Amritsar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਵਿਚ ਕੀਤੀ ਸੋਧ ਦਾ ਵਿਰੋਧ ਕਰਦਿਆਂ ਇਸਦੇ ਵਿਰੁਧ ਪੰਜਾਬ ਦੀਆਂ ਸਿਆਸੀ ਧਿਰਾਂ ਨੂੰ ਇੱਕਜੁਟ ਹੋਣ ਦਾ ਸੱਦਾ ਦਿੱਤਾ ਹੈ। ਸੋਮਵਾਰ ਨੂੰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਸ: ਬਾਦਲ ਨੇ ਕੇਂਦਰ ਦੀ ਮੋਦੀ ਸਰਕਾਰ ਨੁੰ ਘੇਰਦਿਆਂ ਕਿਹਾ ਕਿ,”ਪਹਿਲੀ ਗੱਲ ਤਾਂ ਮਹਾਤਮਾ ਗਾਂਧੀ ਨੇ ਦੇਸ਼ ਨੂੰ ਅਜ਼ਾਦ ਕਰਵਾਉਣ ਵਿਚ ਮੁੱਖ ਨਿਭਾਈ ਹੈ ਤਾਂ ਅਜਿਹੀ ਹਾਲਾਤ ਵਿਚ ਉਨ੍ਹਾਂ ਦੇ ਨਾਮ ਉੱਪਰ ਚੱਲ ਰਹੀਆਂ ਸਕੀਮਾਂ ਨੂੰ ਬਦਲਣਾ ਬਿਲਕੁੱਲ ਗਲਤ ਹੈ। ”
ਇਹ ਵੀ ਪੜ੍ਹੋ Amritsar ‘ਚ ਸਕੂਲੀ ਵਿਦਿਆਰਥੀਆਂ ਵਿਚਕਾਰ ਹੋਈ ਲੜਾਈ; ਚੱਲੀਆਂ ਗੋ+ਲੀ+ਆਂ, ਵੀਡੀਓ ਵਾਈਰਲ
ਇਸਦੇ ਨਾਲ ਹੀ ਮਨਰੇਗਾ ਸਕੀਮ ਵਿੱਚ ਕੀਤੇ ਗਏ ਬਦਲਾਵਾਂ ਨੂੰ ਗਰੀਬਾਂ ‘ਤੇ ਵੱਡਾ ਹਮਲਾ ਕਰਾਰ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਇਹ ਸਕੀਮ ਪੂਰੀ ਤਰ੍ਹਾਂ ਕੇਂਦਰ ਸਰਕਾਰ ਦੁਆਰਾ ਚਲਾਈ ਜਾਂਦੀ ਸੀ ਪ੍ਰੰਤੂ ਹੁਣ ਇਹ ਹਿੱਸਾ 60:40 ਪ੍ਰਤੀਸ਼ਤ ਕਰ ਦਿੱਤਾ ਹੈ। ਜਿਸਦੇ ਨਾਲ ਪੰਜਾਬ ਵਰਗੇ ਸੂਬੇ ਉੱਪਰ ਬਹੁਤ ਵੱਡਾ ਆਰਥਿਕ ਬੋਝ ਪਏਗਾ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਹੀ ਪੰਜਾਬ ਸਰਕਾਰ ਆਪਣਾ ਹਿੱਸਾ ਪਾਉਣ ਵਿੱਚ ਅਸਫਲ ਰਹਿਣ ਕਾਰਨ ਕਈ ਕੇਂਦਰੀ ਯੋਜਨਾਵਾਂ ਦਾ ਲਾਭ ਸੂਬੇ ਨੂੰ ਦੇਣ ਵਿੱਚ ਅਸਮਰੱਥ ਰਹੀ ਹੈ, ਜਿਸ ਦਾ ਸਭ ਤੋਂ ਵੱਧ ਪ੍ਰਭਾਵ ਗਰੀਬਾਂ ਅਤੇ ਮਜ਼ਦੂਰ ਵਰਗ ‘ਤੇ ਪਿਆ ਹੈ। ਸ: ਬਾਦਲ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਵਿਚ ਮਨਰੇਗਾ ਸਕੀਮ ਤਹਿਤ ਵੱਡਾ ਘਪਲਾ ਹੈ।
ਇਹ ਵੀ ਪੜ੍ਹੋ Breaking News; Bathinda ਨਗਰ ਨਿਗਮ ਦੀਆਂ ਚੋਣਾਂ ਦਾ ਮੁੱਢ ਬੱਝਿਆ; ਕਮੇਟੀ ਨੇ ਵਾਰਡਬੰਦੀ ਦੀ ਰੀਪੋਰਟ ਸਰਕਾਰ ਨੂੰ ਸੌਂਪੀ
ਇਸਦੇ ਨਾਲ ਸੁਖਬੀਰ ਸਿੰਘ ਬਾਦਲ ਨੇ ਸੂਬਾ ਸਰਕਾਰ ਉੱਪਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਅਕਾਲੀ ਦਲ ਦੇ 1100 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਕਿਉਂਕਿ ਅਕਾਲੀ ਦਲ ਇੰਨ੍ਹਾਂ ਚੋਣਾਂ ਵਿਚ ਵੱਡੀ ਧਿਰ ਵਜੋਂ ਉੱਪਰ ਰਿਹਾ ਸੀ। ਇਸਤੋਂ ਇਲਾਵਾ ਨਿਊਜ਼ੀਲੈਂਡ ਵਿਚ ਸਿੱਖਾਂ ਦੇ ਨਗਰ ਕੀਰਤਨ ਦੇ ਵਿਰੋਧ ਕਰਨ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਇੱਕ ਮਿਹਨਤੀ ਤੇ ਦੇਸ਼ ਭਗਤ ਕੌਮ ਹੈ, ਜਿਸਨੇ ਆਪਣੀ ਮਿਹਨਤ ਦੇ ਬਦੌਲਤ ਵਿਦੇਸ਼ਾਂ ਵਿਚ ਵੀ ਨਾਮਣਾ ਖੱਟਿਆ ਹੈ, ਜਿਸਦੇ ਚੱਲਦੇ ਉਨ੍ਹਾਂ ਦੀ ਰੱਖਿਆ ਕਰਨਾ ਵੀ ਉੱਥੇ ਦੀਆਂ ਸਰਕਾਰਾਂ ਦਾ ਫ਼ਰਜ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













