Thursday, May 21, 2026
spot_img
spot_img
spot_img

328 ਸਰੂਪ ਸਾਹਿਬ ਮਾਮਲੇ ‘ਤੇ ਸਰਕਾਰ ਦੀ ਕਾਰਵਾਈ ਉੱਪਰ ਯੂਥ ਅਕਾਲੀ ਦਲ ਨੇ ਚੁੱਕੇ ਸਵਾਲ

Date:

spot_img

👉ਕਿਹਾ, ਜਾਂਚ ਬਹਾਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਅਸਲ “ਨਿਸ਼ਾਨਾ”..!
Bathinda News: ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ 328 ਸਰੂਪ ਸਾਹਿਬ ਮਾਮਲੇ ‘ਤੇ ਪੰਜਾਬ ਸਰਕਾਰ ਵੱਲੋਂ ਬਣਾਈ ਵਿਸ਼ੇਸ ਜਾਂਚ ਟੀਮ ਵੱਲੋਂ ਕੀਤੀ ਜਾ ਰਹੀ ਕਾਰਵਾਈ ‘ਤੇ ਸਵਾਲ ਚੁੱਕਦਿਆਂ ਦਾਅਵਾ ਕੀਤਾ ਹੈ ਕਿ, ‘‘ ਅਸਲ ਦੇ ਵਿੱਚ ਸਰਕਾਰ ਦੇ ਬਹਾਨੇ ਸ਼੍ਰੋਮਣੀ ਅਕਾਲੀ ਦਲ ਤੇ ਬਾਦਲ ਪ੍ਰਵਾਰ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।” ਉਹਨਾਂ ਕਿਹਾ ਕਿ 328 ਸਰੂਪ ਸਾਹਿਬ ਨਾ ਤਾਂ ਚੋਰੀ ਹੋਏ, ਨਾ ਹੀ ਬੇਅਦਬੀ ਹੋਈ ਹੈ, ਬਲਕਿ ਇਹ ਸ਼੍ਰੋਮਣੀ ਕਮੇਟੀ ਦੇ ਦੋ ਮੁਲਾਜ਼ਮਾਂ ਵੱਲੋਂ ਸਰੂਪ ਸਾਹਿਬ ਦੀ ਭੇਟਾ ਜਮਾ ਨਾ ਕਰਵਾਉਣ ਦਾ ਇੱਕ ਘੁਟਾਲਾ ਹੋਇਆ ਹੈ, ਜਿਸ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਉਸ ਸਮੇਂ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਹਦਾਇਤਾਂ ਤੇ ਈਸਰ ਸਿੰਘ ਦੀ ਜਾਂਚ ਰਿਪੋਰਟ ਵਿੱਚ ਸਾਰਾ ਸੱਚ ਸਾਹਮਣੇ ਲਿਆਂਦਾ ਜਾ ਚੁੱਕਿਆ ਤੇ ਨਾਲ ਹੀ 16 ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ  Canada ਦੇ Abbotsford ਸ਼ਹਿਰ ਵਿਚ ਪੰਜਾਬੀ ਨੌਜਵਾਨ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ, ਗੈਂਗਵਾਰ ਦਾ ਖ਼ਦਸਾ

