SAS Nagar News: ਵਿਜੀਲੈਂਸ ਬਿਊਰੋ ਵੱਲੋਂ ਦਰਜ਼ ਭ੍ਰਿਸ਼ਟਾਚਾਰ ਦੇ ਇੱਕ ਪੁਰਾਣੇ ਮਾਮਲੇ ਵਿੱਚ ਅਦਾਲਤ ਨੇ ਇੰਪਰੂਵਮੈਂਟ ਟਰੱਸਟ ਰੋਪੜ ਦੇ ਕਲਰਕ ਅਤੇ ਜੇਈ ਨੂੰ 4-4 ਸਾਲ ਦੀ ਕੈਦ ਅਤੇ 20000- ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਰੋਪੜ ਵਿਖੇ ਤੈਨਾਤ ਪਰਵੀਨ ਕੁਮਾਰ ਕਲਰਕ ਅਤੇ ਉਸਦੇ ਸਹਿ-ਦੋਸ਼ੀ ਸਤੀਸ਼ ਕੁਮਾਰ ਜੂਨੀਅਰ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋBreaking News; ਜਗਮੀਤ ਬਰਾੜ, ਚਰਨਜੀਤ ਬਰਾੜ ਤੇ ਓਕਾਂਰ ਸਿੱਧੂ ਹੋਏ BJP ਵਿੱਚ ਸ਼ਾਮਲ
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਜੂਨੀਅਰ ਇੰਜੀਨੀਅਰ ਅਤੇ ਕਲਰਕ ਨੇ ਸ਼ਿਕਾਇਤਕਰਤਾ ਤੋਂ ਉਸਦੀ ਜਾਇਦਾਦ ਦੀ ਸੇਲ ਡੀਡ ਰਜਿਸਟਰ ਕਰਵਾਉਣ ਦੇ ਬਦਲੇ 15000 ਰੁਪਏ ਦੀ ਰਿਸ਼ਵਤ ਮੰਗੀ ਸੀ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਕਿਸ਼ਤਾਂ ਵਿੱਚ ਦਿੱਤੀ ਸੀ ਅਤੇ ਰਿਸ਼ਵਤ ਦੀ ਆਖਰੀ ਕਿਸ਼ਤ ਦੀ ਅਦਾਇਗੀ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਲਈ ਸੀ।
ਇਹ ਵੀ ਪੜ੍ਹੋ CM Bhagwant Singh Mann ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ
ਮੁਦਈ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਰੋਪੜ ਦੇ ਦਫ਼ਤਰ ’ਤੇ ਛਾਪਾ ਮਾਰਿਆ ਅਤੇ ਸਰਕਾਰੀ ਅਧਿਕਾਰੀਆਂ/ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਪਰਵੀਨ ਕੁਮਾਰ ਦੇ ਕਬਜ਼ੇ ਵਿੱਚੋਂ 7500 ਰੁਪਏ ਦੀ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ ਅਤੇ ਪਰਵੀਨ ਕੁਮਾਰ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।





