Tuesday, May 5, 2026
spot_img
spot_img

Kangana Ranaut ਮਾਣਹਾਣੀ ਮਾਮਲੇ ‘ਚ Bathinda Court ਦਾ ਆਇਆ ਵੱਡਾ ਫੈਸਲਾ

Date:

spot_img

Bathinda News: Kangana Ranaut; ਮਾਣਹਾਣੀ ਦੇ ਕੇਸ ਦਾ ਸਾਹਮਣਾ ਕਰ ਰਹੀ ਭਾਜਪਾ ਦੀ ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਲੋਕ ਸਭਾ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangana Ranaut) ਨੂੰ ਬਠਿੰਡਾ ਦੀ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਪੰਜਾਬ ਵਿੱਚ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਅਦਾਲਤ ਵਿਚ ਨਿੱਜੀ ਤੌਰ ‘ਤੇ ਸੁਣਵਾਈ ਦੀ ਛੋਟ ਮੰਗ ਕੀਤੀ ਸੀ, ਜਿਸਨੂੰ ਅਦਾਲਤ ਨੇ ਅੱਜ ਸਵੀਕਾਰ ਕਰ ਲਿਆ ਹੈ। ਕੰਗਨਾ ਅੱਜ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਬਠਿੰਡਾ ਅਦਾਲਤ ਵਿੱਚ ਪੇਸ਼ ਹੋਈ ਸੀ।

ਇਹ ਵੀ ਪੜ੍ਹੋ Ex CM Atishi ਦੀ ਵੀਡੀਓ ਦਾ ਮਾਮਲਾ; ਅਦਾਲਤ ਨੇ ਕਿਹਾ ਵੀਡੀਓ ਫਰਜ਼ੀ,ਸਾਰੇ ਪਲੇਟਫ਼ਾਰਮਾਂ ਤੋਂ ਹਟਾਈ ਜਾਵੇ

ਇਸਤੋਂ ਬਾਅਦ ਹੁਣ ਇਸ ਕੇਸ ਦੀ 27 ਜਨਵਰੀ ਨੂੰ ਸੁਣਵਾਈ ਹੋਵੇਗੀ। ਉਧਰ, ਦੂਜੇ ਪਾਸੇ ਸਿਕਾਇਤਕਰਤਾ ਕਿਸਾਨ ਬੀਬੀ ਮਹਿੰਦਰ ਕੌਰ ਦੇ ਵਕੀਲ ਨੇ ਰਘਵੀਰ ਸਿੰਘ ਬਹਿਣੀਵਾਲ ਨੇ ਐਲਾਨ ਕੀਤਾ ਹੈ ਕਿ ਅਦਾਲਤ ਦੇ ਫੈਸਲੇ ਵਿਰੁਧ ਉਹ ਅਪੀਲ ਕਰਨਗੇ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਕੰਗਨਾ ਰਣੌਤ ਦੇ ਪਾਸਪੋਰਟ ਨੂੰ ਅਦਾਲਤ ਵਿਚ ਜਮ੍ਹਾਂ ਕਰਵਾਉਣ ਦੀ ਲਗਾਈ ਅਰਜ਼ੀ ਉੱਪਰ ਹੁਣ 27 ਨੂੰ ਹੀ ਸੁਣਵਾਈ ਸੰਭਵ ਹੈ।ਦਸਣਾ ਬਣਦਾ ਹੈ ਕਿ ਹੁਣ ਤੱਕ ਇਸ ਕੇਸ ਦੌਰਾਨ ਕੰਗਨਾ ਰਣੌਤ 27 ਅਕਤੂਬਰ 2025 ਨੂੰ ਨਿੱਜੀ ਤੌਰ ‘ਤੇ ਪੇਸ਼ ਹੋਈ ਸੀ।

ਇਹ ਵੀ ਪੜ੍ਹੋ CM Bhagwant Singh Mann ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਸਪੱਸ਼ਟੀਕਰਨ, ਦਿੱਤੇ ਇਹ ਸਬੂਤ

ਜਿਕਰਯੋਗ ਹੈ ਕਿ ਕੰਗਨਾ ਰਣੌਤ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੀ ਇੱਕ ਬਜ਼ੁਰਗ ਔਰਤ ਬਾਰੇ ਅਪਮਾਨਜਨਕ ਟਿੱਪਣੀ ਕੀਤੀ ਸੀ। ਉਸਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਉਸਦਾ ਮਜ਼ਾਕ ਉਡਾਇਆ ਸੀ, ਜਿਸ ਤੋਂ ਬਾਅਦ ਬਠਿੰਡਾ ਜਿਲ੍ਹੇ ਦੇ ਪਿੰਡ ਬਹਾਦੁਰਗੜ੍ਹ ਜੰਡੀਆਂ ਦੀ ਬਜ਼ੁਰਗ ਔਰਤ ਮਹਿੰਦਰ ਕੌਰ ਨੇ ਉਸ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਹਾਲਾਂਕਿ ਇਸ ਕੇਸ ਨੂੰ ਰੱਦ ਕਰਵਾਉਣ ਲਈ ਕੰਗਨਾ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ ਪ੍ਰੰਤੂ ਉਸਨੂੰ ਕੋਈ ਰਾਹਤ ਨਹੀਂ ਮਿਲੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

America News: UFO ਫਾਈਲਾਂ ਨਾਲ ਦੁਨੀਆ ਹੈਰਾਨ! ਏਲੀਅਨਜ਼ ‘ਤੇ ਵੱਡੀ ਚਰਚਾ ਸ਼ੁਰੂ

America News: ਕੀ ਬ੍ਰਹਿਮੰਡ ਵਿੱਚ ਧਰਤੀ ਤੋਂ ਇਲਾਵਾ ਕਿਸੇ...

France News: ਫਰਾਂਸ ‘ਚ ਵਿਦਿਆਰਥੀਆਂ ਦੀ ਟਿਊਸ਼ਨ ਫੀਸ ‘ਚ ਕੀਤਾ ਭਾਰੀ ਵਾਧਾ

France News: ਫਰਾਂਸ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਇੱਕ...

CM Bhagwant Singh Mann ਦੀ ਅਗਵਾਈ ਹੇਠ ਵਿਧਾਇਕਾਂ ਦਾ ਕਾਫ਼ਲਾ ਦਿੱਲੀ ਲਈ ਹੋਇਆ ਰਵਾਨਾ

👉ਆਪ ਛੱਡ ਕੇ ਭਾਜਪਾ ਵਿਚ ਜਾਣ ਵਾਲੇ ਰਾਜ ਸਭਾ...

कोलकाता की जीत में हरियाणा मॉडल की छाप, नायब सैनी का राष्ट्रीय राजनीति में बढ़ता प्रभाव

Haryana News:पश्चिम बंगाल में विधानसभा चुनावों में भारतीय जनता...