Sri Amritsar News: CM Bhagwant Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 15 ਜਨਵਰੀ ਨੂੰ ਨੰਗੇ ਪੈਰੀ ਪੈਦਲ ਚੱਲ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਰਹੇ ਹਨ। ਉਨ੍ਹਾਂ ਦੀ ਆਮਦ ਥੋੜੇ ਸਮੇਂ ਵਿਚ ਹੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਸਬੰਧ ਵਿਚ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੂਚਨਾ ਮੁਤਾਬਕ ਮੁੱਖ ਮੰਤਰੀ 10 ਵਜੇਂ ਦੇ ਕਰੀਬ ਇੱਥੇ ਪੁੱਜਣ ਦੀ ਪੂਰੀ ਉਮੀਦ ਹੈ। ਦਸਿਆ ਜਾ ਰਿਹਾ ਕਿ ਉਹ ਸ਼੍ਰੀ ਦਰਬਾਰ ਸਾਹਿਬ ਦੀ ਹੈਰੀਟੇਜ਼ ਸਟਰੀਟ ਤੋਂ ਹੀ ਪੈਦਲ ਨੰਗੇ ਪੈਰੀ ਚੱਲ ਕੇ ਪਹਿਲਾਂ ਸ਼੍ਰੀ ਦਰਬਾਰ ਸਾਹਿਬ ਜਾਣਗੇ, ਜਿੱਥੇ ਉਹ ਨਤਮਸਤਕ ਹੋਣਗੇ।
ਇਸਤੋਂ ਬਾਅਦ ਉਹ ਪਰਿਕਰਮਾ ਕਰਦੇ ਹੋਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਾਣਗੇ। ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਦੀ ਵੀ ਹਲਚਲ ਸ਼ੁਰੂ ਹੋ ਗਈ ਹੈ। ਜਿਕਰਯੋਗ ਹੈ ਕਿ ਗੋਲਕ ਦੇ ਵਿਚ ਪੈਸੇ ਪਾਉਣ ਅਤੇ ਕੁੱਝ ਹੋਰਨਾਂ ਮੁੱਦਿਆਂ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੈਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਉਨ੍ਹਾਂ ਨੂੰ ਆਪਣਾ ਸਪੱਸ਼ਟੀਕਰਨ ਦੇਣ ਦੇ ਲਈ ਸੱਦਿਆ ਗਿਆ ਸੀ। ਮੁੱਖ ਮੰਤਰੀ ਸ: ਮਾਨ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਇਸ ਮੌਕੇ ਲਾਈਵ ਟੈਲੀਕਾਸਟ ਕਰਨ ਦੀ ਮੰਗ ਰੱਖੀ ਸੀ, ਜਿਸ ਉੱਪਰ ਕੋਈ ਪ੍ਰਤੀਕ੍ਰਮ ਨਹੀਂ ਆਇਆ ਸੀ।
ਇਹ ਵੀ ਪੜ੍ਹੋ 328 ਲਾਪਤਾ ਸਰੂਪਾਂ ਦੇ ਮਾਮਲੇ ‘ਚ SIT ਨੇ ਸਾਬਕਾ ਜਥੇਦਾਰ ਕੋਲੋਂ ਕੀਤੀ ਪੁਛਗਿੱਛ
ਹਾਲਾਂਕਿ ਦੋ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਮੁੱਖ ਮੰਤਰੀ ਦੇ ਸਪੱਸ਼ਟੀਕਰਨ ਦਾ ਸਮਾਂ ਸਵੇਰੇ 10 ਵਜੇਂ ਤੋਂ ਬਦਲ ਕੇ 4:30 ਵਜੇਂ ਕਰ ਦਿੱਤਾ ਸੀ ਪ੍ਰੰਤੂ ਮੁੱਖ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਵੱਲੋਂ ਸਮਾਂ ਬਦਲਣ ਦੀ ਕੋਈ ਮੰਗ ਨਹੀਂ ਕੀਤੀ ਗਈ,ਬਲਕਿ 15 ਜਨਵਰੀ ਨੂੰ ਅੰਮ੍ਰਿਤਸਰ ਪੁੱਜ ਰਹੇ ਦੇਸ ਦੇ ਰਾਸ਼ਟਰਪਤੀ ਤੋਂ ਪ੍ਰੋਗਰਾਮ ਵਿਚ ਸ਼ਾਮਲ ਨਾ ਹੋਣ ਦੀ ਮੁਆਫ਼ੀ ਮੰਗ ਲਈ ਗਈ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


