Sunday, May 10, 2026
spot_img
spot_img

ਪੰਜਾਬ ਨੂੰ ਸੰਘਣੀ ਧੁੰਦ ਨੇ ਘੇਰਿਆ; ਸੀਤ ਲਹਿਰ ਨੇ ਛੇੜੀ ਕੰਬਣੀ

Date:

spot_img

Punjab News:ਪਹਾੜਾਂ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਨੇ ਪੰਜਾਬ ਵਿੱਚ ਕੰਬਣੀ ਛੇੜ ਦਿੱਤੀ ਹੈ। ਇਸਦੇ ਨਾਲ ਹੀ ਸੰਘਣੀ ਧੁੰਦ ਨੇ ਲੋਕਾਂ ਨੂੰ ਘਰਾਂ ਵਿਚ ਦੁਬਕਣ ਲਈ ਮਜਬੂਰ ਕਰ ਦਿੱਤਾ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦੋ-ਤਿੰਨਾਂ ਤੱਕ ਹਾਲੇ ਪੰਜਾਬ ਦੇ ਲੋਕਾਂ ਨੂੰ ਸੰਘਣੀ ਧੁੰਦ ਤੇ ਠੰਢ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ, ਪੰਜ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਛੇ ਜ਼ਿਲ੍ਹਿਆਂ ਵਿੱਚ ਠੰਢੇ ਦਿਨ ਦੀ ਭਵਿੱਖਬਾਣੀ ਕੀਤੀ ਗਈ ਹੈ। ਸੰਘਣੀ ਧੁੰਦ ਕਾਰਨ ਵਾਹਨ ਚਾਲਕਾਂ ਨੂੰ ਕਾਫ਼ੀ ਪਰੇਸ਼ਾਨੀ ਹੋਈ ਹੈ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਪੰਜਾਬ ਵਿੱਚ ਕਾਰ ਤੇ ਰੋਡਵੇਜ਼ ਬੱਸ ਦੀ ਭਿਆਨਕ ਟੱਕਰ, 4 ਨੌਜਵਾਨਾਂ ਦੀ ਹੋਈ ਮੌ+ਤ

ਸੜਕਾਂ ‘ਤੇ ਜੀਰੋ ਵਿਜੀਬਿਲਟੀ ਕਾਰਨ ਹਾਦਸਿਆ ਦੀ ਗਿਣਤੀ ਵਧ ਰਹੀ ਹੈ। ਬਠਿੰਡਾ ਵਿਚ ਸਭ ਤੋਂ ਘੱਟ ਤਾਪਮਾਨ ਦਰਜ਼ ਕੀਤਾ ਗਿਆ, ਜੋਕਿ ਪਿਛਲੇ ਸਾਲਾਂ ਦੇ ਮੁਕਾਬਲੇ ਠੰਢ ਦਾ ਰਿਕਾਰਡ ਹੈ। ਠੰਢ ਦੇ ਕਾਰਨ ਬਜੁਰਗਾਂ ਤੇ ਬੱਚਿਆਂ ਨੂੰ ਬੀਮਾਰੀਆਂ ਨੇ ਘੇਰਿਆ ਹੋਇਆ। ਹਾਲਾਂਕਿ ਇਹ ਠੰਢ ਕਣਕ ਦੀ ਫ਼ਸਲ ਲਈ ਲਾਹੇਵੰਦ ਦੱਸੀ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਸੀਤ ਲਹਿਰ ਅਤੇ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਦਿਨ ਵੇਲੇ ਵੀ ਬਹੁਤ ਜ਼ਿਆਦਾ ਠੰਢ ਪੈ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

Haryana News : हरियाणा के सभी 22 जिलों और 38 उपमंडलों में सफलतापूर्वक लोक अदालत आयोजित

Haryana News: पंजाब एवं हरियाणा उच्च न्यायालय के न्यायाधीश...

Chandigarh News: ED ਦਾ ਵੱਡਾ Action; ਮੰਤਰੀ Sanjiv Arora ਨੂੰ ਕੀਤਾ ਗ੍ਰਿਫਤਾਰ

Chandigarh News: ਪੰਜਾਬ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਸਰਗਰਮ...