👉ਕੈਨੇਡੀਅਨ ਵਫ਼ਦ ‘ਇਨਵੈਸਟ ਪੰਜਾਬ’ ਦੇ ਕਾਰਜ ਪ੍ਰਣਾਲੀ ਨੂੰ ਸਮਝਣ ਦਾ ਇੱਛੁਕ, ਪੰਜਾਬ ਸਰਕਾਰ ਦੀ ਉਦਯੋਗਿਕ ਪਹੁੰਚ ਸ਼ਲਾਘਾਯੋਗ: ਅਲਬਰਟਾ ਸਰਕਾਰ ਦੇ ਸਵਦੇਸ਼ੀ ਸਬੰਧਾਂ ਬਾਰੇ ਮੰਤਰੀ ਰਾਜਨ ਸਾਹਨੀ
Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੀਤੀ ਸ਼ਾਮ ਪੰਜਾਬ ਭਵਨ ਵਿਖੇ ਕੈਨੇਡਾ ਦੇ ਇੱਕ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ ਕੀਤੀ। ਨਵੀਂ ਦਿੱਲੀ ਸਥਿਤ ਕੈਨੇਡਾ ਦੇ ਹਾਈ ਕਮਿਸ਼ਨ ਦੀ ਰਸਮੀ ਬੇਨਤੀ ਤਹਿਤ ਹੋਏ ਇਸ ਮੀਟਿੰਗ ਦੌਰਾਨ ਪੰਜਾਬ ਅਤੇ ਅਲਬਰਟਾ ਸੂਬਿਆਂ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਆਰਥਿਕ ਸਾਂਝ ਵਧਾਉਣ ‘ਤੇ ਧਿਆਨ ਕੇਂਦਰਿਤ ਕੀਤਾ ਗਿਆ।ਕੈਨੇਡੀਅਨ ਵਫ਼ਦ ਦੀ ਅਗਵਾਈ ਅਲਬਰਟਾ ਸਰਕਾਰ ਦੀ ਸਵਦੇਸ਼ੀ ਸਬੰਧਾਂ ਬਾਰੇ ਮੰਤਰੀ ਰਾਜਨ ਸਾਹਨੀ ਨੇ ਕੀਤੀ। ਉਨ੍ਹਾਂ ਦੇ ਨਾਲ ਪ੍ਰੀਮੀਅਰ ਦਫ਼ਤਰ ਦੇ ਸਟੇਕਹੋਲਡਰਜ਼ ਐਡਮਿਨਿਸਟ੍ਰੇਟਰ ਜਤਿੰਦਰ ਸਿੰਘ ਤਤਲਾ, ਅਲਬਰਟਾ ਦੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੇ ਆਗੂ ਦੇ ਸੀਨੀਅਰ ਸਲਾਹਕਾਰ ਹੈਪੀ ਮਾਨ, ਸਵਦੇਸ਼ੀ ਸਬੰਧਾਂ ਦੇ ਵਿਭਾਗ ਵਿੱਚ ਕਾਰਜਕਾਰੀ ਸੰਚਾਲਨ ਦੀ ਕਾਰਜਕਾਰੀ ਨਿਰਦੇਸ਼ਕ ਜੇਨੇਵੀਵ ਟਰਕੋਟ, ਜਗਰੂਪ ਕਾਲੋਂ, ਜਸਵਿੰਦਰ ਗਰੇਵਾਲ ਅਤੇ ਪੁਨੀਤ ਕੁਮਾਰ ਗੋਇਲ ਵੀ ਸ਼ਾਮਲ ਸਨ।
ਇਹ ਵੀ ਪੜ੍ਹੋ ਸੰਤ ਸੀਚੇਵਾਲ ਨੇ ਪਾਰਲੀਮੈਂਟ ‘ਚ ਚੁੱਕਿਆ ਮੁੱਦਾ; ਵਾਤਾਵਰਣ ਨੂੰ ਦੇਸ਼ ਭਰ ਦੇ ਸਕੂਲਾਂ ਵਿੱਚ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਇਆ ਜਾਵੇ
