Bathinda News: ਗਣਤੰਤਰ ਦਿਵਸ ਮੌਕੇ PRTC ਕਾਮਿਆਂ ਵੱਲੋਂ ਸੂਬੇ ਭਰ ਵਿਚ ਪੰਜਾਬ ਰੋਡਵੇਜ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਦੀ ਅਗਵਾਈ ਹੇਠ ਸਮੂਹ ਡਿਪੂਆਂ ਉਪਰ ਗੇਟ ਰੈਲੀਆਂ ਕੀਤੀਆਂ ਗਈਆਂ। ਇੰਨ੍ਹਾਂ ਰੈਲੀਆਂ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸਰਬਜੀਤ ਸਿੰਘ ਭੁੱਲਰ ਅਤੇ ਡੀਪੂ ਪ੍ਰਧਾਨ ਹਰਤਾਰ ਸ਼ਰਮਾ, ਹਰਬੰਸ ਸਿੰਘ ਭੋਲਾ ਪ੍ਰਧਾਨ ਆਜ਼ਾਦ ਯੂਨੀਅਨ, ਬਲਕਾਰ ਗਿੱਲ ਕੈਸ਼ੀਅਰ ਆਦਿ ਨੇ ਕਿਹਾ ਕਿ ਪਨਬੱਸ ਅਤੇ ਪੀ ਆਰ ਟੀ ਸੀ ਵਿੱਚ ਪਿਛਲੇ ਲੰਮੇ ਸਮੇਂ ਤੋਂ ਆਊਟਸੋਰਸ ਅਤੇ ਕੰਟਰੈਕਟ ਤੇ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਦੇ ਲੋਕਾਂ ਨੂੰ ਸਰਕਾਰੀ ਟਰਾਂਸਪੋਰਟ ਦੀ ਸਹੂਲਤ ਦਿੱਤੀ ਜਾ ਰਹੀ ਹੈ। ਪ੍ਰੰਤੂ ਅੱਜ ਵੀ ਠੇਕੇਦਾਰ ਵਿਚੋਲੀਏ ਸਰਮਾਏਦਾਰੀ ਦੀ ਗੁਲਾਮੀ ਮਹਿਸੂਸ ਕਰਦੇ ਹਾਂ ਕਿਉਂਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੱਢਣ ਜਾਂ ਪੱਕੇ ਕਰਨ ਦੀ ਬਜਾਏ ਉਲਟਾ ਜ਼ਬਰ ਜ਼ੁਲਮ ‘ਤੇ ਲੱਗੀ ਹੈ।
ਇਹ ਵੀ ਪੜ੍ਹੋ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ 77ਵੇਂ ਗਣਤੰਤਰ ਦਿਵਸ ਮੌਕੇ ਐੱਸ.ਏ.ਐੱਸ. ਨਗਰ ਵਿਖੇ ਤਿਰੰਗਾ ਲਹਿਰਾਇਆ
ਯੂਨੀਅਨ ਨੇ ਕਈ ਮੀਟਿੰਗਾਂ ਦੇ ਵਿੱਚ ਕਿਲੋਮੀਟਰ ਸਕੀਮ ਨੂੰ ਘਾਟੇਵੰਦ ਸਾਬਤ ਕੀਤਾ। ਅੰਗਰੇਜ਼ ਸਿੱਧੂ, ਮਨਦੀਪ ਸਿੰਘ, ਰੇਸ਼ਮ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ, ਗੁਰਲਾਲ ਸਿੰਘ, ਕਮਲਜੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਪੰਜਾਬ ਰੋਡਵੇਜ਼ ਪਨਬਸ ਅਤੇ ਪੀਆਰਟੀਸੀ ਦੇ ਫ੍ਰੀ ਸਫ਼ਰ ਸਹੂਲਤਾਂ ਦੇ 11-1200 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੈ ਰਹਿਦਾ ਹੈ। ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਹੈ।ਜਿਸ ਦੇ ਰੋਸ ਵਜੋਂ ਸੰਗਰੂਰ ਅਤੇ ਮੰਤਰੀਆਂ ਦੀ ਰਹਾਇਸ਼ ਤੇ ਪੱਕਾ ਧਰਨਾ ਦੇਣ ਸਮੇਤ 9 ਫਰਵਰੀ ਨੂੰ ਸਮੂਹ ਡਿੱਪੂ ਤੇ ਗੇਟ ਰੈਲੀਆ ਅਤੇ 12 ਫਰਵਰੀ ਨੂੰ ਮੁਕੰਮਲ ਹੜਤਾਲ ਕੀਤੀ ਜਾਵੇਗੀ। ਜੇਕਰ ਸਾਥੀਆਂ ਨੂੰ ਜਲਦੀ ਜੇਲ੍ਹਾ ਵਿੱਚ ਰਿਹਾਈ ਨਾ ਦਿੱਤੀ ਗਈ ਜਿਸ ਦੀ ਜਿੰਮੇਵਾਰੀ ਸਰਕਾਰ ਅਤੇ ਮਨੇਜਮੈਂਟ ਦੀ ਹੋਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


