👉ਟ੍ਰੈਫ਼ਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ
Sri Mukatsar News:ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਅਤੇ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੇਲਾ ਮਾਘੀ ਮੌਕੇ ਟ੍ਰੈਫ਼ਿਕ ਦੀ ਸਮੱਸਿਆ ਗੰਭੀਰ ਬਣੀ ਹੁੰਦੀ ਹੈ ਇਸ ਸਮੱਸਿਆ ਨਾਲ ਨਜਿੱਠਣ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾਣ। ਟ੍ਰੈਫ਼ਿਕ ਦਾ ਵੱਖ-ਵੱਖ ਥਾਵਾਂ ਵਿੱਚ ਫੇਰ ਬਦਲ ਕੀਤਾ ਜਾਵੇ ਅਤੇ ਐਬੂਲੈਂਸ ਦੇ ਆਉਣ-ਜਾਣ ਲਈ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਗਰੀਨ ਕੋਰੀਡੌਰ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਇਸ ਵਾਰ ਅਧਿਕਾਰੀਆਂ ਦਾ ਡਰੈੱਸ ਕੋਡ ਯਕੀਨੀ ਬਣਾਇਆ ਜਾਵੇ ਤਾਂ ਜੋ ਬਾਹਰੋਂ ਆਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਡਿਊਟੀ ’ਤੇ ਤਾਇਨਾਤ ਅਮਲੇ ਦੀ ਪਛਾਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਜਨ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਆਰਜ਼ੀ ਪਖਾਨਿਆਂ ਦੀ ਥਾਂ ’ਤੇ ਵੀ.ਆਈ.ਪੀ. ਪਖਾਨਿਆਂ ਦੇ ਪ੍ਰਬੰਧ ਨੂੰ ਯਕੀਨੀ ਬਣਾਏ ਜਾਵੇ ਅਤੇ ਸੀਵਰੇਜ ਦੀ ਸਮੱਸਿਆ ਨੂੰ ਸਮੇਂ ਰਹਿੰਦੇ ਠੀਕ ਕੀਤਾ ਜਾਵੇ ਅਤੇ ਮੇਲੇ ਦੌਰਾਨ ਆਰ.ਓ ਸਿਸਟਮ ਵਾਲੇ ਪੀਣ ਵਾਲੇ ਸਾਫ਼ ਸੁਥਰੇ ਪਾਣੀ ਦਾ ਉਚੇਚਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਤਕਲੀਫ ਪੇਸ਼ ਨਾ ਆਉਣ ਦਿੱਤੀ ਜਾਵੇ ।ਉਨ੍ਹਾਂ ਨਗਰ ਕੌਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਲੱਗਦੇ ਸਾਰੇ ਗੇਟਾਂ ਦੀ ਅਤੇ ਸ਼ਹਿਰ ਦੀ ਸਮੁੱਚੀ ਸਫਾਈ ਤੇ ਨਜਾਇਜ਼ ਕਬਜ਼ੇ ਹਟਵਾਏ ਜਾਣ।
ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ
ਉਹਨਾਂ ਲੰਗਰ ਲਗਾਉਣ ਵਾਲੇ ਸ਼ਰਧਾਲੂਆਂ ਨੂੰ ਵੀ ਅਪੀਲ ਕੀਤੀ ਕਿ ਮੇਲੇ ਦੌਰਾਨ ਪਲਾਸਟਿਕ ਰਹਿਤ ਲੰਗਰ ਵਰਤਾਇਆ ਜਾਵੇ ਅਤੇ ਸਾਫ ਸਫਾਈ ਦਾ ਉਚੇਚਾ ਧਿਆਨ ਰੱਖਿਆ ਜਾਵੇ। ਉਹਨਾਂ ਸੈਕਟਰ ਅਫਸਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਆਪਣੇ-ਆਪਣੇ ਖੇਤਰ ਵਿੱਚ ਪਲਾਸਟਿਕ ਦੀ ਨਿਰੰਤਰ ਚੈਕਿੰਗ ਕਰਦੇ ਰਹੇ ਤਾਂ ਜੋ ਮੇਲੇ ਨੂੰ ਪਲਾਸਟਿਕ ਮੁਕਤ ਸਬੰਧੀ ਢੁਕਵੇਂ ਪ੍ਰਬੰਧ ਮੁਕੰਮਲ ਹੋ ਸਕੇ।ਉਨ੍ਹਾਂ ਅੱਗੇ ਦੱਸਿਆ ਕਿ ਮਾਘੀ ਦੇ ਮੇਲੇ ਦੌਰਾਨ ਸ਼ਹਿਰ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ ਗਿਆ ਅਤੇ ਹਰ ਸੈਕਟਰ ਵਿੱਚ ਨੋਡਲ ਅਫਸਰ ਦੀ ਡਿਊਟੀ ਲਗਾ ਦਿੱਤੀ ਗਈ ਹੈ, ਜੋ ਮਾਘੀ ਮੇਲੇ ’ਤੇ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਸਬੰਧੀ ਆਪਣੀਆਂ ਗਤੀਵਿਧੀਆਂ ਬਾਰੇ ਰਿਪੋਰਟ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਮ੍ਹਾਂ ਕਰਵਾਉਣਗੇ।ਡਿਪਟੀ ਕਮਿਸ਼ਨਰ ਨੇ ਬੀ.ਐਂਡ.ਆਰ.