ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ, ਨਸ਼ਾ ਵਿਰੋਧੀ ਮੁਹਿੰਮ ਨਾਲ ਪੂਰੀ ਵਚਨਬੱਧਤਾ ਜੁੜਨ ਦਾ ਦਿੱਤਾ ਭਰੋਸਾ

Date:

spot_img

Chandigarh News: ਪ੍ਰਸਿੱਧ ਪੰਜਾਬੀ ਗਾਇਕ ਅਤੇ ਸੱਭਿਆਚਾਰਕ ਪ੍ਰਤੀਨਿਧੀ ਸ੍ਰੀ ਗੁਰਦਾਸ ਮਾਨ ਨੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਲੋਕ ਭਵਨ, ਪੰਜਾਬ ਵਿਖੇ ਮੁਲਾਕਾਤ ਕੀਤੀ।ਇਸ ਮੀਟਿੰਗ ਦੌਰਾਨ, ਦੋਵਾਂ ਵੱਲੋਂ ਸਮਾਜ ਵਿੱਚ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਬਾਰੇ ਡੂੰਘਾਈ ਨਾਲ ਚਰਚਾ ਕੀਤੀ ਗਈ, ਜਿਸ ਦੇ ਸੂਬੇ ਦੇ ਨੌਜਵਾਨਾਂ ‘ਤੇ ਮਾੜੇ ਤੇ ਵਿਨਾਸ਼ਕਾਰੀ ਪ੍ਰਭਾਵ ਪੈ ਰਹੇ ਹਨ।ਇਸ ਗੰਭੀਰ ਵਿਸ਼ੇ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਰਾਜਪਾਲ ਨੇ ਪੰਜਾਬ ਵਿੱਚੋਂ ਇਸ ਖ਼ਤਰੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਨੌਜਵਾਨ ਪੀੜ੍ਹੀ ਦੇ ਭਵਿੱਖ ਦੀ ਰਾਖੀ ਲਈ ਸਮਾਜ ਦੀ ਸਮੂਹਿਕ ਜ਼ਿੰਮੇਵਾਰੀ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ CM Bhagwant Mann ਨੇ ਜਥੇਦਾਰ ਨੂੰ ਕੀਤੀ ਅਪੀਲ..,ਪੇਸ਼ੀ ਮੌਕੇ ਹੋਵੇ Live Telecast

ਸ੍ਰੀ ਕਟਾਰੀਆ ਨੇ ਸ੍ਰੀ ਗੁਰਦਾਸ ਮਾਨ ਨੂੰ ਦੱਸਿਆ ਕਿ ਉਹ ਪਿਛਲੇ ਇੱਕ ਸਾਲ ਤੋਂ ਵਿਦਿਅਕ ਸੰਸਥਾਵਾਂ, ਸਮਾਜਿਕ ਅਤੇ ਧਾਰਮਿਕ ਸੰਗਠਨਾਂ, ਗੈਰ-ਸਰਕਾਰੀ ਸੰਗਠਨਾਂ, ਖਿਡਾਰੀਆਂ, ਸਿਆਸੀ ਸੰਗਠਨਾਂ ਅਤੇ ਹੋਰ ਭਾਈਵਾਲਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਇੱਕ ਨਿਰੰਤਰ ਜਨਤਕ ਜਾਗਰੂਕਤਾ ਮੁਹਿੰਮ ਦੀ ਅਗਵਾਈ ਕਰ ਰਹੇ ਹਨ।ਜ਼ਿਕਰਯੋਗ ਹੈ ਕਿ ਰਾਜਪਾਲ ਨੇ ਨਿੱਜੀ ਤੌਰ ‘ਤੇ ਜ਼ਮੀਨੀ ਪੱਧਰ ‘ਤੇ ਸੂਬੇ ਦੇ ਲੋਕਾਂ ਨਾਲ ਸਿੱਧੇ ਤੌਰ ‘ਤੇ ਜੁੜਨ ਲਈ ਵਿਆਪਕ ਪੈਦਲ ਯਾਤਰਾਵਾਂ ਵੀ ਕੀਤੀਆਂ ਹਨ, ਜਿਸ ਵਿੱਚ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿਖੇ ਛੇ ਦਿਨਾਂ ਅਤੇ ਜਲੰਧਰ ਜ਼ਿਲ੍ਹੇ ਨੂੰ ਦੋ ਦਿਨਾਂ ਵਿੱਚ ਕਵਰ ਕੀਤਾ ਗਿਆ, ਇਸ ਯਾਤਰਾ ਦਾ ਉਦੇਸ਼ ਜਨਤਕ ਸਮਰਥਨ ਜੁਟਾਉਣਾ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਹੈ।

ਇਹ ਵੀ ਪੜ੍ਹੋ Bathinda Police ਵੱਲੋਂ ਹਥਿਆਰਾਂ ਨਾਲ ਰੀਲਾਂ ਬਣਾਉਣ ਵਾਲੀ ਨੌਜਵਾਨ ‘ਲੜਕੀ’ ਗ੍ਰਿਫ਼ਤਾਰ

