Wednesday, December 31, 2025

ਕੇਂਦਰ ਸਰਕਾਰ ਸੰਵਿਧਾਨਕ ਦਾਇਰੇ ਤੋਂ ਬਾਹਰ ਕਰ ਰਹੀ ਹੈ ਕੰਮ,ਮਨਰੇਗਾ ਸਕੀਮ ਬਦਲਣਾ ਮਜ਼ਦੂਰਾਂ ਨਾਲ ਵੱਡਾ ਧੋਖਾ : ਵਿਜੇਇੰਦਰ ਸਿੰਗਲਾ

Date:

spot_img

👉30 ਦਸੰਬਰ ਤੱਕ ਕਾਂਗਰਸ ਲੀਡਰਸ਼ਿਪ ਅਤੇ 5 ਜਨਵਰੀ ਤੋਂ ਪੰਜਾਬ ਪ੍ਰਧਾਨ ਕਰਨਗੇ ਜ਼ਿਲ੍ਹਾ ਪੱਧਰ ਤੱਕ ਮਨਰੇਗਾ ਮਜਦੂਰਾਂ ਨਾਲ ਸੰਪਰਕ
Bathinda News: ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਦਾ ਨਾਮ ਅਤੇ ਰੂਪ ਰੇਖਾ ਬਦਲਣ ਦਾ ਕਾਂਗਰਸ ਲੀਡਰਸ਼ਿਪ ਵੱਲੋਂ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਅਤੇ ਖਜਾਨਚੀ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਅੱਜ ਬਠਿੰਡਾ ਪਹੁੰਚੇ ਅਤੇ ਉਹਨਾਂ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ਦੀ ਨਵੀਂ ਲਿਆਂਦੀ ਮਨਰੇਗਾ ਸਕੀਮ ਤੇ ਸਵਾਲ ਖੜੇ ਕੀਤੇ। ਸਾਬਕਾ ਮੰਤਰੀ ਸ਼੍ਰੀ ਸਿੰਗਲਾ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਵੱਲੋਂ 20 ਸਾਲ ਪਹਿਲਾਂ ਲਿਆਂਦੀ ਮਨਰੇਗਾ ਸਕੀਮ ਤਹਿਤ ਕਰੋੜਾਂ ਮਜ਼ਦੂਰਾਂ ਨੂੰ ਰੁਜ਼ਗਾਰ ਮਿਲਿਆ ਪਰੰਤੂ ਮੋਦੀ ਸਰਕਾਰ ਨੇ 2014 ਵਿੱਚ ਸੱਤਾ ਸੰਭਾਲਦੇ ਹੀ ਸਭ ਤੋਂ ਪਹਿਲਾਂ ਇਸ ਸਕੀਮ ਦਾ ਬਜਟ ਘਟਾਉਣ ਦੀ ਕੋਸ਼ਿਸ਼ ਕੀਤੀ ਪਰ ਕਾਂਗਰਸ ਕਮੇਟੀ ਵੱਲੋਂ ਵਿਰੋਧ ਕਰਨ ਕਰਕੇ ਉਹ ਬਜਟ ਬਹਾਲ ਹੋਇਆ।