(ਸੜਕਾਂ),ਮੰਡੀ ਬੋਰਡ ਅਤੇ ਨਗਰ ਕੌਸਲ ਨੂੰ ਹਦਾਇਤ ਕੀਤੀ ਕਿ ਸ਼ਹਿਰ ਨੂੰ ਜੋੜਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਲਦੀ ਨੇਪਰੇ ਚਾੜਿਆ ਜਾਵੇ। ਉਹਨਾਂ ਅੱਗੇ ਦੱਸਿਆ ਕਿ ਮੇਲੇ ਦੌਰਾਨ ਬਣਾਏ ਜਾਣ ਵਾਲੇ ਆਰਜੀ ਬੱਸ ਸਟੈਂਡਾਂ ਤੋਂ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਫਤ ਆਵਾਜਾਈ ਦਾ ਪ੍ਰਬੰਧ ਕੀਤਾ ਜਾਵੇਗਾ।ਇਸ ਮੌਕੇ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਮੇਲਾ ਮਾਘੀ ਮੌਕੇ 5000 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਮਾਘੀ ਮੇਲੇ ਦੌਰਾਨ ਲੋਕਾਂ ਦੀ ਜਾਨ ਅਤੇ ਮਾਲ ਦੀ ਹਿਫਾਜਤ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ ਤਾਂ ਜੋ ਅਣਸੁਖਾਵੀਂ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ।ਉਨ੍ਹਾਂ ਦੱਸਿਆ ਕਿ ਸ਼ਹੀਦੀ ਜੋੜ ਮਾਘੀ ਮੇਲੇ ਦੌਰਾਨ ਸ਼ਹਿਰ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਵਿੱਚ ਸਖ਼ਤ ਅਤੇ ਸੁਚੱਜੇ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਸ਼ਹਿਰ ਦੇ ਹਰ ਮੁੱਖ ਰਸਤੇ, ਚੌਕ ਅਤੇ ਭੀੜ ਵਾਲੀਆਂ ਥਾਵਾਂ ‘ਤੇ ਪੁਲਿਸ ਨਾਕੇ ਸਥਾਪਿਤ ਕੀਤੇ ਜਾਣਗੇ। ਇਸਦੇ ਨਾਲ ਹੀ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ‘ਤੇ ਪੁਲਿਸ ਸਹਾਇਤਾ ਕੇਂਦਰ ਸਥਾਪਿਤ ਕੀਤੇ ਜਾਣਗੇ, ਜਿੱਥੇ 24 ਘੰਟੇ ਪੁਲਿਸ ਮੁਲਾਜ਼ਮ ਸ਼ਰਧਾਲੂਆਂ ਦੀ ਸਹਾਇਤਾ ਲਈ ਤਾਇਨਾਤ ਰਹਿਣਗੇ।ਐਸ.ਐਸ.ਪੀ. ਨੇ ਕਿਹਾ ਕਿ ਮੇਲੇ ਦੌਰਾਨ ਭੀੜ ‘ਤੇ ਨਿਗਰਾਨੀ ਰੱਖਣ ਲਈ ਸ਼ਹਿਰ ਦੇ ਵੱਖ-ਵੱਖ ਚੌਕਾਂ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਵਾਚ ਟਾਵਰ ਲਗਾਏ ਜਾਣਗੇ, ਜਿੱਥੋਂ ਪੁਲਿਸ ਮੁਲਾਜ਼ਮ ਦੂਰਬੀਨਾਂ ਦੀ ਮਦਦ ਨਾਲ ਹਰ ਵੇਲੇ ਨਿਗਰਾਨੀ ਕਰਦੇ ਰਹਿਣਗੇ। ਕਿਸੇ ਵੀ ਅਣਚਾਹੀ ਘਟਨਾ ਜਾਂ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਪੁਲਿਸ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਟ੍ਰੈਫਿਕ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਮੇਲਾ ਮਾਘੀ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਕਿਸਮ ਦੇ ਵਾਹਨਾਂ ਲਈ ਅਲੱਗ-ਅਲੱਗ ਪਾਰਕਿੰਗ ਸਥਾਨ ਨਿਰਧਾਰਤ ਕੀਤੇ ਜਾਣਗੇ। ਸ਼ਹਿਰ ਅੰਦਰ ਹੈਵੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ ਰਹੇਗੀ ਅਤੇ ਦੂਜੇ ਸ਼ਹਿਰਾਂ ਵੱਲ ਜਾਣ ਵਾਲੇ ਵਾਹਨਾਂ ਲਈ ਸ਼ਹਿਰ ਤੋਂ ਬਾਹਰ ਹੀ ਬਾਈਪਾਸ ਰੂਟਾਂ ਰਾਹੀਂ ਆਵਾਜਾਈ ਦਾ ਪ੍ਰਬੰਧ ਕੀਤਾ ਜਾਵੇਗਾ, ਤਾਂ ਜੋ ਟ੍ਰੈਫਿਕ ਜਾਮ ਦੀ ਸਥਿਤੀ ਨਾ ਬਣੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਐਸ.ਡੀ.ਐੱਮ. ਸ੍ਰੀਮਤੀ ਬਲਜੀਤ ਕੌਰ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਜਗਮੋਹਨ ਸਿੰਘ ਮਾਨ, ਸਿਵਲ ਸਰਜਨ ਡਾ. ਰਾਜ ਕੁਮਾਰ, ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਸ. ਨਿਰਮਲਜੀਤ ਸਿੰਘ, ਵਾਈਸ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਸ. ਸੁਖਦੇਵ ਸਿੰਘ ਸੰਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













