਭਿਆਨਕ ਹਾਦਸਾ ਬੀਤੀ ਦੇਰ ਸ਼ਾਮ ਕਲੀਪੁਰ ਰੋਡ ’ਤੇ ਵਾਪਰਿਆਂ। ਥਾਣਾ ਬੁਢਲਾਡਾ ਸਿਟੀ ਦੇ ਐਸਐਚਓ ਇੰਸਪੈਕਟਰ ਕਮਲਜੀਤ ਸਿੰਘ ਨੇ ਪੰਜਾਬੀ ਖ਼ਬਰਸਾਰ ਵੈਬਸਾਈਟ ਨਾਲ ਗੱਲਬਾਤ ਕਰਦਿਆਂ ਇਸ ਹਾਦਸੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦਸਿਆ ਕਿ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਕਿਸ ਵਹੀਕਲ ਦੇ ਨਾਲ ਵੱਜ ਕੇ ਹੋਇਆ, ਕਿਉਂਕਿ ਹਾਦਸੇ ਵਾਲੀ ਜਗ੍ਹਾਂ ਕੋਈ ਹੋਰ ਵਹੀਕਲ ਨਹੀਂ ਪਾਇਆ ਗਿਆ।
ਇਹ ਵੀ ਪੜ੍ਹੋ Punjab Cabinet ਦੀ ਅਹਿਮ ਮੀਟਿੰਗ ਅੱਜ; ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਸੱਦਣ ਦਾ ਲਿਆ ਜਾ ਸਕਦਾ ਫੈਸਲਾ
ਜਿਸਦੇ ਚੱਲਦੇ ਸੰਭਾਵਨਾ ਇਹ ਵੀ ਹੈ ਕਿ ਕੋਈ ਵਹੀਕਲ ਮੋਟਰਸਾਈਕਲ ਨੂੰ ਫ਼ੇਟ ਮਾਰ ਕੇ ਭੱਜ ਗਿਆ ਹੋਵੇ। ਉਨ੍ਹਾਂ ਦਸਿਆ ਕਿ ਇਸ ਹਾਦਸੇ ਵਿੱਚ ਇੱਕ ਨੌਜਵਾਨ ਪ੍ਰਿੰਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੌਜਵਾਨ ਦਲਜੀਤ ਸਿੰਘ ਨੂੰ ਗੰਭੀਰ ਹਾਲਤ ਵਿੱਚ ਇਲਾਜ ਅਧੀਨ ਦਮ ਤੋੜ ਦਿੱਤਾ। ਇਸ ਸਬੰਧ ਵਿਚ ਪਰਚਾ ਦਰਜ਼ ਕਰਕੇ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













