Monday, May 4, 2026
spot_img
spot_img

ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਚੰਡੀਗੜ ਵਿੱਚ ਛੁੱਟੀ ਦਾ ਐਲਾਨ

Date:

spot_img

ਸੁਖਜਿੰਦਰ ਮਾਨ
ਚੰਡੀਗੜ, 23 ਦਸੰਬਰ: ਪੰਜਾਬ ਸਰਕਾਰ ਨੇ ਮਿਊਂਸੀਪਲ ਕਾਰਪੋਰੇਸ਼ਨ ਯੂ.ਟੀ. ਚੰਡੀਗੜ ਦੀਆਂ 24 ਦਸੰਬਰ, 2021 (ਸ਼ੁੱਕਰਵਾਰ) ਨੂੰ ਹੋਣ ਜਾ ਰਹੀਆਂ ਆਮ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਯੂ.ਟੀ., ਚੰਡੀਗੜ ਵਿਖੇ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ।ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਦੇ ਬੁਲਾਰੇ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਯੂ.ਟੀ. ਚੰਡੀਗੜ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ 24 ਦਸੰਬਰ, 2021 (ਸ਼ੁੱਕਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀ ਜਾਂ ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

Share post:

spot_img

Popular

More like this
Related

कोलकाता की जीत में हरियाणा मॉडल की छाप, नायब सैनी का राष्ट्रीय राजनीति में बढ़ता प्रभाव

Haryana News:पश्चिम बंगाल में विधानसभा चुनावों में भारतीय जनता...

Vigilance Bureau ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਕੀਤਾ ਕਾਬੂ

Ludhiana News: Vigilance Bureau; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...