ਇਨਕਮ ਟੈਕਸ ਦੀ Raid ਤੋਂ ਬਾਅਦ ਕਾਂਗਰਸ ਦੇ ਸਾਬਕਾ ਮੰਤਰੀ ਨੇ ਪੰਜਾਬੀਆਂ ਤੋਂ ਹੱਥ ਜੋੜ ਕੇ ਮੰਗੀ ਮੁਆਫ਼ੀ !

Date:

spot_img

Hoshiarpur News: ਪਿਛਲੇ ਕੁੱਝ ਸਾਲਾਂ ਤੋਂ ਪੰਜਾਬ ਦੀ ਸਿਆਸਤ ਵਿਚ ਚਰਚਾ ਦਾ ਕੇਂਦਰ ਬਿੰਦੂ ਬਣਦੇ ਆ ਰਹੇ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਨੇ ਪੰਜਾਬੀਆਂ ਤੋਂ ਹੁਣ ਹੱਥ ਜੋੜ ਕੇ ਮੁਆਫ਼ੀ ਮੰਗੀ ਹੈ। ਆਪਣੀ ਹੁਸਿਆਰਪੁਰ ਸਥਿਤ ਰਿਹਾਇਸ਼ ਵਿਚ ਇਨਕਮ ਟੈਕਸ ਵਿਭਾਗ ਦੀ ਰੇਡ (Raid) ਖ਼ਤਮ ਹੋਣ ਤੋਂ ਬਾਅਦ ਪਹਿਲੀ ਵਾਰ ਮੀਡੀਆ ਦੇ ਮੁਖਾਤਬ ਹੁੰਦਿਆਂ ਸ਼੍ਰੀ ਅਰੋੜਾ ਨੇ ਸਪੱਸ਼ਟ ਕੀਤਾ ਕਿ, ‘‘ਇਹ ਰੇਡ ਉਸਦੇ ਉੱਪਰ ਨਹੀਂ, ਬਲਕਿ ਉਸਦੇ ਬੇਟੇ ਉੱਪਰ ਵੱਜੀ ਸੀ, ਜਿਸਦੇ ਵਿਚ ਇਕੱਲੇ ਇਨਕਮ ਟੈਕਸ ਦੇ ਅਧਿਕਾਰੀ ਆਏ ਸਨ, ਨਾਂ ਕਿ ਈਡੀ ਦੇ ਅਧਿਕਾਰੀ।”

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਸੜਕ ਹਾਦਸੇ ‘ਚ ਪੰਜਾਬ ਪੁਲਿਸ ਦੇ ਇੰਸਪੈਕਟਰ ਦੀ ਹੋਈ ਮੌ+ਤ

ਹਾਲਾਂਕਿ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਉਸਨੂੰ ਰਾਜਨੀਤਿਕ ਬਦਲਾਖੋਰੀ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਪ੍ਰੰਤੂ ਉਹ ਹੁਣ ਕਾਂਗਰਸ ਪਾਰਟੀ ਨਾਲ ਅਡੋਲ ਖੜੇ ਰਹਿਣਗੇ। ਇਸ ਮੌਕੇ ਭਾਵੁਕ ਮਾਹੌਲ ਦੇ ਵਿਚ ਸ਼ਾਮ ਸੁੰਦਰ ਅਰੋੜਾ ਨੇ ਕਿਹਾ ਕਿ, ‘‘ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿਚ ਜਾਣ ਬਾਰੇ ਉਨ੍ਹਾਂ ਦਾ ਫੈਸਲਾ ਗਲਤ ਸੀ, ਜਿਸਦੇ ਲਈ ਉਹ ਹੁਸ਼ਿਆਰਪੁਰ ਅਤੇ ਪੂਰੇ ਪੰਜਾਬ ਵਾਸੀਆਂ ਤੋਂ ਹੱਥ ਜੋੜ ਕੇ ਮੁਆਫ਼ੀ ਮੰਗਦੇ ਹਨ।”

ਇਹ ਵੀ ਪੜ੍ਹੋ PM Modi ਦੇ ਦੌਰੇ ਤੋਂ ਐਨ ਪਹਿਲਾਂ BJP ਦੀ ਕੋਰ ਕਮੇਟੀ ਦੀ ਹੋਈ ਮੀਟਿੰਗ

ਸ਼੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਇਹ ਗਲਤੀ ਥੋੜੇ ਸਮੇਂ ਬਾਅਦ ਹੀ ਸੁਧਾਰ ਲਈ ਸੀ ਤੇ ਕਾਂਗਰਸ ਵਿਚ ਘਰ ਵਾਪਸੀ ਉਸ ਸਮੇਂ ਕੀਤੀ ਜਦ ਨਾਂ ਕੇਂਦਰ ਅਤੇ ਨਾਂ ਹੀ ਪੰਜਾਬ ਦੇ ਵਿਚ ਇਸਦੀ ਸਰਕਾਰੀ ਸੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਜਾਂਚ ਤੋਂ ਡਰਨ ਵਾਲੇ ਨਹੀਂ ਤੇ ਪਹਿਲਾਂ ਵਿਜੀਲੈਂਸ ਦੇ ਕੇਸ ਦਾ ਵੀ ਸਾਹਮਣਾ ਕੀਤਾ ਤੇ ਮਾਮਲਾ ਮਾਣਯੋਗ ਉੱਚ ਅਦਾਲਤ ਵਿਚ ਵੀ ਸੁਣਵਾਈ ਅਧੀਨ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...