Friday, April 17, 2026
spot_img
spot_img

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Date:

spot_img

👉ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨੇ ਪੰਜਾਬ ਦਾ ਕੀਤਾ ਦੌਰਾ , ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ
Chandigarh News: ਨੈਸ਼ਨਲ ਡਿਫੈਂਸ ਕਾਲਜ ਨਵੀਂ ਦਿੱਲੀ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਵਿੱਚ ਸੂਬੇ ਦੇ ਬੇਮਿਸਾਲ ਯੋਗਦਾਨ, ਬਹਾਦਰੀ ਅਤੇ ਭਾਈਚਾਰਕ ਸਾਂਝ, ਸ਼ਾਨਾਮੱਤੀ ਵਿਰਾਸਤ ਅਤੇ ਭਾਰਤ ਦੀ ਖੜਗ਼ਭੁਜਾ ਅਤੇ ਅੰਨਦਾਤੇ ਵਜੋਂ ਪੰਜਾਬ ਦੇ ਵਡਮੁੱਲੇ ਯੋਗਦਾਨ ਦਾ ਜ਼ਿਕਰ ਕੀਤਾ।ਅੱਜ ਇੱਥੇ ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਜਾਂਬਾਜ਼ ਫੌਜੀ ਅਫ਼ਸਰ ਅਤੇ ਬਹਾਦਰ ਜਵਾਨ ਦਿੱਤੇ ਹਨ, ਜਿਨ੍ਹਾਂ ਨੇ ਹਮੇਸ਼ਾ ਮੂਹਰੇ ਹੋ ਕੇ ਦੇਸ਼ ਲਈ ਸ਼ਾਹਦਤਾਂ ਦਿੱਤੀਆਂ ਹਨ।” ਉਨ੍ਹਾਂ ਕਿਹਾ, “ਇਹ ਜਾਣ ਕੇ ਖੁਸ਼ੀ ਹੋਈ ਕਿ ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਵੱਲੋਂ 2 ਤੋਂ 6 ਫਰਵਰੀ ਤੱਕ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ।’’ਸੂਬੇ ਵਿੱਚ ਪਹੁੰਚਣ ’ਤੇ ਵਫ਼ਦ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਮਾਜਿਕ-ਰਾਜਨੀਤਿਕ ਅਧਿਐਨ ਦੌਰਾ ਪੰਜਾਬ ਦੇ ਸਮਾਜਿਕ, ਆਰਥਿਕ, ਰਾਜਨੀਤਿਕ ਅਤੇ ਹੋਰ ਖੇਤਰਾਂ ਨੂੰ ਸਮਝਣ ਅਤੇ ਸਿੱਖਣ ਲਈ ਦਾ ਨਿਵੇਕਲਾ ਯਤਨ ਹੈ।”ਪੰਜਾਬ ਦੀ ਪਵਿੱਤਰ ਤੇ ਜ਼ਰਖੇਜ਼ ਧਰਤੀ ’ਤੇ ਵਫ਼ਦ ਦਾ ਨਿੱਘਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਤੁਹਾਡੀ ਮੇਜ਼ਬਾਨੀ ਕਰਕੇ ਮਾਣ ਮਹਿਸੂਸ ਕਰ ਰਹੀ ਹੈ।” ਉਨ੍ਹਾਂ ਨੇ ਵਫ਼ਦ ਨੂੰ ਦੱਸਿਆ ਕਿ ਪੰਜਾਬ ਮਹਾਨ ਗੁਰੂਆਂ, ਪੀਰਾਂ, ਸੰਤਾਂ, ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਅਤੇ ਇਸਨੂੰ ਯੋਧਿਆਂ ਅਤੇ ਮਿਹਨਤਕਸ਼ ਲੋਕਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ।”