ਯੁਥ ਪ੍ਰਧਾਨ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਇੱਕ ਸਾਜਸ਼ ਤਹਿਤ ਇਸ ਨੂੰ ਚੋਰੀ ਜਾਂ ਬੇਅਦਬੀ ਦਾ ਰੂਪ ਦੇ ਰਹੇ ਹਨ, ਜੋ ਖੁਦ ਬੇਅਦਬੀ ਕਰ ਰਹੇ ਹਨ। ਉਹਨਾਂ ਕਿਹਾ ਕਿ 328 ਸਰੂਪ ਸਾਹਿਬ ਦੇ ਮਾਮਲੇ ਨੂੰ ਤੂਲ ਦੇਕੇ ਸਰਕਾਰ ਸ਼੍ਰੋਮਣੀ ਅਕਾਲੀ ਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ਤੇ ਲੈ ਰਹੀ ਹੈ ਤਾਂ ਜੋ ਝੂਠਾ ਪਰਚਾ ਦਰਜ ਕੀਤਾ ਜਾਵੇ ਅਤੇ ਪੰਥਕ ਸੰਸਥਾਵਾਂ ਨੂੰ ਢਾਹ ਲਾਕੇ ਪੰਥ ਪੰਜਾਬ ਅਤੇ ਪੰਜਾਬੀਅਤ ਦਾ ਨੁਕਸਾਨ ਕੀਤਾ ਜਾਵੇ ਪਰੰਤੂ ਸ਼੍ਰੋਮਣੀ ਅਕਾਲੀ ਦਲ ਨਾ ਤਾਂ ਸ਼੍ਰੋਮਣੀ ਅਕਾਲੀ ਦਲ ਜਾਂ ਪ੍ਰਧਾਨ ਦਾ ਕੋਈ ਨੁਕਸਾਨ ਹੋਣ ਦੇਵੇਗਾ, ਨਾ ਹੀ ਪੰਥਕ ਸੰਸਥਾਵਾਂ ਦੀ ਮਰਿਆਦਾ ਨੂੰ ਕਦੇ ਢਾਹ ਲੱਗਣ ਦਿੱਤੀ ਜਾਵੇਗੀ, ਚਾਹੇ ਇਸ ਲਈ ਕਿੰਨੀ ਵੀ ਲੜਾਈ ਲੜਨੀ ਪਵੇ।

ਇਹ ਵੀ ਪੜ੍ਹੋ  ਸਰਪੰਚ ਜਰਮਲ ਸਿੰਘ ਕ+ਤ+ਲ ਕਾਂਡ; ਦੋਨੋਂ ਮੁੱਖ ਸ਼ੂਟਰ ਛੱਤੀਸਗੜ੍ਹ ਤੋਂ ਗ੍ਰਿਫਤਾਰ, 5 ਹੋਰ ਹਿਰਾਸਤ ਵਿਚ ਲਏ

ਉਨ੍ਹਾਂ ਇਸ ਮਾਮਲੇ ਦੀ ਜਾਂਚ ਲਈ ਪੁਲਿਸ ਅਫਸਰਾਂ ਦੀ ਬਣਾਈ ਜਾਂਚ ਟੀਮ ‘ਤੇ ਵੀ ਸਵਾਲ ਚੱਕੇ ਤੇ ਉਹਨਾਂ ਪੁਲਿਸ ਅਫਸਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਵਿਰੋਧੀ ਸੋਚ ਦੇ ਅਫਸਰ ਕਰਾਰ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਜਗਸੀਰ ਸਿੰਘ ਜੱਗਾ ਕਲਿਆਣ,ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸੁਸ਼ੀਲ ਕੁਮਾਰ ਗੋਲਡੀ,ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋ, ਪਾਰਟੀ ਦੇ ਸੀਨੀਅਰ ਆਗੂ ਮੋਹਿਤ ਗੁਪਤਾ,ਜਿਲ੍ਹਾ ਪਰਿਸ਼ਦ ਮੈਂਬਰ ਗੁਰ ਇਕਬਾਲ ਸਿੰਘ ਬਰਾੜ ਤੇ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਸਮੇਤ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Bathinda Police ਵੱਲੋਂ ਹਿੰਦੂ ਆਗੂ ਸੰਦੀਪ ਪਾਠਕ ਗ੍ਰਿਫਤਾਰ, ਜਾਣੋਂ ਮਾਮਲਾ

Bathinda News: Bathinda Police ਨੇ ਬੁੱਧਵਾਰ ਨੂੰ ਇੱਕ ਵੱਡੀ...