Punjab News: Veer Bal Diwas; ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੁੰ ‘ਵੀਰ ਬਾਲ ਦਿਵਸ’ ਦੇ ਰੂਪ ਵਿਚ ਮਨਾਏ ਜਾਣ ਦੇ ਮਾਮਲੇ ਵਿਚ ਹੁਣ ਵਿਰੋਧੀਆਂ ਨੇ ਸਾਬਕਾ ਕੇਂਦਰੀ ਮੰਤਰੀ ਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੂੰ ਘੇਰਿਆ ਹੈ। ਇਸ ਮਾਮਲੇ ਵਿਚ ਪਿਛਲੇ ਦਿਨੀਂ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਸੰਸਦ ਮੈਂਬਰਾਂ ਨੂੰ ਇਸਦਾ ਨਾਮ ਬਦਲਣ ਦੀ ਮੰਗ ਦਾ ਮੁੱਦਾ ਕੇਂਦਰ ਅੱਗੇ ਅਤੇ ਸੰਸਦ ਵਿਚ ਚੁੱਕਣ ਲਈ ਕਿਹਾ ਸੀ। ਹੁਣ ਇਸ ਮਾਮਲੇ ਵਿਚ ਵਿਰੋਧੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਬਾਦਲ ਦੀ ਧਰਮਪਤਨੀ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਇੱਕ ਟਵੀਟ ਨੂੰ ਕੱਢ ਲਿਆਂਦਾ ਹੈ। ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਹਾੜੇ ਨੂੰ ’ਬਾਲ ਦਿਵਸ’ ਵਜੋਂ ਮਨਾਏ ਜਾਣ ਸੰਬੰਧੀ ਅਕਾਲੀ ਦਲ ਵੱਲੋਂ ਅਤੀਤ ਵਿੱਚ ਕੀਤੀ ਗਈ ਵਕਾਲਤ ਅਤੇ ਅੱਜ ਜਤਾਏ ਜਾ ਰਹੇ ਇਤਰਾਜ਼ਾਂ ਵਿਚਕਾਰ ਮੌਜੂਦ ਸਪਸ਼ਟ ਵਿਰੋਧਭਾਸ਼ ਨੂੰ ਬੇਨਕਾਬ ਕਰਦੇ ਹੋਏ ਅੱਜ ਇਕ ਹੋਰ ਅਟੱਲ ਅਤੇ ਦਸਤਾਵੇਜ਼ੀ ਸਬੂਤ ਜਨਤਕ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਵਿੱਚ ਅਕਾਲੀ ਦਲ ਦੇ ਮੌਜੂਦਾ ਇਤਰਾਜ਼ਾਂ ਨੂੰ ਪੂਰੀ ਤਰ੍ਹਾਂ ਝੁਠਲਾ ਦੇਣ ਵਾਲਾ ਸਭ ਤੋਂ ਵੱਡਾ ਤੱਥ ਅਕਾਲੀ ਦਲ ਦੀ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਆਪਣੀ ਸਰਵਜਨਕ ਟਵੀਟ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ 14 ਨਵੰਬਰ 2019 ਨੂੰ, ਜਦੋਂ ਦੇਸ਼ ਭਰ ਵਿੱਚ ਬਾਲ ਦਿਵਸ ਮਨਾਇਆ ਜਾ ਰਿਹਾ ਸੀ, ਉਸ ਦਿਨ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਅਧਿਕਾਰਤ ਐਕਸ (ਟਵਿੱਟਰ) ਅਕਾਊਂਟ ਤੋਂ ਪੰਜਾਬੀ ਅਤੇ ਅੰਗਰੇਜ਼ੀ ਦੋਹਾਂ ਭਾਸ਼ਾਵਾਂ ਵਿੱਚ ਸਪਸ਼ਟ ਤੌਰ ’ਤੇ ਲਿਖਿਆ ਸੀ ਕਿ “ਬਾਲ ਦਿਵਸ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕੀਤਾ ਜਾਣਾ ਚਾਹੀਦਾ ਹੈ। ਹੱਕ, ਸੱਚ ਅਤੇ ਧਰਮ ਦੀ ਰਾਖੀ ਲਈ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਵਿਸ਼ਵ ਇਤਿਹਾਸ ਵਿੱਚ ਅਦੁੱਤੀ ਹੈ ਅਤੇ ਉਨ੍ਹਾਂ ਦੇ ਨਾਮ ’ਤੇ ਮਨਾਇਆ ਗਿਆ ਬਾਲ ਦਿਵਸ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਹੀ ਸੇਧ ਦੇਵੇਗਾ।” ਇਹ ਟਵੀਟ ਉਸ ਦਿਨ ਦੁਪਹਿਰ 2 ਵੱਜ ਕੇ 57 ਮਿੰਟ ’ਤੇ ਕੀਤੀ ਗਈ ਸੀ ਅਤੇ ਇਸ ਨਾਲ #ChildrensDay ਹੈਸ਼ਟੈਗ ਵੀ ਵਰਤਿਆ ਗਿਆ ਸੀ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਹ ਪੁਖ਼ਤਾ ਦਸਤਾਵੇਜ਼ੀ ਅਤੇ ਅਖ਼ਬਾਰੀ ਸਬੂਤਾਂ ਸਮੇਤ ਕਈ ਵਾਰ ਸਪਸ਼ਟ ਕਰ ਚੁੱਕੇ ਹਨ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ‘ਬਾਲ ਦਿਵਸ’ ਦੇ ਰੂਪ ਵਿੱਚ ਮਨਾਉਣ ਦੀ ਮੰਗ ਖ਼ੁਦ ਅਕਾਲੀ ਦਲ ਵੱਲੋਂ ਹੀ ਕੀਤੀ ਗਈ ਸੀ।
ਇਹ ਵੀ ਪੜ੍ਹੋ ਵੀਰ ਬਾਲ ਦਿਵਸ; ਆਪ ਨੇ ਹਰਸਿਮਰਤ ਕੌਰ ਬਾਦਲ ਦੇ ‘ਟਵੀਟ’ ਲੈ ਕੇ ਅਕਾਲੀ ਦਲ ਨੂੰ ਘੇਰਿਆ
ਪ੍ਰੋ. ਖਿਆਲਾ ਨੇ ਯਾਦ ਦਿਵਾਇਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਦੀ ਅਗਵਾਈ ਹੇਠ ਦਿੱਲੀ ਦੇ ਵਿਗਿਆਨ ਭਵਨ ਵਿੱਚ ਦਿਲੀ ਕਮੇਟੀ ਦੇ ਬੈਨਰ ਹੇਠ ਕਰਵਾਏ ਗਏ ਸੈਮੀਨਾਰ ਦੌਰਾਨ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਹਾੜੇ ਨੂੰ ’ਬਾਲ ਦਿਵਸ’ ਵਜੋਂ ਦੇਸ਼ ਪੱਧਰ ’ਤੇ ਮਨਾਉਣ ਲਈ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਕਰਨ ਦਾ ਐਲਾਨ ਸਰਵਜਨਕ ਤੌਰ ’ਤੇ ਕੀਤਾ ਗਿਆ ਸੀ, ਸਮਾਗਮ ਦੀਆਂ ਤਸਵੀਰਾਂ ਅਤੇ ਅਖ਼ਬਾਰੀ ਰਿਕਾਰਡ ਅੱਜ ਵੀ ਮੌਜੂਦ ਹਨ।ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਦੀ ਟਵੀਟ ਅਤੇ ਦਿੱਲੀ ਕਮੇਟੀ ਦਾ ਉਸ ਸਮੇਂ ਦਾ ਫ਼ੈਸਲਾ, ਅੱਜ ਦੇ ਅਕਾਲੀ ਦਲ ਦੇ ਇਤਰਾਜ਼ਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ ਅਤੇ ਇਹ ਬਿਨਾਂ ਕਿਸੇ ਸੰਦੇਹ ਦੇ ਸਾਬਤ ਕਰਦਾ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ’ਬਾਲ ਦਿਵਸ’ ਦੇ ਰੂਪ ਵਿੱਚ ਮਨਾਉਣ ਦੀ ਮੰਗ ਪਹਿਲਾਂ ਅਕਾਲੀ ਦਲ ਦੀ ਆਪਣੀ ਲੀਡਰਸ਼ਿਪ ਵੱਲੋਂ ਹੀ ਕੀਤੀ ਗਈ ਸੀ। ਇਨ੍ਹਾਂ ਅਟੱਲ ਸਬੂਤਾਂ ਦੇ ਬਾਵਜੂਦ ਅੱਜ ਅਕਾਲੀ ਦਲ ਬਾਦਲ ਦੇ ਆਗੂਆਂ ਵੱਲੋਂ ਆਪਣੇ ਹੀ ਪੁਰਾਣੇ ਸਟੈਂਡ ਤੋਂ ਮੁਨਕਰ ਹੋਣਾ ਸਿਰਫ਼ ਇੱਕ ਸਿਆਸੀ ਯੂ-ਟਰਨ ਨਹੀਂ, ਸਗੋਂ ਦੋਗਲਾਪਣ, ਮੌਕਾਪ੍ਰਸਤੀ ਅਤੇ ਸਿੱਖ ਭਾਵਨਾਵਾਂ ਨਾਲ ਖੇਡਣ ਦੀ ਨੰਗੀ ਮਿਸਾਲ ਹੈ।ਉਨ੍ਹਾਂ ਅਕਾਲੀ ਦਲ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਮੌਕਾਪ੍ਰਸਤੀ ਛੱਡ ਕੇ ਸੱਚਾਈ ਨੂੰ ਸਵੀਕਾਰੇ, ਇਤਿਹਾਸਕ ਤੱਥਾਂ ਤੋਂ ਭੱਜਣ ਦੀ ਥਾਂ ਉਨ੍ਹਾਂ ਦਾ ਸਾਹਮਣਾ ਕਰੇ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਰਾਸ਼ਟਰੀ ਪੱਧਰ ’ਤੇ ਮਾਨਤਾ ਦੇਣ ਵਾਲੇ ਇਸ ਇਤਿਹਾਸਕ ਕਦਮ ਦਾ ਸਵਾਗਤ ਕਰੇ।
ਇਹ ਵੀ ਪੜ੍ਹੋ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਹੜ ਪੀੜਤਾਂ ਲਈ ਰਾਹਤ ਸਮੱਗਰੀ ਦਾ ਭੇਜਿਆ ਟਰੱਕ
ਉਧਰ,ਭਾਜਪਾ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਠਿੰਡਾ ਤੋਂ ਸਾਂਸਦ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੂੰ ਜਵਾਬ ਦਿੱਤਾ ਹੈ। ਬੱਲੀਏਵਾਲ ਨੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦਾ ਇੱਕ ਪੁਰਾਣਾ ਟਵੀਟ ਸਬੂਤ ਵੱਜੋਂ ਦਿਖਾਉਂਦੇ ਹੋਏ ਕਿਹਾ ਕਿ “ਬਾਲ ਦਿਵਸ”ਨਾਮ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮਨਾਏ ਜਾਣ ਦੀ ਵਕਾਲਤ ਹਰਸਿਮਰਤ ਕੌਰ ਬਾਦਲ ਨੇ 2019 ਵਿੱਚ ਕੀਤੇ ਆਪਣੇ ਟਵੀਟ ਵਿੱਚ ਕੀਤੀ ਸੀ ਪਰ ਹੁਣ ਭਾਜਪਾ ਨਾਲ ਗੱਠਜੋੜ ਟੁੱਟਣ ਤੋਂ ਬਾਅਦ ਅਕਾਲੀ ਦਲ ਦੇ ਸੁਰ ਬਦਲ ਗਏ। ਬੱਲੀਏਵਾਲ ਨੇ ਸਵਾਲ ਚੁੱਕਦੇ ਹੋਏ ਕਿਹਾ ਕਿ ਅਕਾਲੀ ਦਲ ਨੂੰ 2019 ਤੱਕ ਇਕੱਲਾ “ਬਾਲ ਦਿਵਸ” ਨਾਮ ਠੀਕ ਲੱਗਦਾ ਸੀ ਪਰ “ਵੀਰ” ਸ਼ਬਦ ਲੱਗਣ ਨਾਲ ਨਾਮ ਗਲਤ ਕਿਵੇਂ ਹੋ ਗਿਆ ?