Monday, February 2, 2026

ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਰੈਲੀ ‘ਚ ਸ਼ਮੂਲੀਅਤ ਕਰਨ ਦਾ ਐਲਾਨ

Date:

spot_img

👉ਕੀਤੀ ਮੰਗ; ਪੰਜਾਬ ਸਰਕਾਰ ਸਮੂਹ ਆਊਟਸੋਰਸਡ, ਇਨਲਿਸਟਮੈਂਟ, ਠੇਕਾ ਕਾਮਿਆਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰੇ
Bathinda News: ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਔਲਖ ਦੀ ਪ੍ਰਧਾਨਗੀ ਹੋਈ। ਮੀਟਿੰਗ ‘ਚ ਸੂਬਾ ਕਮੇਟੀ ਤੇ ਪੰਜਾਬ ਭਰ ਦੇ ਸਰਕਲਾਂ ਦੇ ਪ੍ਰਧਾਨ ਸ਼ਾਮਲ ਹੋਏ। ਯੂਨੀਅਨ ਦੇ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਔਲਖ ਤੇ ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਮੀਟਿੰਗ ਵਿੱਚ ਵਿਚਾਰ ਚਰਚਾ ਕਰਦੇ ਆਗੂਆਂ ਨੇ ਕਿਹਾ ਕਿ ਠੇਕਾ ਕਾਮੇ ਪੰਜਾਬ ਸਰਕਾਰ ਅਧੀਨ ਵੱਖ ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਆਊਟਸੋਰਸਡ, ਇਨਲਿਸਟਮੈਂਟ, ਦਿਹਾੜੀਦਾਰ ਅਤੇ ਠੇਕਾ ਮੁਲਾਜ਼ਮ ਦੇ ਤੌਰ ਤੇ ਤੈਨਾਤ ਹਨ, ਜਿੰਨਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਸੰਘਰਸ਼ ਕਰਦਾ ਆ ਰਿਹਾ।

ਇਹ ਵੀ ਪੜ੍ਹੋ  Moga Police ਵੱਲੋ ਕਰੇਟਾ ਕਾਰ ਸਵਾਰ ਦੋ ਨੌਜਵਾਨ 1 ਕਿੱਲੋਗ੍ਰਾਮ ਹੈਰੋਇਨ ਸਮੇਤ ਕਾਬੂ

ਮੌਜੂਦਾ ਸਰਕਾਰ ਜਿਹੜੀ ਬਦਲਾਅ ਦੇ ਧੋਖੇ ਹੇਠ ਸੱਤਾ ਦੀ ਕੁਰਸੀ ਤੇ ਵਿਰਾਜਮਾਨ ਹੋਈ ਹੈ ਉਸ ਦੇ ਅਮਲ ਨੇ ਵੀ ਇਹ ਸਾਬਤ ਕਰ ਦਿਖਾਇਆ ਹੈ ਕਿ ਕਾਰਪੋਰੇਟ ਘਰਾਣਿਆਂ ਦੀ ਸੇਵਾ ਅਤੇ ਕਾਮਿਆਂ ਨਾਲ ਧੋਖੇ ਦਾ ਇਹ ਅਮਲ ਪਹਿਲੀਆਂ ਸਰਕਾਰਾਂ ਨਾਲੋਂ ਵੱਖਰਾ ਨਹੀਂ ਹੈ। ਇਨ੍ਹਾਂ ਤਿੰਨਾਂ ਸਾਲਾਂ ਦੇ ਅਰਸੇ ਵਿੱਚ ਸਬ ਕਮੇਟੀ ਵਲੋਂ ਠੇਕਾ ਕਾਮਿਆਂ ਦੇ ਪੱਲੇ ਕੁਝ ਵੀ ਨਹੀਂ ਪਾਇਆ ਗਿਆ। ਵੱਖਰੇ ਵੱਖਰੇ ਵਿਭਾਗੀ ਅਧਿਕਾਰੀਆਂ ਨੂੰ ਪਰਪੋਜਲ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਿਸ ਲਈ ਵਿਭਾਗੀ ਅਧਿਕਾਰੀ ਅਧਿਕਾਰਤ ਹੀ ਨਹੀ ਹਨ।

ਇਹ ਵੀ ਪੜ੍ਹੋ  ਮੋਦੀ ਦੇ ਦੌਰੇ ਤੋਂ ਪਹਿਲਾਂ ਨਵਜੋਤ ਕੌਰ ਸਿੱਧੂ ਵੱਲੋਂ ਕਾਂਗਰਸ ਪਾਰਟੀ ਛੱਡਣ ਦਾ ਐਲਾਨ; ਰੰਧਾਵਾਂ ਨੇ ਕਿਹਾ, ‘ਚੰਗਾ ਹੋਇਆ ਖਹਿੜਾ ਛੁੱਟਿਆ”

ਇਸ ਧੋਖੇ ਰਾਹੀਂ ਸਰਕਾਰ ਵਲੋਂ ਮੋਰਚੇ ਦੀ ਤਾਕਤ ਨੂੰ ਖਿੰਡਾਉਣ ਦੀ ਇੱਕ ਸਾਜ਼ਿਸ਼ ਹੈ। ਜਿਸਦਾ ਪਹਿਲਾਂ ਦੇ ਸਮਿਆਂ ਨਾਲੋਂ ਵੱਧ ਤਿਆਰੀ ਨਾਲ ਦਿੜ੍ਹਬਾ ਰੈਲੀ ਨੂੰ ਸਫ਼ਲ ਬਣਾ ਕੇ ਜਵਾਬ ਦੇਣ ਦੀ ਜ਼ਰੂਰੀ ਲੋੜ ਹੈ। ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਸਮੂਹ ਰੈਗੂਲਰ ਕਾਮਿਆਂ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਦਿੜ੍ਹਬਾ ਰੈਲੀ ਰਾਹੀਂ ਰੈਗੂਲਰ ਤੇ ਠੇਕਾ ਕਾਮਿਆਂ ਦੀ ਵਿਸ਼ਾਲ ਤਾਕਤ ਦਾ ਇਕੱਠ ਕਰਕੇ ਉਸ ਦੇ ਭਰਮ ਨੂੰ ਤੋੜਨਾ ਹੈ। ਆਗੂਆਂ ਨੇ ਕਿਹਾ ਕੇਂਦਰੀ ਟਰੇਡ ਜੱਥੇਬੰਦੀਆਂ ਵੱਲੋਂ ਨਿੱਜੀਕਰਨ ਦੀਆਂ ਨੀਤੀਆਂ ਨੂੰ ਰੱਦ ਕਰਵਾਉਣ ਲਈ 12 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਕੰਪਿਊਟਰ ਅਧਿਆਪਕਾਂ ਵੱਲੋਂ ਗੈਰ-ਵਿੱਦਿਅਕ ਡਿਊਟੀਆਂ ਦਾ ਵਿਰੋਧ; ਭਲਕੇ ਡੀ.ਸੀ. ਬਠਿੰਡਾ ਨੂੰ ਸੌਂਪਣਗੇ ਮੰਗ ਪੱਤਰ

Bathinda News:ਅੱਜ ਬਠਿੰਡਾ ਵਿਖੇ ਜ਼ਿਲ੍ਹੇ ਦੀਆਂ ਸਮੂਹ ਕੰਪਿਊਟਰ ਅਧਿਆਪਕ...