Moga News:Moga Police ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਐਸ.ਐਸ.ਪੀ ਸ੍ਰੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਐਸ.ਪੀ (ਆਈ) ਬਾਲ ਕ੍ਰਿਸ਼ਨ ਸਿੰਗਲਾ ਅਤੇ ਉੱਪ ਕਪਤਾਨ ਪੁਲਿਸ ਸਿਟੀ ਮੋਗਾ ਗੁਰਪ੍ਰੀਤ ਸਿੰਘ ਦੀ ਸੁਪਰਵੀਜਨ ਹੇਠ ਸਿਟੀ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ 2 ਵਿਅਕਤੀਆ ਨੂੰ ਕਰੇਟਾ ਕਾਰ ਨੰਬਰੀ PB 18Y 0265 ਸਮੇਤ ਕਾਬੂ ਕਰਕੇ ਉਸ ਪਾਸੋ 01 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ। DSP ਗੁਰਪ੍ਰੀਤ ਸਿੰਘ ਨੇ ਦਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਬੁੱਘਪੁਰਾ ਚੌਕ ਤੋ ਦਿੱਲੀ ਕਾਲੋਨੀ ਦੇ ਅੰਦਰ ਇੰਟਰ ਹੋਈ ਤਾਂ ਸਾਹਮਣੇ ਇੱਕ ਗੱਡੀ ਚਿੱਟੇ ਰੰਗ ਦੀ ਕਰੇਟਾ ਕਾਰ ਸਵਾਰ ਪੁਲਿਸ ਪਾਰਟੀ ਨੂੰ ਵੇਖ ਕੇ ਭਜਾਉਣ ਦੀ ਕੋਸ਼ਿਸ਼ ਕਰਨ ਲੱਗੇ, ਜਿਸ ਨੂੰ ਸਰਕਾਰੀ ਗੱਡੀ ਅੱਗੇ ਲਗਾਕੇ ਰੋਕਿਆ ਗਿਆ ਅਤੇ ਵਿੱਚ ਬੈਠੇ 2 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ PM Modi ਦਾ ਦੌਰਾ ਅੱਜ; ਹਲਵਾਰਾ ਹਵਾਈ ਅੱਡੇ ਦੇ ਉਦਘਾਟਨ ਤੋਂ ਇਲਾਵਾ ਡੇਰਾ ਬੱਲਾਂ ਵਿਖੇ ਹੋਣਗੇ ਨਤਮਸਤਕ
ਜਿੰਨ੍ਹਾਂ ਦੀ ਪਹਿਚਾਣ ਅਰਪਨਪ੍ਰੀਤ ਸਿੰਘ ਵਾਸੀ ਚਾਹਲ ਜਿਲਾ ਤਰਨਤਾਰਨ ਅਤੇ ਦਿਲਰਾਜ ਸਿੰਘ ਉਰਫ ਵੰਸ਼ ਵਾਸੀ ਅਟਾਰੀ ਜਿਲਾ ਅੰਮ੍ਰਿਤਸਰ ਸਾਹਿਬ ਦੇ ਤੌਰ ‘ਤੇ ਹੋਈ। ਇੰਨ੍ਹਾਂ ਨੌਜਵਾਨਾ ਖਿਲਾਫ ਮੁੱਕਦਮਾ ਨੰਬਰ 26 ਮਿਤੀ 31.01.2026 ਅ/ਧ 21-61-85 ਐਨ ਡੀ ਪੀ ਐਸ ਐਕਟ ਥਾਣਾ ਸਿਟੀ ਮੋਗਾ ਵਿੱਚ ਦਰਜ ਰਜਿਸਟਰ ਕੀਤਾ ਗਿਆ। ਪੁਲਿਸ ਅਧਿਕਾਰੀਆਂ ਮੁਤਾਬਕ ਦਿਲਰਾਜ ਸਿੰਘ ਵਿਰੁਧ ਪਹਿਲਾਂ ਵੀ ਨਸ਼ਾ ਤਸਕਰੀ ਦਾ ਪਰਚਾ ਦਰਜ਼ ਹੈ। ਉਨ੍ਹਾਂ ਦਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