ਨਸ਼ੀਲੇ ਪਦਾਰਥਾਂ ਦੀ ਵਰਤੋਂ ਵਿਰੁੱਧ ਲੋਕਾਂ ਦਾ ਸਮਰਥਨ ਜੁਟਾਉਣ ਵਿੱਚ ਕਲਾ, ਸੱਭਿਆਚਾਰ ਅਤੇ ਪ੍ਰਭਾਵੀ ਸ਼ਖਸੀਅਤਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕਰਦਿਆਂ ਰਾਜਪਾਲ ਨੇ ਸ੍ਰੀ ਗੁਰਦਾਸ ਮਾਨ ਨੂੰ ਇਸ ਮੁਹਿੰਮ ਨਾਲ ਸਰਗਰਮੀ ਨਾਲ ਜੁੜਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਲਾਹਣਤ ਤੋਂ ਦੂਰ ਰਹਿਣ ਲਈ ਸਿੱਖਿਅਤ ਅਤੇ ਪ੍ਰੇਰਿਤ ਕਰਨ ਲਈ ਦੀ ਅਪੀਲ ਕੀਤੀ।ਇਸ ਨੇਕ ਕਾਰਜ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਗੁਰਦਾਸ ਮਾਨ ਨੇ ਰਾਜਪਾਲ ਨੂੰ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਜਾਗਰੂਕਤਾ ਮਾਰਚਾਂ ਵਿੱਚ ਹਿੱਸਾ ਲੈਣ ਲਈ ਆਪਣੇ ਪੁਰਜ਼ੋਰ ਸਮਰਥਨ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ ਇਕਜੁਟ ਹੋ ਕੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟੇਗਾ ਪੰਜਾਬ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕੀਤੀ ਦੂਜੇ ਪੜਾਅ ਦੀ ਸ਼ੁਰੂਆਤ

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਤੋਂ ਦੂਰ ਰੱਖਣਾ ਇੱਕ ਸਾਂਝੀ ਜ਼ਿੰਮੇਵਾਰੀ ਹੈ ਅਤੇ ਉਹ ਇੱਕ ਸਿਹਤਮੰਦ, ਨਸ਼ਾ ਮੁਕਤ ਪੰਜਾਬ ਬਣਾਉਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਵਿਆਪਕ ਯਤਨਾਂ ਵਿੱਚ ਆਪਣਾ ਯੋਗਦਾਨ ਪਾਉਣਗੇ।ਸਕਾਰਾਤਮਕਤਾ ਨਾਲ ਸਮਾਪਤ ਹੋਈ ਇਹ ਮੀਟਿੰਗ ਇਸ ਸੰਦੇਸ਼ ਨੂੰ ਹੋਰ ਮਜ਼ਬੂਤ ਕਰਦੀ ਹੈ ਕਿ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਅਤੇ ਸੂਬੇ ਦੇ ਨੌਜਵਾਨਾਂ ਲਈ ਇੱਕ ਬਿਹਤਰ ਭਵਿੱਖ ਸੁਰੱਖਿਅਤ ਕਰਨ ਵਾਸਤੇ ਸਮੂਹਿਕ ਕਾਰਵਾਈ ਅਤੇ ਸਮਾਜਿਕ ਭਾਗੀਦਾਰੀ ਦੀ ਵਿਸ਼ੇਸ਼ ਲੋੜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

15 जून से शुरू होगा मतदाता सूची का विशेष गहन पुनरीक्षण अभियान : मुख्य निर्वाचन अधिकारी

👉राज्य के 20,629 बीएलओ करेंगे घर-घर सत्यापन, एन्यूमरेशन फॉर्म...

ਨਸ਼ਾ ਤਸਕਰੀ ਦੇ ਦੋਸ਼ਾਂ ਹੇਠ Bathinda Police ਵੱਲੋਂ ਵਕੀਲ ਤੇ ਮੁਨਸ਼ੀ ਕਾਬੂ, ਜਾਂਚ ਜਾਰੀ

Bathinda News: Bathinda Police ਦੇ ਥਾਣਾ ਥਰਮਲ ਦੀ ਪੁਲਿਸ...

आम नागरिक ही हैं भारत के असली भाग्य विधाता : मुख्यमंत्री श्री नायब सिंह सैनी

👉'भारत भाग्य विधाता' फिल्म की स्क्रीनिंग पर कहा,हरियाणा में...

ਨਗਰ ਕੋਂਸਲ ਚੋਣਾਂ; Partap Bajwa ਦੇ ਸ਼ਹਿਰ ‘ਚ ਅਕਾਲੀ ਦਲ ਦੀ ਚੜਾਈ

Gurdaspur News: ਬੀਤੇ ਕੱਲ ਮਾਝੇ ਦੇ ਚਾਰ ਸ਼ਹਿਰਾਂ ਵਿਚ...