ਇਹ ਵੀ ਪੜ੍ਹੋ 3 ਕਰੋੜ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ

ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਅਤੇ ਕੇਂਦਰ ਵਿੱਚ 10 ਫੀਸਦੀ ਤੇ 90 ਫੀਸਦੀ ਦੀ ਸਾਂਝ ਹੁੰਦੀ ਸੀ ਜੋ ਹੁਣ 40 ਫੀਸਦੀ ਅਤੇ 60 ਫੀਸਦੀ ਕਰ ਦਿੱਤੀ ਹੈ। ਇਸ ਦੇ ਨਾਲ ਜਿੱਥੇ ਸੂਬਿਆਂ ਤੇ ਵਾਧੂ ਬੋਝ ਪਵੇਗਾ, ਉੱਥੇ ਹੀ 125 ਦਿਨ ਦੇ ਰੁਜ਼ਗਾਰ ਗਰੰਟੀ ਕਾਰਡ ਸਾਲ ਵਿੱਚ ਇੱਕ ਵਾਰ ਬਣਨਗੇ ਜਿਸ ਨਾਲ ਪਿੰਡਾਂ ਵਿੱਚ ਮਜ਼ਦੂਰਾਂ ਨੂੰ ਕੰਮ ਮਿਲੇਗਾ ਜਾਂ ਨਹੀਂ ਮਿਲੇਗਾ ਇਹ ਸਵਾਲ ਖੜੇ ਹੋ ਰਹੇ ਹਨ ਜਦੋਂ ਕਿ ਇਸ ਤੋਂ ਪਹਿਲਾਂ ਪੰਚਾਇਤਾਂ ਆਪਣੇ ਪੱਧਰ ਤੇ ਮਜ਼ਦੂਰਾਂ ਤੋਂ ਮਨਰੇਗਾ ਸਕੀਮ ਤਹਿਤ ਕੰਮ ਕਰਵਾ ਲੈਂਦੀਆਂ ਸਨ ਅਤੇ ਉਹਨਾਂ ਨੂੰ ਪੈਸੇ ਦਿੱਤੇ ਜਾਂਦੇ ਸਨ ਪਰੰਤੂ ਹੁਣ ਇਸ ਸਕੀਮ ਨਾਲ ਲੱਖਾਂ ਮਜਦੂਰਾਂ ਨੂੰ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਲੱਖਾਂ ਮਜ਼ਦੂਰਾਂ ਨਾਲ ਧੋਖਾ ਕਰ ਰਹੀ ਹੈ।

ਇਹ ਵੀ ਪੜ੍ਹੋ ਵੀਰ ਬਾਲ ਦਿਵਸ; ਆਪ ਨੇ ਹਰਸਿਮਰਤ ਕੌਰ ਬਾਦਲ ਦੇ ‘ਟਵੀਟ’ ਲੈ ਕੇ ਅਕਾਲੀ ਦਲ ਨੂੰ ਘੇਰਿਆ

ਉਹਨਾਂ ਦੱਸਿਆ ਕਿ 30 ਦਸੰਬਰ ਤੱਕ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੱਖ-ਵੱਖ ਸ਼ਹਿਰਾਂ ਵਿੱਚ ਜਾ ਕੇ ਇਸ ਸਕੀਮ ਦਾ ਵਿਰੋਧ ਪ੍ਰਚਾਰ ਕਰੇਗੀ ਅਤੇ 5 ਜਨਵਰੀ ਤੋਂ ਬਾਅਦ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਸੰਪਰਕ ਕਰਕੇ ਇਸ ਸਕੀਮ ਦੇ ਵਿਰੋਧ ਪ੍ਰਤੀ ਜਾਣਕਾਰੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਸੰਵਿਧਾਨ ਦੇ ਦਾਇਰੇ ਤੋਂ ਬਾਹਰ ਜਾ ਕੇ ਇਸ ਤਰ੍ਹਾਂ ਦੀਆਂ ਕੋਜੀਆਂ ਹਰਕਤਾਂ ਬੰਦ ਨਾ ਕੀਤੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਇੱਕ ਲਹਿਰ ਖੜੀ ਹੋਵੇਗੀ ਜਿਸ ਲਈ ਮੋਦੀ ਸਰਕਾਰ ਖੁਦ ਜਿੰਮੇਵਾਰ ਹੋਵੇਗੀ। ਇਸ ਮੌਕੇ ਉਹਨਾਂ ਨਗਰ ਨਿਗਮ ਚੋਣਾਂ ਲਈ ਕਾਂਗਰਸ ਵਰਕਰਾਂ ਨੂੰ ਤਿਆਰ ਰਹਿਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਚੋਣਾਂ ਦੌਰਾਨ ਦਲ ਬਦਲੀ ਹੁੰਦੀ ਰਹਿੰਦੀ ਹੈ ਅਤੇ ਇਸ ਨਾਲ ਪਾਰਟੀਆਂ ਨੂੰ ਵੀ ਕੋਈ ਫਰਕ ਨਹੀਂ ਪੈਂਦਾ ਪ੍ਰੰਤੂ ਕਾਂਗਰਸ ਪਾਰਟੀ ਇਹਨਾਂ ਚੋਣਾਂ ਵਿੱਚ ਪਹਿਲਾਂ ਦੀ ਤਰ੍ਹਾਂ ਹਰ ਧੱਕੇਸ਼ਾਹੀ ਦਾ ਡੱਟ ਕੇ ਮੁਕਾਬਲਾ ਕਰਨ ਲਈ ਤਿਆਰ ਹੈ।

