Chandigarh News: Big News; ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਕਾਰਵਾਈ ਪਿਛਲੇ ਕਈ ਸਾਲਾਂ ਤੋਂ 328 ਪਾਵਨ ਸਰੂਪਾਂ ਦੇ ਲਾਪਤਾਂ ਹੋਣ ਦੇ ਮਾਮਲੇ ਵਿਚ ਹੋਈ ਦੱਸੀ ਜਾ ਰਹੀ ਹੈ, ਹਾਲਾਂਕਿ ਇਸ ਮਾਮਲੇ ਦੀ ਅਧਿਕਾਰਤ ਪੁਸ਼ਟੀ ਪੁਲਿਸ ਵੱਲੋਂ ਕੀਤੀ ਜਾਣੀ ਹੈ। ਪਿਛਲੇ ਦਿਨੀਂ ਇਸ ਮਾਮਲੇ ਵਿਚ ਪਰਚਾ ਦਰਜ਼ ਕਰਨ ਤੋਂ ਬਾਅਦ ਇਹ ਸਭ ਤੋਂ ਵੱਡੀ ਗ੍ਰਿਫਤਾਰੀ ਹੈ। ਇਸ ਕੇਸ ਵਿਚ ਕੁੱਲ 16 ਜਣਿਆਂ ਨੂੰ ਮੁਲਜ਼ਮ ਬਣਾਇਆ ਗਿਆ ਹੈ, ਜਿਹੜੇ ਕਿ ਸਾਰੇ ਦੇ ਸਾਰੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਅਧਿਕਾਰੀ ਹਨ। ਇਸ ਮਾਮਲੇ ਵਿਚ ਮੁਲਜ਼ਮਾਂ ਦੇ ਵੱਲੋਂ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਹੇਠਲੀ ਅਦਾਲਤ ਦਾ ਰੁੱਖ ਕੀਤਾ ਗਿਆ ਸੀ ਪ੍ਰੰਤੂ ਉਥੇ ਉਨ੍ਹਾਂ ਦੇ ਪੱਲੇ ਨਿਰਾਸ਼ਾ ਪਈ ਸੀ।
ਇਹ ਵੀ ਪੜ੍ਹੋ ਸਾਬਕਾ IG Amar Singh Chahal ਦੇ ਮਾਮਲੇ ‘ਚ ਪੁਲਿਸ ਦੇ ਵੱਡੇ ਖੁਲਾਸੇ, ਦੁਬਈ ਤੋਂ ਚੱਲ ਰਿਹਾ ਹੈ ਗੈਂਗ
ਇਸ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਇੱਕ ਵਿਸ਼ੇਸ ਜਾਂਚ ਟੀਮ ਦਾ ਵੀ ਗਠਨ ਕੀਤਾ ਜਾ ਚੁੱਕਿਆ ਹੈ। ਗ੍ਰਿਫਤਾਰ ਮੁਲਜ਼ਮ ਦੀ ਪਹਿਚਾਣ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਏ ਸਤਿੰਦਰ ਸਿੰਘ ਕੋਹਲੀ ਵਜੋਂ ਹੋਈ ਦੱਸੀ ਜਾ ਰਹੀ ਹੈ। ਸ਼੍ਰੀ ਕੋਹਲੀ ਬਾਰੇ ਇਹ ਵੀ ਕਿਹਾ ਜਾਂਦਾ ਰਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਬਾਦਲ ਪ੍ਰਵਾਰ ਦੇ ਨਿੱਜੀ ਲੈਣ-ਦੇਣ ਦਾ ਕੰਮਕਾਜ਼ ਵੀ ਦੇਖਦੇ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਨਿਯੁਕਤੀ ਸਮੇਂ ਵੀ ਕਾਫ਼ੀ ਸਵਾਲ ਉੱਠੇ ਸਨ।ਹੁਣ ਇਸ ਮਾਮਲੇ ਵਿਚ ਪੁਲਿਸ ਜਾਂਚ ਦਾ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ।
ਇਹ ਵੀ ਪੜ੍ਹੋ ਨਵਾਂ ਸਾਲ ਚੜ੍ਹਦੇ ਹੀ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਵਰਨਾਂ ਸ਼ੁਰੂ
ਪੁਲਿਸ ਥਾਣਾ ਡਿਵੀਜ਼ਨ-ਸੀ ਅੰਮ੍ਰਿਤਸਰ ਕਮਿਸ਼ਨਰੇਟ ਵਿਖੇ ਦਰਜ ਐਫ.ਆਈ.ਆਰ.’ਚ ਆਈ.ਪੀ.ਸੀ. ਦੀਆਂ ਧਾਰਾਵਾਂ 295 (ਕਿਸੇ ਧਰਮ ਦਾ ਨਿਰਾਦਰ ਕਰਨ ਦੇ ਇਰਾਦੇ ਨਾਲ ਪੂਜਾ ਸਥਾਨ ਜਾਂ ਪਵਿੱਤਰ ਵਸਤੂ ਨੂੰ ਨੁਕਸਾਨ ਪਹੁੰਚਾਉਣਾ ਜਾਂ ਬੇਅਦਬੀ ਕਰਨਾ), 295-ਏ (ਧਾਰਮਿਕ ਭਾਵਨਾਵਾਂ ਭੜਕਾਉਣ ਦੇ ਇਰਾਦੇ ਨਾਲ ਜਾਣ-ਬੁੱਝਕੇ ਕੀਤੀਆਂ ਘਿਨਾਉਣੀਆਂ ਗਤੀਵਿਧੀਆਂ), 409 (ਅਪਰਾਧਿਕ ਤੌਰ ‘ਤੇ ਭਰੋਸੇ ਦੀ ਉਲੰਘਣਾ), 465 (ਜਾਅਲਸਾਜ਼ੀ) ਅਤੇ 120-ਬੀ (ਅਪਰਾਧਿਕ ਸਾਜ਼ਿਸ਼) ਤਹਿਤ ਡਾ. ਰੂਪ ਸਿੰਘ, ਮਨਜੀਤ ਸਿੰਘ, ਗੁਰਬਚਨ ਸਿੰਘ, ਸਤਿੰਦਰ ਸਿੰਘ, ਨਿਸ਼ਾਨ ਸਿੰਘ, ਪਰਮਜੀਤ ਸਿੰਘ, ਗੁਰਮੁਖ ਸਿੰਘ, ਜੁਝਾਰ ਸਿੰਘ, ਬਾਜ ਸਿੰਘ, ਦਲਬੀਰ ਸਿੰਘ, ਕਮਲਜੀਤ ਸਿੰਘ, ਕੁਲਵੰਤ ਸਿੰਘ, ਜਸਪ੍ਰੀਤ ਸਿੰਘ, ਗੁਰਬਚਨ ਸਿੰਘ, ਸਤਿੰਦਰ ਸਿੰਘ ਅਤੇ ਅਮਰਜੀਤ ਸਿੰਘ ਵਿਰੁਧ ਇਹ ਕਾਰਵਾਈ ਕੀਤੀ ਗਈ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













