Tuesday, May 19, 2026
spot_img
spot_img
spot_img

Big News: ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰਾਂ ਤੋਂ ਬਾਹਰ ਕੀਤਾ ਜਾਵੇਗਾ

Date:

spot_img

Punjab News: ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿਚ ਥਾਣਿਆਂ ਜਾਂ ਹੋਰਨਾਂ ਸਰਕਾਰੀ ਥਾਵਾਂ ‘ਤੇ ਮੌਜਦੂ ਸਾਰੇ ਸਕ੍ਰੈਪਡ, ਛੱਡੇ ਹੋਏ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਹੁਣ ਸ਼ਹਿਰਾਂ ਤੋਂ ਬਾਹਰ ਨਿਰਧਾਰਤ ਯਾਰਡਾਂ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਸਬੰਧ ਵਿਚ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਪੁਲਿਸ ਥਾਣਿਆਂ ਅਤੇ ਸ਼ਹਿਰ ਦੀ ਹਦੂਦ ਅੰਦਰ ਪੈਂਦੀਆਂ ਹੋਰ ਸਰਕਾਰੀ ਜ਼ਮੀਨਾਂ ਵਿਖੇ ਰਨ ਲਈ ਬਣੀ ਕਮੇਟੀ ਵੱਲੋਂ ਇਹ ਨਿਰਦੇਸ਼ ਜਾਰੀ ਕੀਤੇ ਹਨ।ਇਹ ਫੈਸਲਾਕੁੰਨ ਕਦਮ ਸਰਕਾਰ ਦੇ ਵਿਆਪਕ ਸ਼ਹਿਰੀ ਸ਼ਾਸਨ ਸੁਧਾਰਾਂ ਦਾ ਹਿੱਸਾ ਹੈ ਜਿਸਦਾ ਉਦੇਸ਼ ਲੋਕਾਂ ਦੀ ਸੁਰੱਖਿਆ, ਸੈਨੀਟੇਸ਼ਨ, ਟਰੈਫਿਕ ਪ੍ਰਬੰਧਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਚੱਜੀ ਵਰਤੋਂ ਨੂੰ ਹੋਰ ਬਿਹਤਰ ਬਣਾਉਣਾ ਹੈ।

ਇਹ ਵੀ ਪੜ੍ਹੋ Bathinda ਵਿੱਚ ਗੈਰਕਾਨੂੰਨੀ ਦਵਾਈ ਫੈਕਟਰੀ ਸੀਲ,ਲੱਖਾਂ ਨਸ਼ੀਲੀਆਂ ਗੋਲੀਆਂ ਬਰਾਮਦ

ਇਸਦੀ ਪੁਸ਼ਟੀ ਕਰਦਿਆਂ ਮੰਤਰੀ ਸ਼੍ਰੀ ਅਰੋੜਾ ਨੇ ਮੀਡੀਆ ਨੂੰ ਦੱਸਿਆ ਕਿ ਅਜਿਹੇ ਸਾਰੇ ਵਾਹਨਾਂ ਨੂੰ 30 ਦਿਨਾਂ ਦੇ ਅੰਦਰ ਸ਼ਹਿਰ ਦੀ ਹਦੂਦ ਤੋਂ ਬਾਹਰ ਸਥਿਤ ਵਾਹਨ ਯਾਰਡਾਂ ਵਿੱਚ ਪਹੁੰਚਾ ਦਿੱਤਾ ਜਾਵੇਗਾ। ਇਸਦੇ ਲਈ ਪੁਲਿਸ ਵਿਭਾਗ, ਨਗਰ ਨਿਗਮਾਂ, ਟ੍ਰੈਫਿਕ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਨੂੰ ਤੁਰੰਤ ਸਰਵੇਖਣ ਕਰਨ, ਵਿਸਤ੍ਰਿਤ ਸੂਚੀ ਤਿਆਰ ਕਰਨ ਅਤੇ ਇਸ ਹੁਕਮ ਦੀ ਸਮਾਂਬੱਧ ਢੰਗ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੰਜੀਵ ਅਰੋੜਾ ਨੇ ਕਿਹਾ ਕਿ ਸ਼ਹਿਰ ਦੀ ਹਦੂਦ ਅੰਦਰ ਵੱਡੀ ਗਿਣਤੀ ਵਿੱਚ ਖੜ੍ਹੇ ਕੰਡਮ ਅਤੇ ਜ਼ਬਤ ਕੀਤੇ ਵਾਹਨਾਂ ਦੀ ਮੌਜੂਦਗੀ ਨਾਲ ਕਈ ਨਾਗਰਿਕ ਅਤੇ ਪ੍ਰਸ਼ਾਸਕੀ ਚੁਣੌਤੀਆਂ ਪੈਦਾ ਹੁੰਦੀਆਂ ਹਨ। ਪੁਰਾਣੇ ਵਾਹਨਾਂ ਦੇ ਧੂਏਂ ਤੋਂ, ਬਿਜਲਈ ਨੁਕਸ ਅਤੇ ਜਲਣਸ਼ੀਲ ਪਦਾਰਥਾਂ ਕਾਰਨ ਸੰਘਣੀ ਆਬਾਦੀ ਵਾਲੇ ਸ਼ਹਿਰੀ ਖੇਤਰਾਂ ਵਿੱਚ ਕਈ ਗੰਭੀਰ ਵਾਤਾਵਰਣ ਦਿੱਕਤਾਂ ਪੈਦਾ ਹੁੰਦੀਆਂ ਹਨ। ਲਾਵਾਰਿਸ ਜਾਂ ਚਿਰਾਂ ਤੋਂ ਛੱਡੇ ਹੋਏ ਇਨ੍ਹਾਂ ਵਾਹਨਾਂ ਵਿੱਚ ਪਾਣੀ ਇਕੱਠਾ ਹੋ ਜਾਂਦਾ ਹੈ, ਜੋ ਮੱਛਰਾਂ ਅਤੇ ਚੂਹਿਆਂ ਲਈ ਪ੍ਰਜਨਨ ਸਥਾਨ ਬਣ ਜਾਂਦੇ ਹਨ ਅਤੇ ਜਿਸ ਨਾਲ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ।ਇਸਤੋਂ ਇਲਾਵਾ ਪੁਲਿਸ ਥਾਣਿਆਂ ਦੇ ਅਹਾਤੇ ਕਾਰਜਸ਼ੀਲ ਲੋੜਾਂ, ਐਮਰਜੈਂਸੀ ਵਾਹਨਾਂ ਅਤੇ ਜਨਤਕ ਸੇਵਾ ਪ੍ਰਦਾਨ ਕਰਨ ਲਈ ਹੁੰਦੇ ਹਨ – ਲੰਬੇ ਸਮੇਂ ਲਈ ਵਾਹਨ ਡੰਪਿੰਗ ਲਈ ਨਹੀਂ।