ਇਸ ਤੋਂ ਪਹਿਲਾਂ 2018 ਵਿੱਚ ਵੀ ਦਿੱਲੀ ਦੇ ਵਿਗਿਆਨ ਭਵਨ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਬਾਲ ਦਿਵਸ ਨਾਮ ਰੱਖਣ ਤੇ ਸਹਿਮਤੀ ਦਿੱਤੀ ਸੀ, ਪਰ ਹੁਣ ਮੁੱਕਰ ਗਏ। ਬੱਲੀਏਵਾਲ ਨੇ ਕਿਹਾ ਕਿ ਜਦੋਂ ਅਕਾਲੀ ਭਾਜਪਾ ਦਾ ਗਠਜੋੜ ਸੀ ਤਾਂ ਧਾਰਮਿਕ, ਕਿਸਾਨੀ ਅਤੇ ਪੰਜਾਬ ਨਾਲ ਸੰਬੰਧਿਤ ਹਰ ਮੁੱਦੇ ਤੇ ਅਕਾਲੀ ਨਾਲ ਸਲਾਹ ਕੀਤੀ ਜਾਂਦੀ ਸੀ ਅਤੇ ਇਨ੍ਹਾਂ ਦੀ ਸਹਿਮਤੀ ਤੋਂ ਬਾਅਦ ਹੀ ਫੈਸਲਾ ਲਾਗੂ ਕੀਤਾ ਜਾਂਦਾ ਸੀ, ਪਰ ਅਕਾਲੀ ਦਲ ਦੀ ਲੀਡਰਸ਼ਿਪ ਨੇ ਹਮੇਸ਼ਾ ਹੀ ਸਾਡੀ ਲੀਡਰਸ਼ਿਪ ਨਾਲ ਵਿਸ਼ਵਾਸਘਾਤ ਕੀਤਾ ਤੇ ਆਪਣੀ ਸਿਆਸਤ ਚਮਕਾਈ ਤੇ ਭਾਜਪਾ ਨੂੰ ਪੰਜਾਬ ਅੰਦਰ ਪੰਜਾਬ ਵਿਰੋਧੀ ਦਰਸਾਉਣ ਦੀ ਕੋਸ਼ਿਸ਼ ਤਾਂ ਜੋ ਇਨ੍ਹਾਂ ਦੀ ਸਿਆਸੀ ਜ਼ਮੀਨ ਬਣੀ ਰਹੇ ਤੇ ਭਾਜਪਾ ਪੰਜਾਬ ਵਿੱਚ ਪੈਰ ਨਾ ਪਸਾਰ ਸਕੇ। ਬੱਲੀਏਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹਮੇਸ਼ਾ ਸਿੱਖ ਇਤਿਹਾਸ, ਸਿੱਖ ਪਰੰਪਰਾਵਾਂ ਅਤੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਦਾ ਸਭ ਤੋਂ ਵੱਧ ਮਾਣ ਸਨਮਾਨ ਕੀਤਾ ਹੈ। “ਵੀਰ ਬਾਲ ਦਿਵਸ” ਦਾ ਐਲਾਨ ਸਾਰੀ ਦੁਨੀਆ ਅੱਗੇ ਇਸ ਮਹਾਨ ਬਲਿਦਾਨ ਦੀ ਮਾਨਤਾ ਦਾ ਪ੍ਰਤੀਕ ਹੈ।ਅਸੀਂ ਸ਼੍ਰੋਮਣੀ ਅਕਾਲੀ ਦਲ ਤੇ ਇਸਦੀ ਸਾਰੀ ਲੀਡਰਸ਼ਿਪ ਨੂੰ ਕਿ ਧਾਰਮਿਕ ਮਸਲਿਆਂ ‘ਤੇ ਰਾਜਨੀਤਿਕ ਲਾਭ ਲੈਣ ਦੀ ਕੋਸ਼ਿਸ਼ ਨਾ ਕਰੋ ਅਤੇ ਆਪਣੀ ਹੀ ਪਹਿਲਾਂ ਕੀਤੀ ਮੰਗ ਦੀ ਸੱਚਾਈ ਨੂੰ ਮੰਨੋ। ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਵਿੱਚ ਨਾਮ ‘ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।







