Firozpur News: civil surgeon ਡਾ. ਰਾਜੀਵ ਪਰਾਸ਼ਰ ਵਲੋਂ ਬਸਤੀ ਟੈਂਕਾਂ ਵਾਲੀ, ਫ਼ਿਰੋਜ਼ਪੁਰ ਛਾਉਣੀ ਅਤੇ ਪਿੰਡ ਮੱਲਵਾਲ ਵਿਖੇ ਪੈਂਦੇ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ।ਡਾ. ਰਾਜੀਵ ਪਰਾਸ਼ਰ ਨੇ ਆਮ ਆਦਮੀ ਕਲੀਨਿਕ ਵਿਚ ਆਏ ਹੋਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕੋਲੋਂ ਕਲੀਨਿਕ ਵਿਚ ਹੋਰ ਸੁਧਾਰ ਲਈ ਸੁਝਾਅ ਵੀ ਲਏ। ਉਨ੍ਹਾਂ ਕਲੀਨਿਕ ਦੇ ਵੱਖ-ਵੱਖ ਕਮਰਿਆਂ ਵਿਚ ਫੇਰੀ ਪਾਈ ਅਤੇ ਓਪੀਡੀ ਸੇਵਾਵਾਂ, ਮੁਫ਼ਤ ਦਵਾਈਆਂ ਦੀ ਜਾਂਚ, ਸਾਫ਼-ਸਫ਼ਾਈ, ਡਾਕਟਰੀ ਸਾਜ਼ੋ-ਸਾਮਾਨ ਦਾ ਵੀ ਨਿਰੀਖਣ ਕੀਤਾ।
ਇਹ ਵੀ ਪੜ੍ਹੋ Ex MLA ਦੇ ਪੁੱਤਰ ਨੂੰ ਧਮਕੀ ਦੇ ਮਾਮਲੇ ‘ਚ ਹੁਣ ਪਾਕਿਸਤਾਨੀ ਡੋਨ ਦੀ ਆਡੀਓ ਚਰਚਾ ‘ਚ !
ਸਿਵਲ ਸਰਜਨ ਨੇ ਆਖਿਆ ਕਿ ਉਨ੍ਹਾਂ ਦੇ ਦੌਰੇ ਦਾ ਮੰਤਵ ਆਮ ਆਦਮੀ ਕਲੀਨਿਕ ਦੀ ਕਾਰਜਪ੍ਰਣਾਲੀ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕਰਨਾ ਸੀ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਖੁਲ੍ਹੇ ਆਮ ਆਦਮੀ ਕਲੀਨਿਕ ਮਿਆਰੀ ਤੇ ਸੁਚੱਜੀਆਂ ਸਿਹਤ ਸਹੂਲਤਾਂ ਦੇਣ ਪੱਖੋਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਆਮ ਆਦਮੀ ਕਲੀਨਿਕਾਂ ਵਿਚ ਜਾਂਚ, ਇਲਾਜ ਅਤੇ ਦਵਾਈਆਂ ਦੀ ਵੰਡ ਆਦਿ ਸਾਰੀਆਂ ਸਹੂਲਤਾਂ ਬਿਲਕੁਲ ਮੁਫ਼ਤ ਹਨ ਅਤੇ ਕਈ ਤਰ੍ਹਾਂ ਦੇ ਡਾਕਟਰੀ ਟੈਸਟ ਵੀ ਕੀਤੇ ਜਾ ਰਹੇ ਹਨ। ਕਲੀਨਿਕਾਂ ਵਿਚ ਗਰਭਵਤੀ ਔਰਤਾਂ ਨੂੰ ਵੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਆਦਮੀ ਕਲੀਨਿਕਾਂ ’ਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਹੋਣੀ ਚਾਹੀਦੀ ਅਤੇ ਬਜ਼ੁਰਗ ਮਰੀਜ਼ਾਂ ਨੂੰ ਪਹਿਲ ਦਿੱਤੀ ਜਾਵੇ।
ਇਹ ਵੀ ਪੜ੍ਹੋ Bathinda ‘ਚ ਬੱਚਾ ਬਦਲਣ ਦਾ ਮਾਮਲਾ; ਭਲਕੇ ਹੋਵੇਗਾ ਢਾਈ ਮਹੀਨਿਆਂ ਦੀ ਬੱਚੀ ਦਾ DNA ਟੈਸਟ
ਸਿਵਲ ਸਰਜਨ ਵੱਲੋਂ ਸਿਹਤ ਸਟਾਫ ਨੂੰ ਡਿਊਟੀ ਇਮਾਨਦਾਰੀ ਨਾਲ ਕਰਨ ਅਤੇ ਸਿਹਤ ਸੇਵਾਵਾਂ ਹੋਰ ਬਿਹਤਰ ਕਰਨ ਲਈ ਵੀ ਕਿਹਾ।ਉਹਨਾਂ ਲੋਕਾਂ ਨੂੰ ਅਪੀਲ ਕਰਦਿਆ ਦਸਿਆ ਕਿ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਔਰਤ ਰੋਗਾਂ ਦੇ ਮਾਹਿਰ ਡਾਕਟਰ ਮੌਜੂਦ ਹਨ ਅਤੇ ਜਣੇਪਾ ਕਰਵਾਉਣ ਵਾਲਿਆ ਮਹਿਲਾਵਾਂ ਨੂੰ ਕਿਸੇ ਕਿਸਮ ਦੀ ਮੁਸਕਿਲ ਨਹੀਂ ਆਣ ਦਿੱਤੀ ਜਾਵੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਡਿਲੀਵਰੀ ਘਰ ਵਿੱਚ ਨਾ ਕਰਵਾਈ ਜਾਵੇ ਕਿਉਂਕਿ ਇਸ ਨਾਲ ਜੱਚਾ ਅਤੇ ਬੱਚਾ ਦੋਹਾਂ ਦੀ ਜਾਣ ਨੂੰ ਖ਼ਤਰਾ ਹੋ ਸਕਦਾ ਹੈ । ਇਸ ਮੌਕੇ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਵੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













