Bathinda News: ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ ਪੈਰਿਟੀ ਦੇ ਸੱਦੇ ਹੇਠ ਮੰਗਲਵਾਰ ਨੂੰ ਜ਼ਿਲ੍ਹਾ ਬਠਿੰਡਾ ਦੇ ਵੈਟਨਰੀ ਡਾਕਟਰਾਂ ਵੱਲੋਂ ਪਸ਼ੂ ਪਾਲਣ ਵਿਭਾਗ ਦੀਆਂ ਵੈਟਨਰੀ ਸੇਵਾਵਾਂ ਨੂੰ ਮੁਕੰਮਲ ਰੂਪ ਵਿੱਚ ਰੋਕ ਦਿੱਤਾ ਗਿਆ। ਜ਼ਿਲ੍ਹੇ ਵਿੱਚ ਸਾਰੀਆਂ ਵੈਟਨਰੀ ਸੇਵਾਵਾਂ ਠੱਪ ਰਹੀਆਂ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵੈਟਰਨਰੀ ਡਾਕਟਰ ਪਿਛਲੇ ਕਰੀਬ 5 ਸਾਲਾਂ ਤੋਂ ਆਪਣੀਆਂ ਜਾਇਜ਼ ਮੰਗਾਂ, 1. 42 ਸਾਲ ਚੱਲੀ ਮੈਡੀਕੋਜ਼ ਨਾਲ ਪੇਅ-ਪੈਰਿਟੀ ਦੀ ਬਹਾਲੀ,2. ਡੀ.ਏ.ਸੀ.ਪੀ. (ਡਾਇਨਾਮਿਕ ਅਸ਼ੋਰਡ ਕੈਰੀਅਰ ਪ੍ਰੋਗਰੈਸ਼ਨ ) 4-9-14 ਸਕੀਮ ਦੀ ਬਹਾਲੀ,3. ਐਚ.ਆਰ.ਏ. ਆਨ ਐਨ.ਪੀ.ਏ. ਮੁੜ ਲਾਗੂ ਕਰਵਾਉਣਾ ਅਤੇ 4. ਪ੍ਰੋਬੇਸ਼ਨ ਦੌਰਾਨ ਪੂਰੀ ਤਨਖਾਹ ਨੂੰ ਲੈ ਕੇ ਸੰਘਰਸ਼ ਦੇ ਰਾਹ ਤੇ ਹਨ, ਪਰ ਮੌਜੂਦਾ ਸਰਕਾਰ ਲਗਾਤਾਰ ਲਾਰੇ ਲਗਾਉਂਦੀ ਆ ਰਹੀ ਹੈ।
ਇਹ ਵੀ ਪੜ੍ਹੋ ਕਮਲ ਭਾਬੀ ਕ+ਤ+ਲ ਮਾਮਲਾ; ਬਠਿੰਡਾ ਅਦਾਲਤ ਵੱਲੋਂ ਮੁੱਖ ਮੁਲਜ਼ਮਾਂ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ
ਦੋ ਦਿਨਾਂ ਲਈ ਸੇਵਾਵਾਂ ਠੱਪ ਰੱਖਣ ਦੇ ਫੈਸਲੇ ਦੇ ਅੱਜ ਪਹਿਲੇ ਦਿਨ ਸੂਬੇ ਦੇ ਵੈਟਨਰੀ ਡਾਕਟਰਾਂ ਨੇ ਆਪੋ ਆਪਣੇ ਜ਼ਿਲ੍ਹਿਆਂ ਦੇ ਪੌਲੀਕਲੀਨਿਕਾਂ ਵਿਖੇ ਇਕੱਠੇ ਹੋ ਕੇ ਸਰਕਾਰ ਦੇ ਬੇਰੁਖੀ ਵਾਲੇ ਰਵੱਈਏ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਰੋਸ ਵਜੋਂ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਧੋਖੇ ਅਤੇ ਗਲਤ ਢੰਗ ਅਪਣਾ ਕੇ ਪੇਅ ਪੈਰਿਟੀ ਭੰਗ ਕਰਨ ਵਾਲਾ ਮਿਤੀ 4.1.2021 ਦਾ ਪੱਤਰ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਮਿਤੀ 12.1.2021 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਡਾਕਟਰਾਂ ਵੱਲੋਂ ਕਿਹਾ ਗਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੀਆਂ ਮੰਗਾਂ ਵੱਲ ਨਿੱਜੀ ਪੱਧਰ’ਤੇ ਦਖਲ ਦੇ ਕੇ ਪਹਿਲ ਦੇ ਆਧਾਰ ਤੇ ਹੱਲ ਕਰਨਾ ਚਾਹੀਦਾ ਹੈ। ਧਰਨੇ ਵਿੱਚ ਡਾ:ਨਰੇਸ਼ ਮੰਗਲਾ, ਡਾ:ਉਮੇਸ਼ ਪੁਰੀ, ਡਾ: ਅਨਿਲ ਨਾਮਾ, ਡਾ: ਦਲਜੀਤ ਸਿੰਘ,ਡਾ ਪਰਮਪਾਲ ਸਿੰਘ, ਡਾ:ਬਲਜਿੰਦਰ ਮੱਕੜ,ਡਾ:ਅਸ਼ੀਸ਼ ਬਾਹੀਆ ਅਤੇ ਡਾ:ਰਾਜਦੀਪ ਬਰਾੜ ਨੇ ਸੰਬੋਧਨ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