ਇਹ ਵੀ ਪੜ੍ਹੋ AAP ਆਗੂ ਮਨਦੀਪ ਕੌਰ ਰਾਮਗੜ੍ਹੀਆ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ

ਮੰਤਰੀ ਨੇ ਅੱਗੇ ਕਿਹਾ ਕਿ ਸੜਕਾਂ ਦੇ ਨਾਲੋ-ਨਾਲ ਅਤੇ ਜਨਤਕ ਥਾਵਾਂ ’ਤੇ ਖੜ੍ਹੇ ਵਾਹਨ ਆਵਾਜਾਈ ਵਿੱਚ ਵਿਘਨ ਪਾਉਂਦੇ ਹਨ ਅਤੇ ਸ਼ਹਿਰ ਦੀ ਸਫ਼ਾਈ ਅਤੇ ਦਿੱਖ ਨੂੰ ਢਾਹ ਲਾਉਂਦੇ ਹਨ। ਖ਼ਸਤਾ ਹਾਲਤ ਵਾਲੇ ਜਾਂ ਪੁਰਾਣੇ ਵਾਹਨਾਂ ਚੋਂ ਤੇਲ, ਰਸਾਇਣ ਅਤੇ ਭਾਰੀ ਧਾਤਾਂ ਲੀਕ ਹੁੰਦੀਆਂ ਹਨ, ਜਿਸ ਨਾਲ ਮਿੱਟੀ ਅਤੇ ਜ਼ਮੀਨਦੋਸ਼ ਪਾਣੀ ਪਲ਼ੀਤ ਹੁੰਦਾ ਹੈ।ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਵਾਹਨ ਹਟਾਉਣ ਤੋਂ ਪਹਿਲਾਂ ਸਾਰੇ ਪਛਾਣੇ ਗਏ ਵਾਹਨਾਂ ਨੂੰ ਟੈਗ ਲਗਾਏ ਜਾਣਗੇ ਅਤੇ ਉਨ੍ਹਾਂ ਦੀ ਫੋਟੋ ਖਿੱਚੀ ਜਾਵੇਗੀ। ਵਾਹਨਾਂ ’ਤੇ ਨੋਟਿਸ ਲਗਾਏ ਜਾਣਗੇ। ਜੇਕਰ ਮਾਲਕੀ ਦਾ ਪਤਾ ਲਗਾਇਆ ਜਾ ਸਕਦਾ ਹੋਵੇਗਾ ਤਾਂ ਮਾਲਕਾਂ ਨੂੰ ਸੂਚਿਤ ਕੀਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਆਪਣੇ ਵਾਹਨਾਂ ਦਾ ਦਾਅਵਾ ਕਰਨ ਦਾ ਮੌਕਾ ਦਿੱਤਾ ਜਾਵੇਗਾ। ਜ਼ਬਤ ਕੀਤੇ ਵਾਹਨਾਂ ਨੂੰ ਸਾਰੇ ਲਾਜ਼ਮੀ ਕਾਨੂੰਨੀ ਦਸਤਾਵੇਜ਼ ਪੂਰੇ ਕਰਨ ਤੋਂ ਬਾਅਦ ਹੀ ਤਬਦੀਲ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਰੂਪ ਵਿੱਚ ਨਿਆਂਇਕ ਪ੍ਰਕਿਰਿਆਵਾਂ ਪ੍ਰਭਾਵਿਤ ਨਾ ਹੋਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

ਤੇਲ ਖਰੀਦ ਉਪਰ ਲਿਮਿਟ ਲਗਾਉਣ ਨੂੰ ਲੈ ਕੇ ਵੜਿੰਗ ਨੇ ਕੇਂਦਰ ਤੋਂ ਮੰਗਿਆ ਸਪਸ਼ਟੀਕਰਨ

👉ਊਰਜਾ ਅਤੇ ਆਰਥਿਕ ਸੰਕਟ ‘ਤੇ ਚਰਚਾ ਲਈ ਸੰਸਦ ਦਾ...