ਅਲਬਰਟਾ ਸਰਕਾਰ ਦੀ ਮੰਤਰੀ ਰਾਜਨ ਸਾਹਨੀ ਨੇ ਕਿਹਾ, “ਵਫ਼ਦ ਇਨਵੈਸਟ ਪੰਜਾਬ ਦੀ ਕਾਰਜ ਪ੍ਰਣਾਲੀ ਨੂੰ ਸਮਝਣ ਦਾ ਇੱਛੁਕ ਹੈ ਅਤੇ ਅਸੀਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਦੁਆਰਾ ਅਪਣਾਈ ਗਈ ਸਰਗਰਮ ਪਹੁੰਚ ਦੀ ਸ਼ਲਾਘਾ ਕਰਦੇ ਹਾਂ।”ਉਨ੍ਹਾਂ ਅੱਗੇ ਕਿਹਾ, “ਪੰਜਾਬ ਦਾ ਇਹ ਦੌਰਾ ‘ਇੰਡੀਆ ਐਨਰਜੀ ਵੀਕ’ ਨਾਲ ਜੁੜੇ ਵਫ਼ਦ ਦੇ ਵਿਆਪਕ ਭਾਰਤ ਮਿਸ਼ਨ ਦਾ ਇੱਕ ਅਹਿਮ ਹਿੱਸਾ ਹੈ। ਇਸ ਦੌਰਾਨ ਸਹਿਯੋਗ ਦੇ ਰਾਹ ਤਲਾਸ਼ਣ ਲਈ ਭਾਰਤ ਦੇ ਪ੍ਰਮੁੱਖ ਕੇਂਦਰਾਂ ਵਿੱਚ ਸੀਨੀਅਰ ਸਰਕਾਰੀ ਆਗੂਆਂ ਅਤੇ ਨਿੱਜੀ ਖੇਤਰ ਦੇ ਭਾਈਵਾਲਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।”ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਜਿਹੀਆਂ ਲੰਬੇ ਸਮੇਂ ਦੀਆਂ ਕੌਮਾਂਤਰੀ ਸਾਂਝੇਦਾਰੀਆਂ ਬਣਾਉਣ ਲਈ ਪੰਜਾਬ ਦੀ ਵਚਨਬੱਧਤਾ ਨੂੰ ਦੁਹਰਾਇਆ ਜੋ ਸਿਰਫ਼ ਵਪਾਰ ਤੱਕ ਸੀਮਤ ਨਾ ਹੋ ਕੇ ਟਿਕਾਊ ਵਿਕਾਸ ਅਤੇ ਸਾਂਝੀ ਖੁਸ਼ਹਾਲੀ ‘ਤੇ ਕੇਂਦਰਿਤ ਹੋਣ।
ਇਹ ਵੀ ਪੜ੍ਹੋ ‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ
ਉਨ੍ਹਾਂ ਕਿਹਾ ਕਿ ਪੰਜਾਬ ਅਜਿਹੇ ਸਾਰਥਕ ਸਹਿਯੋਗ ਲਈ ਤਿਆਰ ਹੈ ਜੋ ਦੋਵਾਂ ਸੂਬਿਆਂ ਲਈ ਲਾਹੇਵੰਦ ਹੋਵੇ ਅਤੇ ਨਵੀਨਤਾ-ਸੰਚਾਲਿਤ ਵਿਕਾਸ ਰਾਹੀਂ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰੇ।ਇਸ ਮੌਕੇ ਵਿੱਤ ਮੰਤਰੀ ਦੇ ਨਾਲ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ, ਉਦਯੋਗ ਸਕੱਤਰ ਮਹਿੰਦਰ ਪਾਲ, ਇਨਵੈਸਟ ਪੰਜਾਬ ਦੇ ਵਧੀਕ ਸੀ.ਈ.ਓ ਰੁਬਿੰਦਰਜੀਤ ਸਿੰਘ ਬਰਾੜ ਅਤੇ ਬਿਜਲੀ ਵਿਭਾਗ ਦੀ ਵਿਸ਼ੇਸ਼ ਸਕੱਤਰ ਡਾ. ਸਈਦ ਸਹਿਰਿਸ਼ ਅਸਗਰ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਇਹ ਮੀਟਿੰਗ ਸਹਿਯੋਗ, ਨਵੀਨਤਾ ਅਤੇ ਆਪਸੀ ਵਿਸ਼ਵਾਸ ਦੇ ਆਧਾਰ ‘ਤੇ ਅਲਬਰਟਾ ਅਤੇ ਪੰਜਾਬ ਵਿਚਕਾਰ ਇੱਕ ਮਜ਼ਬੂਤ ਆਰਥਿਕ ਗਲਿਆਰਾ ਬਣਾਉਣ ਦੇ ਸਾਂਝੇ ਇਰਾਦੇ ਉੱਤੇ ਕੇਂਦਰਤ ਰਹੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





