Monday, May 4, 2026
spot_img
spot_img

ਫਾਈਨਲ ਵਾਰਡਬੰਦੀ ’ਤੇ ਮੁੜ ਇਤਰਾਜ਼ ਲੈਣ ਦਾ ਮੌਕਾ ਦੇਵੇ ਸਰਕਾਰ: ਬਬਲੀ ਢਿੱਲੋਂ

Date:

spot_img

👉ਨਗਰ ਨਿਗਮ ਵੱਲੋਂ ਅਜੇ ਤਕ ਨਕਸ਼ਾ ਜਨਤਕ ਨਹੀਂ ਕੀਤਾ, ਬਿਨਾਂ ਇਤਰਾਜ਼ਾਂ ਲਏ ਚੋਣ ਕਰਵਾਉਣਾ ਸ਼ਹਿਰ ਵਾਸੀਆਂ ਨਾਲ ਧੋਖਾ
Bathinda News:ਰਾਜ ਸਰਕਾਰ ਵੱਲੋਂ ਸਥਾਨਕ ਨਗਰ ਨਿਗਮ ਚੋਣਾਂ ਲਈ ਜਾਰੀ ਕੀਤੀ ਗਈ ਫਾਈਨਲ ਵਾਰਡਬੰਦੀ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਫਾਈਨਲ ਵਾਰਡਬੰਦੀ ’ਤੇ ਇੱਕ ਵਾਰ ਫਿਰ ਲੋਕਾਂ ਨੂੰ ਆਪਣੇ ਇਤਰਾਜ਼ ਦਰਜ ਕਰਵਾਉਣ ਦਾ ਮੌਕਾ ਦਿੱਤਾ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬੇਤਰਤੀਬੀ ਜਾਂ ਪੱਖਪਾਤ ਨੂੰ ਦੂਰ ਕੀਤਾ ਜਾ ਸਕੇ। ਬਬਲੀ ਢਿੱਲੋਂ ਨੇ ਕਿਹਾ ਕਿ ਇਹ ਹੈਰਾਨੀਜਨਕ ਗੱਲ ਹੈ ਕਿ ਫਾਈਨਲ ਕੀਤੀ ਗਈ ਵਾਰਡਬੰਦੀ ਦਾ ਨਗਰ ਨਿਗਮ ਵੱਲੋਂ ਅਜੇ ਤਕ ਅਧਿਕਾਰਤ ਨਕਸ਼ਾ ਵੀ ਜਨਤਕ ਨਹੀਂ ਕੀਤਾ ਗਿਆ। ਜਦੋਂ ਤਕ ਵਾਰਡਾਂ ਦੀਆਂ ਸਪਸ਼ਟ ਹੱਦਾਂ ਵਾਲਾ ਨਕਸ਼ਾ ਲੋਕਾਂ ਦੇ ਸਾਹਮਣੇ ਨਹੀਂ ਆਉਂਦਾ, ਤਦ ਤਕ ਆਮ ਨਾਗਰਿਕ ਇਹ ਕਿਵੇਂ ਸਮਝ ਸਕਦੇ ਹਨ ਕਿ ਉਹ ਕਿਸ ਵਾਰਡ ਵਿੱਚ ਆਉਂਦੇ ਹਨ ਅਤੇ ਉਨ੍ਹਾਂ ਦੇ ਇਲਾਕੇ ਦੀ ਬਣਤਰ ਵਿੱਚ ਕਿਹੜੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪਾਰਦਰਸ਼ਤਾ ਤੋਂ ਬਿਨਾਂ ਕੀਤੀ ਗਈ ਵਾਰਡਬੰਦੀ ਲੋਕਤੰਤਰਕ ਪ੍ਰਕਿਰਿਆ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਦੱਸਿਆ ਕਿ ਫਾਈਨਲ ਵਾਰਡਬੰਦੀ ਵਿੱਚ ਸ਼ਹਿਰ ਦੇ ਲਗਭਗ ਸਾਰੇ ਵਾਰਡਾਂ ਨੂੰ ਨਵੇਂ ਸਿਰੇ ਤੋਂ ਪੁਨਰਗਠਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਨੌਜਵਾਨ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ, ਪ੍ਰਵਾਰ ਨੇ ਲਾਸ਼ ਥਾਣੇ ਅੱਗੇ ਰੱਖੀ

ਕਈ ਵਾਰਡਾਂ ਦਾ ਰੂਪ ਪੂਰੀ ਤਰ੍ਹਾਂ ਬਦਲ ਦਿੱਤਾ ਗਿਆ ਹੈ ਅਤੇ ਕਿਤੇ ਜਨਰਲ ਤਾਂ ਕਿਤੇ ਰਾਖਵੇਂਕਰਨ ਨੂੰ ਲਾਗੂ ਕੀਤਾ ਗਿਆ ਹੈ। ਇਸ ਨਾਲ ਨਾ ਸਿਰਫ਼ ਰਾਜਨੀਤਕ ਸੰਤੁਲਨ ਪ੍ਰਭਾਵਿਤ ਹੁੰਦਾ ਹੈ, ਸਗੋਂ ਸਮਾਜਿਕ ਪ੍ਰਤੀਨਿਧਿਤਾ ’ਤੇ ਵੀ ਡੂੰਘਾ ਅਸਰ ਪੈਂਦਾ ਹੈ। ਅਜਿਹੀ ਸਥਿਤੀ ਵਿੱਚ ਲੋਕਾਂ ਨੂੰ ਆਪਣੇ ਇਤਰਾਜ਼ ਅਤੇ ਸੁਝਾਅ ਸਰਕਾਰ ਤਕ ਪਹੁੰਚਾਉਣ ਦਾ ਪੂਰਾ ਹੱਕ ਮਿਲਣਾ ਚਾਹੀਦਾ ਹੈ। ਸ੍ਰੋਮਣੀ ਅਕਾਲੀ ਦਲ ਦੇ ਆਗੂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਰਾਜ ਸਰਕਾਰ ਨੇ ਨਵੀਂ ਵਾਰਡਬੰਦੀ ’ਤੇ ਲੋਕਾਂ ਨੂੰ ਇਤਰਾਜ਼ ਦੇਣ ਦਾ ਮੌਕਾ ਨਾ ਦਿੱਤਾ ਤਾਂ ਇਹ ਸ਼ਹਿਰ ਵਾਸੀਆਂ ਨਾਲ ਸਿੱਧੀ ਧੱਕੇਸ਼ਾਹੀ ਹੋਵੇਗੀ, ਜਿਸਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਵਾਰਡਬੰਦੀ ਤਿਆਰ ਕਰਨ ਵਾਲੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਇਸ ਫ਼ੈਸਲੇ ਦਾ ਖਮਿਆਜ਼ਾ ਭੁਗਤਣਾ ਪਵੇਗਾ। ਢਿੱਲੋਂ ਨੇ ਆਮ ਆਦਮੀ ਪਾਰਟੀ ’ਤੇ ਵੀ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਚੋਣਾਂ ਦੇ ਮਾਹੌਲ ਦੌਰਾਨ ਲੋਕਾਂ ਨੂੰ ਗੁਮਰਾਹ ਕਰਨ ਅਤੇ ਭੰਬਲਭੂਸੇ ਵਿੱਚ ਪਾਉਣ ਦੀ ਰਾਜਨੀਤੀ ਦਾ ਜਵਾਬ ਸ਼ਹਿਰ ਦੀ ਜਨਤਾ ਵੋਟ ਦੀ ਤਾਕਤ ਨਾਲ ਦੇਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਬਠਿੰਡਾ ਦੇ ਲੋਕ ਸਭ ਕੁਝ ਸਮਝ ਚੁੱਕੇ ਹਨ ਅਤੇ ਆਪਣੇ ਲੋਕਤੰਤਰਕ ਅਧਿਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਦਾ ਧੋਖਾ ਬਰਦਾਸ਼ਤ ਨਹੀਂ ਕਰਨਗੇ। ਅੰਤ ਵਿੱਚ ਉਨ੍ਹਾਂ ਰਾਜ ਸਰਕਾਰ ਤੋਂ ਮੰਗ ਕੀਤੀ ਕਿ ਲੋਕਤੰਤਰ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਫਾਈਨਲ ਵਾਰਡਬੰਦੀ ’ਤੇ ਮੁੜ ਇਤਰਾਜ਼ ਮੰਗੇ ਜਾਣ ਅਤੇ ਪੂਰੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਇਆ ਜਾਵੇ, ਤਾਂ ਜੋ ਨਗਰ ਨਿਗਮ ਚੋਣਾਂ ਨਿਆਂਸੰਗਤ ਅਤੇ ਭਰੋਸੇਯੋਗ ਢੰਗ ਨਾਲ ਕਰਵਾਈਆਂ ਜਾ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Share post:

spot_img

Popular

More like this
Related

ਮਜਦੂਰ ਦਿਵਸ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ‘ਤੇ ਕਵੀ ਦਰਬਾਰ ਕਰਵਾਇਆ

👉ਮੈਗਜੀਨ ਪਰਵਾਜ਼ ਦਾ ਨਵਾਂ ਅੰਕ ਤੇ ਹਰਭਜਨ ਸੇਲਬਰਾਹ ਦੀ...