spot_img
spot_img

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੀ.ਆਰ.ਓ. ਐਨ.ਡੀ. ਸ਼ਰਮਾ ਨੂੰ ਨਿੱਘੀ ਵਿਦਾਇਗੀ

Date:

spot_img

Chandigarh News:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਨੇ ਅੱਜ ਸੂਚਨਾ ਅਤੇ ਲੋਕ ਸੰਪਰਕ ਅਫ਼ਸਰ (ਆਈ.ਪੀ.ਆਰ.ਓ.) ਐਨ.ਡੀ. ਸ਼ਰਮਾ ਨੂੰ ਨਿੱਘੀ ਵਿਦਾਇਗੀ ਦਿੱਤੀ, ਜੋ ਲਗਭਗ ਤਿੰਨ ਦਹਾਕਿਆਂ ਦੇ ਸ਼ਾਨਦਾਰ ਕਾਰਜਕਾਲ ਤੋਂ ਬਾਅਦ ਸੇਵਾਮੁਕਤ ਹੋਏ। ਵਿਭਾਗ ਨਾਲ ਸ਼੍ਰੀ ਸ਼ਰਮਾ ਦਾ ਸਫ਼ਰ 1998 ਵਿੱਚ ਸ਼ੁਰੂ ਹੋਇਆ ਸੀ, ਜਦੋਂ ਉਹ ਹਿੰਦੀ ਅਨੁਵਾਦਕ ਵਜੋਂ ਨਿਯੁਕਤ ਹੋਏ ਸਨ। ਸਾਲਾਂ ਦੇ ਸਮਰਪਣ, ਭਾਸ਼ਾਈ ਮੁਹਾਰਤ ਅਤੇ ਕੰਮ ਪ੍ਰਤੀ ਜਨੂੰਨ ਸਦਕਾ ਉਹ ਹੋਰ ਅਹਿਮ ਭੂਮਿਕਾਵਾਂ ਵੱਲ ਅਗਾਂਹ ਹੀ ਅਗਾਂਹ ਤੁਰਦੇ ਗਏ ਅਤੇ ਉਨ੍ਹਾਂ ਦੇ ਸਮਰਪਣ ਦਾ ਇਹ ਸਫ਼ਰ ਅੱਜ ਲੋਕ ਸੰਪਰਕ ਅਧਿਕਾਰੀ ਅਤੇ ਹਿੰਦੀ ਡੈਸਕ ਇੰਚਾਰਜ ਤੱਕ ਆਣ ਪੁੱਜਾ।

ਇਹ ਵੀ ਪੜ੍ਹੋ  Vigilance Bureau ਵੱਲੋਂ 18000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਵਕਫ਼ ਬੋਰਡ ਦੇ ਅਧਿਕਾਰੀ ਸਮੇਤ ਦੋ ਕਾਬੂ

ਐਨ.ਡੀ. ਸ਼ਰਮਾ ਨੇ ਹਿੰਦੀ ਜਾਗ੍ਰਿਤੀ ਮੈਗਜ਼ੀਨ ਲਈ ਵੀ ਸੰਪਾਦਕ ਵਜੋਂ ਕੰਮ ਕੀਤਾ, ਜੋ ਉਨ੍ਹਾਂ ਦੇ ਹੁਨਰ ਅਤੇ ਸਖ਼ਤ ਮਿਹਨਤ ਦਾ ਪ੍ਰਮਾਣ ਸੀ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਉੱਚ-ਪੱਧਰੇ ਸਰਕਾਰੀ ਸਮਾਗਮਾਂ ਅਤੇ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਦਸਤਾਵੇਜ਼ੀ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ।ਵਿਭਾਗ ਵਿੱਚ ਸ਼ਰਮਾ ਦੇ ਸ਼ਾਨਦਾਰ ਯੋਗਦਾਨ ਲਈ ਇੱਕ ਸੰਖੇਪ ਸੇਵਾਮੁਕਤੀ ਸਮਾਰੋਹ ਵੀ ਕਰਵਾਇਆ ਗਿਆ, ਜਿਸ ਵਿੱਚ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਸੰਯੁਕਤ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ ਅਤੇ ਮਨਵਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਅਤੇ ਨਰਿੰਦਰਪਾਲ ਸਿੰਘ ਜਗਦਿਓ ਨੇ ਸ਼ਿਰਕਤ ਕੀਤੀ। ਲੋਕ ਸੰਪਰਕ ਵਿਭਾਗ ਦੀ ਟੀਮ ਨੇ ਸ਼ਰਮਾ ਨੂੰ ਉਨ੍ਹਾਂ ਦੀ ਸੇਵਾਮੁਕਤੀ ਦੀ ਹਾਰਦਿਕ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

👉ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ...

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਲੁਧਿਆਣਾ 3.86 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ...