Moga News: ਸ਼ਨੀਵਾਰ ਸਵੇਰੇ ਦੋ ਅਣਪਛਾਤੇ ਹਮਲਾਵਾਰਾਂ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਖੁਰਦ ਵਿਖੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮਰਸੀਰ ਉਰਫ਼ ਸੀਰਾ ਵਜੋਂ ਹੋਈ ਹੈ।ਘਟਨਾ ਤੋਂ ਬਾਅਦ ਹਮਲਾਵਾਰ ਫ਼ਰਾਰ ਹੋਣ ਵਿਚ ਕਾਮਯਾਬ ਰਹੇ। ਜਿਸਤੋਂ ਬਾਅਦ ਰੋਸ਼ ਵਿਚ ਆਏ ਪ੍ਰਵਾਰ ਦੇ ਵੱਲੋਂ ਨੌਜਵਾਨ ਦੀ ਲਾਸ਼ ਨੂੰ ਥਾਣਾ ਧਰਮਕੋਟ ਅੱਗੇ ਰੱਖ ਕੇ ਧਰਨਾ ਸ਼ੁਰੂ ਕਰ ਦਿੱਤਾ। ਹਾਲਾਂਕਿ ਪੁਲਿਸ ਨੇ ਪ੍ਰਵਾਰ ਦੇ ਬਿਆਨਾਂ ਉੱਪਰ ਪਿੰਡ ਦੇ ਸਰਪੰਜ ਸਮੇਤ 7 ਜਣਿਆਂ ਵਿਰੁਧ ਪਰਚਾ ਦਰਜ਼ ਕਰ ਲਿਆ ਹੈ ਪ੍ਰੰਤੂ ਪ੍ਰਵਾਰ ਦੀ ਮੰਗ ਹੈ ਕਿ ਮੁਲਜਮਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਪੁਲਿਸ ਦੀ ਵਿਸ਼ੇਸ ਜਾਂਚ ਟੀਮ ਵੱਲੋਂ 15 ਥਾਵਾਂ ‘ਤੇ ਛਾਪੇਮਾਰੀ
ਦਸਿਆ ਜਾ ਰਿਹਾ ਕਿ ਮ੍ਰਿਤਕ ਨੌਜਵਾਨ ਕਾਂਗਰਸ ਪਾਰਟੀ ਦਾ ਸਮਰਥਕ ਸੀ ਤੇ ਉਹ ਮੋਗਾ ਜਿਲ੍ਹੇ ਵਿਚ ਸਥਿਤ ਨੈਸਲੇ ਗਰੁੱਪ ਵਿਚ ਨੌਕਰੀ ਵੀ ਕਰਦਾ ਸੀ। ਘਟਨਾ ਸਮੇਂ ਉਹ ਆਪਣੀ ਕਾਰ ‘ਤੇ ਸਵਾਰ ਹੋ ਕੇ ਡਿਊਟੀ ‘ਤੇ ਜਾ ਰਿਹਾ ਸੀ ਕਿ ਅਚਾਨਕ ਇੱਕ ਕਾਲੀ ਕਾਰ ‘ਤੇ ਆਏ ਹਮਲਾਵਾਰਾਂ ਨੇ ਉਸਦੇ ਉੱਪਰ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਚਰਚਾ ਮੁਤਾਬਕ ਪਿਛਲੇ ਦਿਨਾਂ ‘ਚ ਹੋਈਆਂ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਮ੍ਰਿਤਕ ਨੌਜਵਾਨ ਦੀ ਕੁੱਝ ਲੋਕਾਂ ਨਾਲ ਰੰਜਿਸ਼ ਚੱਲ ਰਹੀ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