ਇਹ ਵੀ ਪੜ੍ਹੋ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਜ ਦੇ ਨੌਜਵਾਨ ਸਰਹੱਦਾਂ ਦੀ ਰਾਖੀ ਕਰਦੇ ਹਨ ਅਤੇ ਸਾਡੇ ਕਿਸਾਨ ਦੇਸ਼ ਦਾ ਢਿੱਡ ਭਰਦੇ ਹਨ, ਇਸੇ ਕਰਕੇ ਪੰਜਾਬ ਨੂੰ ‘ਭਾਰਤ ਦਾ ਅੰਨਦਾਤਾ ਅਤੇ ਖ਼ੜਗਭੁਜਾ’ ਵਜੋਂ ਮਾਣ ਦਿੱਤਾ ਜਾਂਦਾ ਹੈ।”ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਕਿਸਾਨ ਦੇਸ਼ ਦੇ ਅਨਾਜ ਉਤਪਾਦਨ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਂਦੇ ਹਨ ਅਤੇ ਰਾਸ਼ਟਰੀ ਪੂਲ ਵਿੱਚ 40 ਫੀਸਦ ਅਨਾਜ ਸੂਬੇ ਦੁਆਰਾ ਉਪਲਬਧ ਕਰਾਇਆ ਜਾਂਦਾ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਬਹਾਦਰ ਸੈਨਿਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਇਹ ਅਟੱਲ ਤੇ ਕੋਰਾ-ਚਿੱਟਾ ਸੱਚ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਇੱਕ ਸ਼ਾਂਤੀਪੂਰਨ ਸੂਬਾ ਹੈ ਜਿੱਥੇ ਸ਼ਾਂਤੀ, ਮੋਹ-ਪਿਆਰ ਅਤੇ ਭਾਈਚਾਰਕ ਸਾਂਝ ਇੰਨੀ ਮਜ਼ਬੂਤ ਹੈ ਕਿ ਇੱਥੇ ਨਫ਼ਰਤ ਦੇ ਬੀਜ ਨਹੀਂ ਪੁੰਗਰ ਸਕਦੇ।”ਮੁੱਖ ਮੰਤਰੀ ਨੇ ਕਿਹਾ, “ਸਰਹੱਦੀ ਸੂਬਾ ਹੋਣ ਦੇ ਬਾਵਜੂਦ, ਪੰਜਾਬ ਕਦੇ ਵੀ ਫ਼ਿਰਕਿਆਂ ਵਿੱਚ ਵੰਡਿਆ ਨਹੀਂ ਗਿਆ। ਇਸ ਦੀ ਬਜਾਏ ਔਖੀ ਘੜੀ ਵਿੱਚ ਪੰਜਾਬੀਆਂ ਨੇ ਦੁਨੀਆ ਦੇ ਸਾਹਮਣੇ ਭਾਈਚਾਰਕ ਸਦਭਾਵਨਾ ਦੀਆਂ ਸ਼ਾਨਦਾਰ ਮਿਸਾਲਾਂ ਪੇਸ਼ ਕੀਤੀਆਂ ਹਨ।” ਉਨ੍ਹਾਂ ਅੱਗੇ ਕਿਹਾ, “ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਸਰਬ-ਸਾਂਝੀਵਾਲਤਾ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ ਅਤੇ ਗੁਰੂਆਂ ਦੀ ਵਰੋਸਾਈ ਇਹ ਧਰਤੀ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲਿਆਂਵਾਲਾ ਬਾਗ ਅਤੇ ਹੋਰ ਪਵਿੱਤਰ ਸਥਾਨਾਂ ਦਾ ਘਰ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਇੱਕ ਵਿਰੋਧੀ ਦੇਸ਼ ਨਾਲ 532 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ਸਾਂਝੀ ਕਰਦਾ ਹੈ, ਫਿਰ ਵੀ ਇਹ ਧਰਮ ਨਿਰਪੱਖਤਾ, ਸ਼ਾਂਤੀ ਅਤੇ ਸਦਭਾਵਨਾ ਦਾ ਪੁੰਜ ਬਣਿਆ ਹੋਇਆ ਹੈ।”

ਇਹ ਵੀ ਪੜ੍ਹੋ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਦਾ ਵਿਆਹ; ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੁੱਜਿਆ

