SAS nagar News: ਵਿਧਾਇਕ ਕੁਲਵੰਤ ਸਿੰਘ ਮੋਹਾਲੀ ਵੱਲੋਂ ਅੱਜ ਇਲਾਕਾ ਨਿਵਾਸੀਆਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਸਵਾੜਾ-ਸੈਦਪੁਰ-ਗਿਦੜਪੁਰ-ਚੰਡਿਆਲਾ ਮਾਰਗ ਨੂੰ ਚੌੜਾ ਕਰਨ ਅਤੇ ਇਸ ਦੇ ਨਵੀਨੀਕਰਨ ਦੇ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਸੂਬੇ ਅਤੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਾਡੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਅਹਿਮ ਮਾਰਗ ਦੀ ਕੁੱਲ ਲੰਬਾਈ 5.09 ਕਿਲੋਮੀਟਰ ਹੈ, ਜਿਸ ਨੂੰ ਹੁਣ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਤਾਂ ਜੋ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਨੂੰ ਦੂਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ Punjab ਦੇ ਸਕੂਲਾਂ ਵਿੱਚ ਠੰਢ ਦੇ ਮੱਦੇਨਜ਼ਰ ਛੁੱਟੀਆਂ ‘ਚ ਹੋਇਆ ਵਾਧਾ
ਪ੍ਰੋਜੈਕਟ ਦੀਆਂ ਤਕਨੀਕੀ ਬਾਰੀਕੀਆਂ ਸਾਂਝੀਆਂ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਪੂਰੇ ਕਾਰਜ ‘ਤੇ ਲਗਭਗ 2 ਕਰੋੜ 92 ਲੱਖ ਰੁਪਏ ਖਰਚ ਕੀਤੇ ਜਾਣਗੇ, ਜਿਸ ਵਿੱਚੋਂ 2.75 ਕਰੋੜ ਰੁਪਏ ਸੜਕ ਬਣਾਉਣ ਅਤੇ ਬਾਕੀ 17 ਲੱਖ ਰੁਪਏ ਸੜਕ ਦੇ ਪੰਜ ਸਾਲਾਂ ਦੇ ਰੱਖ ਰਖਾਅ ‘ਤੇ ਖਰਚ ਕੀਤੇ ਜਾਣਗੇ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਹ ਸੜਕ ਸਾਲ 2017 ਵਿੱਚ ਬਣੀ ਸੀ ਅਤੇ ਲੰਮੇ ਸਮੇਂ ਤੋਂ ਮੁਰੰਮਤ ਦੀ ਉਡੀਕ ਵਿੱਚ ਸੀ। ਇਸ ਸੜਕ ਦੇ ਲਗਭਗ 1 ਕਿਲੋਮੀਟਰ ਹਿੱਸੇ ਨੂੰ ਪੇਵਰ ਬਲਾਕ ਅਤੇ ਬਾਕੀ ਦੇ 4 ਕਿਲੋਮੀਟਰ ਹਿੱਸੇ ਨੂੰ ਲੁੱਕ ਨਾਲ ਬਣਾਇਆ ਜਾਵੇਗਾ। ਹੁਣ ਇਸ ਸੜਕ ਨੂੰ ਬਣਾਉਣ ਦਾ ਕੰਮ ਅਗਲੇ 6 ਮਹੀਨਿਆਂ ਦੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ, ਜਿਸ ਨਾਲ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ ਮਾਘੀ ਕਾਨਫਰੰਸ; ਸਿਆਸੀ ਧਿਰਾਂ 2027 ਤੋਂ ਪਹਿਲਾਂ ਪੰਜਾਬ ਦਾ ਭਖਾਉਣਗੀਆਂ ਸਿਆਸੀ ਮਾਹੌਲ
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਤਿੰਨ ਵਰ੍ਹਿਆਂ ਤੋਂ ਵੀ ਵੱਧ ਸਮੇਂ ਤੋਂ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਲੈ ਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵਿਕਾਸ ਦੀ ਰਫਤਾਰ ਹੋਰ ਤੇਜ਼ ਹੋਣ ਜਾ ਰਹੀ ਹੈ। ਇਸ ਮੌਕੇ ਤੇ ਸਰਪੰਚ ਗੁਰਪ੍ਰੀਤ ਕੌਰ ਪਤਨੀ ਨਰਿੰਦਰ ਸਿੰਘ ਸੋਨੀ, ਸਾਬਕਾ ਸਰਪੰਚ ਸੁਰਜੀਤ ਸਿੰਘ, ਅਮਨਦੀਪ ਕੌਰ ਪਤਨੀ ਪਰਮਿੰਦਰ ਸਿੰਘ, ਸਾਬਕਾ ਸਰਪੰਚ ਗੁਰਮੇਲ ਸਿੰਘ, ਕੁਲਦੀਪ ਕੌਰ ਇੰਚਾਰਜ ਮਹਿਲਾ ਵਿੰਗ ਅਤੇ ਪੀ.ਡਬਲਯੂ.ਡੀ. ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਵਿਵੇਕ ਦੁਰੇਜਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਸਮੂਹ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਚੌੜੀ ਹੋਣ ਨਾਲ ਇਲਾਕੇ ਦੀ ਨੁਹਾਰ ਬਦਲੇਗੀ ਅਤੇ ਹਾਦਸਿਆਂ ਦੇ ਖ਼ਤਰੇ ਵੀ ਘੱਟ ਹੋਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





