Tarn Taran News: ਬੀਤੀ ਰਾਤ ਤਰਨਤਾਰਨ ਜਿਲ੍ਹੇ ਦੇ ਪਿੰਡ ਮਲਮੋਹਰੀ ਵਿਖੇ ਵਾਪਰੀ ਇੱਕ ਦੁਖਦਾਈਕ ਘਟਨਾ ਦੇ ਵਿਚ ਭਾਰਤੀ ਫ਼ੌਜ ਦੇ ਜਵਾਨ ਦੀ ਮੌਤ ਹੋ ਗਈ। ਮ੍ਰਿਤਕ ਫ਼ੌਜੀ ਗੁਰਸੇਵਕ ਸਿੰਘ ਵਾਸੀ ਖਡੂਰ ਸਾਹਿਬ ਆਪਣੇ ਦੋਸਤ ਸਰੋਵਰ ਸਿੰਘ ਦੇ ਨਾਲ ਇੱਕ ਹੋਰ ਦੋਸਤ ਜੋਬਨਜੀਤ ਸਿੰਘ ਦੇ ਵਿਆਹ ਵਿਚ ਆਇਆ ਹੋਇਆ ਸੀ। ਇਸ ਦੌਰਾਨ ਰਾਤ ਨੂੰ ਵਿਆਹ ਸਮਾਗਮ ਦੌਰਾਨ ਡੀਜੇ ‘ਤੇ ਨੱਚਦੇ ਸਮੇਂ ਚਲਾਈਆਂ ਜਾ ਰਹੀਆਂ ਗੋਲੀਆਂ ਵਿਚੋਂ ਇੱਕ ਗੋਲੀ ਗੁਰਸੇਵਕ ਸਿੰਘ ਦੇ ਲੱਗ ਗਈ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਵੱਡੀ ਦੁੱਖ ਦੀ ਗੱਲ ਇਹ ਵੀ ਹੈ ਕਿ ਖੁਦ ਗੁਰਸੇਵਕ ਸਿੰਘ ਦਾ ਅਪਣਾ ਵਿਆਹ ਲੰਘੀ 25 ਜਨਵਰੀ ਨੂੰ ਹੀ ਹੋਇਆ ਸੀ। ਗੋਇੰਦਵਾਲ ਸਾਹਿਬ ਦੇ ਡੀਐਸਪੀ ਅਤੁਲ ਸੋਨੀ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਮੀਡੀਆ ਨੂੰ ਦੱਸਿਆ ਕਿ ਇਸ ਸਬੰਧ ਵਿੱਚ ਥਾਣਾ ਸਦਰ ਵਿਖੇ ਧਾਰਾ 304 ਤਹਿਤ ਸਰੋਵਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦਸਿਆ ਮਾਮਲੇ ਦੀ ਪੜਤਾਲ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