ਮੁੱਖ ਮੰਤਰੀ ਨੇ ਕਿਹਾ, “ਭਾਰਤ ਦੇ ਸਮਾਜਿਕ-ਰਾਜਨੀਤਿਕ ਅਤੇ ਆਰਥਿਕ ਪੱਖਾਂ ਦਾ ਅਧਿਐਨ ਕਰਨ ਲਈ ਪੰਜਾਬ ਵਿੱਚ ਇੱਕ ਹਫ਼ਤੇ ਦਾ ਦੌਰਾ ਸ਼ੁਰੂ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਰਾਜਾਂ ਦਾ ਦੌਰਾ ਕਰਨ ਅਤੇ ਉਨ੍ਹਾਂ ਦੇ ਸਮਾਜਿਕ, ਰਾਜਨੀਤਿਕ, ਆਰਥਿਕ, ਸੱਭਿਆਚਾਰਕ ਅਤੇ ਧਾਰਮਿਕ ਪਹਿਲੂਆਂ ਬਾਰੇ ਡੂੰਘਾਈ ਨਾਲ ਜਾਣਨ ਦਾ ਮੌਕਾ ਪ੍ਰਦਾਨ ਕਰਨਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਰਾਜ ਪੱਧਰ ਤੋਂ ਪਿੰਡ ਪੱਧਰ ਤੱਕ ਪ੍ਰਸ਼ਾਸਨ, ਸ਼ਾਸਨ ਅਤੇ ਕਾਨੂੰਨ ਵਿਵਸਥਾ ਨੂੰ ਲਾਗੂ ਕਰਨ ਦੀਆਂ ਚੁਣੌਤੀਆਂ ’ਤੇ ਬਿਹਤਰ ਢੰਗ ਨਾਲ ਜਾਣਨ ਜੁਟਾਉਣ ਦੀ ਸਹੂਲਤ ਦਿੰਦਾ ਹੈ। ਉਨ੍ਹਾਂ ਕਿਹਾ, “ਵਫ਼ਦ ਵਿੱਚ ਕੁੱਲ 16 ਅਧਿਕਾਰੀ ਹਨ, ਜਿਨ੍ਹਾਂ ਵਿੱਚੋਂ ਵਿਦੇਸ਼ੀ ਅਧਿਕਾਰੀਆਂ ਦੀ ਨੁਮਾਇੰਦਗੀ 31 ਫੀਸਦ ਹੈ, ਕਿਉਂਕਿ 16 ਅਧਿਕਾਰੀਆਂ ਵਿੱਚੋਂ ਪੰਜ ਵਿਦੇਸ਼ਾਂ ਨਾਲ ਸਬੰਧਤ ਹਨ।”ਮੁੱਖ ਮੰਤਰੀ ਨੇ ਕਿਹਾ, “ਵਫ਼ਦ ਵਿੱਚ ਬੰਗਲਾਦੇਸ਼, ਮਿਸਰ, ਇੰਡੋਨੇਸ਼ੀਆ, ਮਲੇਸ਼ੀਆ ਅਤੇ ਨੇਪਾਲ ਤੋਂ ਇੱਕ-ਇੱਕ ਅਧਿਕਾਰੀ ਸ਼ਾਮਲ ਹੈ।” ਉਨ੍ਹਾਂ ਅੱਗੇ ਕਿਹਾ, “11 ਭਾਰਤੀ ਅਧਿਕਾਰੀ ਹਨ, ਜਿਨ੍ਹਾਂ ਵਿੱਚ ਫੌਜ ਦੇ ਪੰਜ, ਜਲ ਸੈਨਾ ਦੇ ਦੋ, ਹਵਾਈ ਸੈਨਾ ਦੇ ਦੋ, ਏ.ਐਫ.ਐਚ.ਕਿੳ.ੂਸੀ.ਐਸ. ਦਾ ਇੱਕ ਅਤੇ ਡੀ.ਓ.ਐਲ.ਆਰ. ਦਾ ਇੱਕ ਅਧਿਕਾਰੀ ਸ਼ਾਮਲ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਫ਼ਦ ਵਿੱਚ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਦੇ ਬ੍ਰਿਗੇਡੀਅਰ ਜਾਂ ਸਕੱਤਰ ਪੱਧਰ ਦੇ ਅਧਿਕਾਰੀ ਦੇ ਨਾਲ-ਨਾਲ ਸਿਵਲ ਅਧਿਕਾਰੀ ਵੀ ਸ਼ਾਮਲ ਹਨ।”ਮੁੱਖ ਮੰਤਰੀ ਨੇ ਕਿਹਾ, “ਆਈ.ਏ.ਐਸ., ਆਈ.ਪੀ.ਐਸ., ਆਈ.ਆਰ.ਐਸ., ਆਈ.ਐਫ.ਐਸ., ਕੋਸਟ ਗਾਰਡ ਅਤੇ ਡੀ.ਆਰ.ਡੀ.ਓ. ਸਮੇਤ ਕਈ ਸਿਵਲ ਅਧਿਕਾਰੀ ਇਸ ਮਹੱਤਵਪੂਰਨ ਕੋਰਸ ਦਾ ਹਿੱਸਾ ਹਨ।” ਉਨ੍ਹਾਂ ਅੱਗੇ ਕਿਹਾ, “ਇਹ ਕੋਰਸ ਭਾਰਤ ਬਾਰੇ ਗਿਆਨ ਅਤੇ ਰਣਨੀਤਕ ਰੁਝਾਨ, ਆਰਥਿਕ ਸੁਰੱਖਿਆ, ਵਿਗਿਆਨ ਅਤੇ ਤਕਨਾਲੋਜੀ, ਵਿਸ਼ਵਵਿਆਪੀ ਮੁੱਦੇ, ਅੰਤਰਰਾਸ਼ਟਰੀ ਸੁਰੱਖਿਆ ਵਾਤਾਵਰਣ, ਗੁਆਂਢੀ ਦੇਸ਼ਾਂ ਦੇ ਰਣਨੀਤਕ ਪਹਿਲੂ ਅਤੇ ਰਾਸ਼ਟਰੀ ਸੁਰੱਖਿਆ ਲਈ ਰਣਨੀਤੀਆਂ ਅਤੇ ਢਾਂਚੇ ਵਰਗੇ ਖੇਤਰਾਂ ਨੂੰ ਕਵਰ ਕਰਦਾ ਹੈ।” ਇਸ ਮੌਕੇ ਭਗਵੰਤ ਸਿੰਘ ਮਾਨ ਨੇ ਦੌਰੇ ’ਤੇ ਆਏ ਵਫ਼ਦ ਦੇ ਮੈਂਬਰਾਂ ਦਾ ਸਨਮਾਨ ਵੀ ਕੀਤਾ ਅਤੇ ਕਿਹਾ, “ਮੈਂ ਸੂਬੇ ਵਿੱਚ ਉਨ੍ਹਾਂ ਦੀ ਵਧੀਆ ਤੇ ਆਰਾਮਦਾਇਕ ਠਹਿਰ ਦੀ ਕਾਮਨਾ ਕਰਦਾ ਹਾਂ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

AAP MP ਤੋਂ ਬਾਅਦ ਹੁਣ AAP Minister ਦੇ ਘਰ ED ਦੀ Raid

Ludhiana News: Raid on Sanjiv Arora House; ਦੋ ਦਿਨ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...