👉ਮੁੱਖ ਮੰਤਰੀ ਤੀਰਥ ਯਾਤਰਾ ਬਜ਼ੁਰਗਾਂ ਲਈ ਹੋ ਰਹੀ ਹੈ ਵਰਦਾਨ ਸਾਬਤ : ਜਗਰੂਪ ਸਿੰਘ ਗਿੱਲ
👉ਪੰਜਾਬ ਮਹਾਨ ਗੁਰੂਆਂ, ਦੇਵਤਿਆਂ, ਸੰਤਾਂ ਤੇ ਸ਼ਹੀਦਾਂ ਦੀ ਹੈ ਪਵਿੱਤਰ ਧਰਤੀ : ਸੁਖਵੀਰ ਸਿੰਘ ਮਾਈਸਰਖਾਨਾ
Bathinda News : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਵਿਧਾਇਕ ਜਗਰੂਪ ਸਿੰਘ ਗਿੱਲ ਵਲੋਂ ਸਥਾਨਕ ਆਦਰਸ਼ ਨਗਰ, ਵਿਧਾਇਕ ਮੌੜ ਸ. ਸੁਖਵੀਰ ਸਿੰਘ ਮਾਈਸਰਖਾਨਾ ਵਲੋਂ ਪਿੰਡ ਚਾਉਕੇ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ ਵਲੋਂ ਪਿੰਡ ਗੰਗਾ ਤੋਂ ਰਵਾਨਾ ਕੀਤਾ।
ਇਹ ਵੀ ਪੜ੍ਹੋ 314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ
ਇਸੇ ਤਰ੍ਹਾਂ ਬਠਿੰਡਾ (ਦਿਹਾਤੀ) ਦੇ ਪਿੰਡ ਵਿਰਕ ਖੁਰਦ, ਰਾਮਪੁਰਾ ਦੇ ਪਿੰਡ ਭੋਡੀਪੁਰਾ ਅਤੇ ਤਲਵੰਡੀ ਸਾਬੋ ਦੇ ਪਿੰਡ ਅਮਰਪੁਰਾ ਗੁਰਥੜੀ ਤੋਂ ਵੀ ਬੱਸਾਂ ਨੂੰ ਰਵਾਨਾ ਕੀਤਾ ਗਿਆ।ਇਸ ਦੌਰਾਨ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਜਿਥੇ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਉਥੇ ਹੀ ਆਪਸੀ ਭਾਈਚਾਰਕ ਸਾਂਝ ਨੂੰ ਵੀ ਬਰਕਰਾਰ ਰੱਖਣ ਵਿੱਚ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮ ਵਰਗਾਂ ਦੇ ਲੋਕਾਂ ਲਈ ਖੁੱਲ੍ਹੀ ਹੈ, ਜੋ ਕਿ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।ਇਸ ਮੌਕੇ ਵਿਧਾਇਕ ਮੌੜ ਸ. ਸੁਖਵੀਰ ਸਿੰਘ ਮਾਈਸਰਖਾਨਾ ਨੇ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵਤਿਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਭਾਈਵਾਲੀ ਏਕਤਾ ਦਾ ਸੰਦੇਸ਼ ਦਿੱਤਾ ਹੈ।
ਇਹ ਵੀ ਪੜ੍ਹੋ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਵਿਸਤ੍ਰਿਤ ਪ੍ਰਬੰਧ ਕੀਤਾ ਹੋਇਆ ਹੈ।ਇਸ ਦੌਰਾਨ ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ ਨੇ ਕਿਹਾ ਕਿ ਇਹ ਯੋਜਨਾ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਦਰਸ਼ਨ ਅਨੁਸਾਰ ਤਿਆਰ ਕੀਤੀ ਗਈ ਹੈ, ਜਿਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪਵਿੱਤਰ ਸਥਾਨਾਂ ਦੀ ਯਾਤਰਾ ਦੇ ਚਾਹਵਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ।ਇਸ ਮੌਕੇ ਜਿਥੇ ਸ਼ਰਧਾਲੂਆਂ ਵਲੋਂ ਪੰਜਾਬ ਸਰਕਾਰ ਦਾ ਵਿਸ਼ੇਸ਼ ਸਕੀਮ ਚਲਾਉਣ ‘ਤੇ ਧੰਨਵਾਦ ਕੀਤਾ ਉਥੇ ਹੀ ਸਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













