Bathinda News: “ਵਿਕਸਤ ਭਾਰਤ-ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਪੇਂਡੂ) ਐਕਟ 2025(ਵੀਬੀ- ਜੀ ਰਾਮ ਜੀ)” ਅਧੀਨ ਪੇਂਡੂ ਮਜ਼ਦੂਰਾਂ ਨੂੰ ਹੁਣ 100 ਦਿਨਾਂ ਦੀ ਬਜਾਏ 125 ਦਿਨ ਦਾ ਰੁਜ਼ਗਾਰ ਮਿਲੇਗਾ, ਅਤੇ ਸਮੇਂ ਸਿਰ ਕੰਮ ਨਾ ਮਿਲਣ ‘ਤੇ ਬੇਰੁਜ਼ਗਾਰੀ ਭੱਤੇ ਦੀ ਵਿਵਸਥਾ ਪਹਿਲਾਂ ਵਾਂਗ ਹੀ ਰਹੇਗੀ। ਇਹ ਦਾਅਵਾ ਅੱਜ ਬਠਿੰਡਾ ਵਿਖੇ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਬੋਲਦਿਆਂ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਪਿਛਲੇ ਤਿੰਨ ਸਾਲਾਂ ਵਿੱਚ ਮੌਜੂਦਾ ਮਨਰੇਗਾ ਕਾਨੂੰਨ ਤਹਿਤ ਮਜ਼ਦੂਰਾਂ ਨੂੰ 100 ਦਿਨ ਦਾ ਰੁਜ਼ਗਾਰ ਦੇਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ, ਪਰ ਮੁੱਖ ਮੰਤਰੀ ਇਸ ਗੰਭੀਰ ਅਸਫਲਤਾ ‘ਤੇ ਪੂਰੀ ਤਰ੍ਹਾਂ ਚੁੱਪ ਹਨ।ਉਨ੍ਹਾਂ ਦੱਸਿਆ ਕਿ ਮਨਰੇਗਾ ਕਾਨੂੰਨ ਅਨੁਸਾਰ, ਸੂਬਾ ਸਰਕਾਰ ਲਈ ਮਜ਼ਦੂਰ ਵੱਲੋਂ ਮੰਗੇ ਜਾਣ ‘ਤੇ 15 ਦਿਨਾਂ ਦੇ ਅੰਦਰ ਕੰਮ ਦੇਣਾ ਲਾਜ਼ਮੀ ਹੈ।
ਇਹ ਵੀ ਪੜ੍ਹੋ ਬਠਿੰਡਾ ਦੇ ਰੇਲਵੇ ਸਟੇਸ਼ਨ ਕੋਲ ਮ੍ਰਿਤਕ ਨਵਜੰਮੇ ਲੜਕਾ ਬਰਾਮਦ
ਜੇਕਰ ਕੰਮ ਨਹੀਂ ਮਿਲਦਾ ਤਾਂ ਬੇਰੁਜ਼ਗਾਰੀ ਭੱਤਾ ਦੇਣਾ ਪੈਂਦਾ ਹੈ, ਪਰ ਪੰਜਾਬ ਸਰਕਾਰ ਨਾ ਤਾਂ ਸਮੇਂ ਸਿਰ ਕੰਮ ਦਿੰਦੀ ਹੈ ਅਤੇ ਨਾ ਹੀ ਬੇਰੁਜ਼ਗਾਰੀ ਭੱਤਾ ਦਿੰਦੀ ਹੈ। ਮਨਰੇਗਾ ਦੀ ਧਾਰਾ 25 ਤਹਿਤ ਅਜਿਹੀ ਸਥਿਤੀ ਵਿੱਚ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕੈਂਥ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਤਹਿਤ ਫੰਡਾਂ ਦੀ ਦੁਰਵਰਤੋਂ ਅਤੇ ਗਬਨ ਨਾਲ ਸਬੰਧਤ ਵੱਖ-ਵੱਖ ਘੁਟਾਲਿਆਂ ਨਾਲ ਸਬੰਧਤ ਪੰਜਾਬ ਵਿੱਚ ਕਥਿਤ ਬੇਨਿਯਮੀਆਂ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਨਹੀਂ ਦਿੱਤੇ ਹਨ।ਉਨ੍ਹਾਂ ਦੋਸ਼ ਲਾਇਆ ਕਿ 2024-25 ਵਿੱਚ 6,095 ਗ੍ਰਾਮ ਪੰਚਾਇਤਾਂ ਅਤੇ 2025-26 ਵਿੱਚ 7,389 ਗ੍ਰਾਮ ਪੰਚਾਇਤਾਂ ਵਿੱਚ ਮਨਰੇਗਾ ਤਹਿਤ ਲਾਜ਼ਮੀ ਸਮਾਜਿਕ ਆਡਿਟ ਨਹੀਂ ਕਰਵਾਏ ਗਏ।
ਇਹ ਵੀ ਪੜ੍ਹੋ Bathinda ‘ਚ ਬੱਚਾ ਬਦਲਣ ਦਾ ਮਾਮਲਾ; ਭਲਕੇ ਹੋਵੇਗਾ ਢਾਈ ਮਹੀਨਿਆਂ ਦੀ ਬੱਚੀ ਦਾ DNA ਟੈਸਟ
ਉਨ੍ਹਾਂ ਅੱਗੇ ਦੋਸ਼ ਲਾਇਆ ਕਿ ਸੂਬਾ ਸਰਕਾਰ ਮਨਰੇਗਾ ਦੇ ਮੁੱਦੇ ‘ਤੇ ਪੰਜਾਬ ਦੇ ਲੋਕਾਂ ਨੂੰ ਇਹ ਝੂਠਾ ਦਾਅਵਾ ਕਰਕੇ ਗੁੰਮਰਾਹ ਕਰ ਰਹੀ ਹੈ ਕਿ ਕੇਂਦਰ ਸਰਕਾਰ ਤੋਂ 23,446 ਕਰੋੜ ਰੁਪਏ ਬਕਾਇਆ ਹਨ। ਉਨ੍ਹਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ (2024-2025) ਬਾਰੇ ਸਥਾਈ ਕਮੇਟੀ ਦੀ ਰਿਪੋਰਟ ਦੇ ਅੰਕੜਿਆਂ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਕਿਉਂਕਿ ਹਰਪਾਲ ਚੀਮਾ ਜੋ ਰਿਪੋਰਟ ਦਿਖਾ ਰਹੇ ਹਨ, ਉਸ ਦੇ ਅਗਲੇ ਪੰਨੇ ‘ਤੇ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਸਾਲ 2024-25 ਲਈ ਕਿਸੇ ਵੀ ਰਾਜ ਵਿੱਚ ਮਨਰੇਗਾ ਮਜ਼ਦੂਰਾਂ ਲਈ ਕੋਈ ਬਕਾਇਆ ਤਨਖਾਹ ਨਹੀਂ ਹੈ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ, ਜਨਰਲ ਸਕੱਤਰ ਉਮੇਸ਼ ਸ਼ਰਮਾ, ਮੀਤ ਪ੍ਰਧਾਨ ਵਰਿੰਦਰ ਸ਼ਰਮਾ, ਸ਼ਿਆਮ ਲਾਲ ਬਾਸਲ, ਬਲਦੇਵ ਅਕਲੀਆ, ਗੌਰਵ ਨਿਧਾਨੀਆਂ, ਰਾਜੇਸ਼ ਜਿੰਦਲ ਅਤੇ ਚਿਰਾਗ ਸਿੰਗਲਾ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