ਇਹ ਵੀ ਪੜ੍ਹੋ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਹੜ ਪੀੜਤਾਂ ਲਈ ਰਾਹਤ ਸਮੱਗਰੀ ਦਾ ਭੇਜਿਆ ਟਰੱਕ

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਬਠਿੰਡਾ ਪਹੁੰਚਣ ‘ਤੇ ਸਵਾਗਤ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਮਜ਼ਦੂਰਾਂ ਖਿਲਾਫ ਕੇਂਦਰ ਸਰਕਾਰ ਦੀ ਸਕੀਮ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਆਗੂ ਟਿੰਕੂ ਗਰੋਵਰ ,ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਸਾਬਕਾ ਚੇਅਰਮੈਨ ਕੇ ਕੇ ਅਗਰਵਾਲ, ਸਾਬਕਾ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ, ਸਾਬਕਾ ਮੇਅਰ ਬਲਵੰਤ ਰਾਏ ਨਾਥ,ਮੀਤ ਪ੍ਰਧਾਨ ਰੁਪਿੰਦਰ ਬਿੰਦਰਾ,ਸੀਨੀਅਰ ਆਗੂ ਪਵਨ ਮਾਨੀ,ਬਲਜਿੰਦਰ ਸਿੰਘ ਠੇਕੇਦਾਰ,ਸੰਜੀਵ ਕੁਮਾਰ ਭੁੱਚੋਂ,ਕਿਰਨਜੀਤ ਸਿੰਘ ਗਹਿਰੀ,ਟਹਿਲ ਸਿੰਘ ਸੰਧੂ,ਮਾਧਵ ਸ਼ਰਮਾ,ਰੁਪਿੰਦਰ ਪਾਲ ਸਿੰਘ ਕੋਟਭਾਈ, ਜਸ ਬੱਜੋਂਆਣਾ,ਸੁਨੀਲ ਕੁਮਾਰ ਚੇਅਰਮੈਨ,ਆਸ਼ੀਸ਼ ਕਪੂਰ,ਰੂਪ ਸਿੰਘ, ਸੁਰਜੀਤ ਸਿੰਘ ਮੋਖਾ, ਯੂਥ ਆਗੂ ਬਲਜੀਤ ਸਿੰਘ, ਮਾਸਟਰ ਪ੍ਰਕਾਸ਼ ਚੰਦ ਤੇ ਨੱਥੂ ਰਾਮ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਲੀਡਰਸ਼ਿਪ ਮੌਜੂਦ ਰਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਦੁਖ਼ਦਾਈ ਘਟਨਾ; ਟਰੱਕ ਪਲਟਣ ਨਾਲ ਮਾਸੂਮ ਭੈਣ-ਭਰਾ ਦੀ ਹੋਈ ਮੌ+ਤ

Ludhiana News: ਲੁਧਿਆਣਾ ਦੇ ਵਿਚ ਵਾਪਰੀ ਇੱਕ ਮੰਦਭਾਗੀ ਘਟਨਾ...

ਵੱਡੀ ਖ਼ਬਰ; Vigilance ਦੇ SSP ਦੀ ਮੁਅੱਤਲੀ ਤੋਂ ਬਾਅਦ ਹੁਣ Improvement Trust ਦੇ 7 ਅਧਿਕਾਰੀ ਮੁਅੱਤਲ

Amritsar News: ਦੋ ਦਿਨ ਪਹਿਲਾਂ ਅੰਮ੍ਰਿਤਸਰ ਵਿਜੀਲੈਂਸ ਬਿਊਰੋ ਦੇ...