Bathinda News: ਬਠਿੰਡਾ ਜ਼ਿਲ੍ਹੇ ਵਿੱਚ ਐਸਕੇਐਮ ਅਧੀਨ ਕੰਮ ਕਰਦੀਆਂ ਕਿਸਾਨ ਜਥੇਬੰਦੀਆਂ ਅਤੇ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਅੱਜ ਟੀਚਰਜ਼ ਹੋਮ ਵਿਖੇ ਸਾਂਝੀ ਮੀਟਿੰਗ ਜੋਰਾ ਸਿੰਘ ਨਸਰਾਲੀ ਅਤੇ ਗੁਰਦੀਪ ਸਿੰਘ ਰਾਮਪੁਰਾ ਦੀ ਪ੍ਰਧਾਨਗੀ ਵਿੱਚ ਕੀਤੀ ਗਈ ਜਿਸ ਵਿਚ 5 ਫਰਵਰੀ ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ ਦੇਸ਼ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 12 ਫਰਵਰੀ ਕੀਤੀ ਜਾ ਰਹੀ ਕੌਮੀ ਹੜਤਾਲ ਤਹਿਤ ਡੀਸੀ ਦਫਤਰ ਬਠਿੰਡਾ ਅੱਗੇ ਰੈਲੀ ਅਤੇ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਗਿਆ। ਹੜਤਾਲ ਦੀ ਹਮਾਇਤ ਵਿੱਚ ਕਿਸਾਨ ,ਮਜ਼ਦੂਰ, ਮੁਲਾਜ਼ਮ, ਅਧਿਆਪਕ,ਠੇਕਾ ਕਾਮੇ, ਵਿਦਿਆਰਥੀ ਅਤੇ ਨੌਜਵਾਨ ਜਥੇਬੰਦੀਆਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ ਟੂਰਿਸਟ ਬੱਸ ਤੇ ਟਰੱਕ ਵਿਚਕਾਰ ਭਿਆਨਕ ਟੱਕਰ; ਕਟਰ ਨਾਲ ਬੱਸ ਕੱਟ ਕੇ ਕੱਢਣੇ ਪਏ ਜਖ਼ਮੀ
ਐਸ ਕੇ ਐੱਮ ਅਤੇ ਜਥੇਬੰਦੀਆਂ ਵੱਲੋਂ 22 ਫਰਵਰੀ ਨੂੰ ਬੀਜੇਪੀ ਦੇ ਆਗੂਆਂ ਅਤੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਦੇ ਘਰਾਂ ਅੱਗੇ ਮੁਜ਼ਾਹਰੇ ਕੀਤੇ ਜਾਣੇ ਹਨ, ਇਸ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਬੀਜੇਪੀ ਆਗੂ ਸਰੂਪ ਚੰਦ ਸਿੰਗਲਾ ਅਤੇ ਆਮ ਆਦਮੀ ਪਾਰਟੀ ਦੇ ਚੀਫ ਵਿੱਪ ਬਲਜਿੰਦਰ ਕੌਰ ਦੇ ਘਰ ਅੱਗੇ ਤਲਵੰਡੀ ਸਾਬੋ ਵਿਖੇ ਧਰਨੇ ਤੇ ਮੁਜ਼ਾਹਰੇ ਕੀਤੇ ਜਾਣਗੇ। ਜੇਕਰ ਬੱਜਟ ਸੈਸ਼ਨ ਵਿੱਚ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ ਜਾਂ ਸੀਡ ਬਿੱਲ ਪਾਸ ਕਰਦੀ ਹੈ ਤਾਂ ਅਗਲੇ ਦਿਨ ਚਾਰ ਘੰਟਿਆਂ ਲਈ ਸਾਰੇ ਟੋਲ ਪਲਾਜੇ ਬੰਦ ਕੀਤੇ ਜਾਣਗੇ ਅਤੇ ਕੇਂਦਰੀ ਦਫਤਰਾਂ ਦਾ ਘਿਰਾਓ ਕੀਤਾ ਜਾਵੇਗਾ। ਮੀਟਿੰਗ ਵਿਚ ਹਾਜਰ ਆਗੂਆਂ ਨੇ ਬੀ ਕੇ ਯੂ ਉਗਰਾਹਾਂ ਵੱਲੋਂ ਕੀਤੇ ਸੰਘਰਸ਼ ਤੇ ਮਾਨ ਸਰਕਾਰ ਵੱਲੋਂ ਕੀਤੇ ਜਬਰ ਦੀ ਨਿਖੇਧੀ ਕਰਦਿਆਂ ਕਿਸਾਨ ਆਗੂਆਂ ਨੂੰ ਤੁਰੰਤ ਰਿਹਾ ਕਰਨ ਦੀ ਮੰਗ ਕੀਤੀ ਗਈ।
ਇਹ ਵੀ ਪੜ੍ਹੋ ਡਾਕਟਰ ਪੁਸ਼ਪਿੰਦਰ ਸਿੰਘ ਗਿੱਲ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਨਿਯੁਕਤ
ਮੀਟਿੰਗ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਕਿਸਾਨ ਆਗੂ ਜਗਦੇਵ ਸਿੰਘ ਜੋਗੇਵਾਲਾ, ਬਲਕਰਨ ਸਿੰਘ ਬਰਾੜ, ਬੇਅੰਤ ਸਿੰਘ ਮਹਿਮਾ ਸਰਜਾ, ਜਗਜੀਤ ਸਿੰਘ ਕੋਟਸਮੀਰ ਰਾਜਮਹਿੰਦਰ ਸਿੰਘ, ਡੀ ਟੀ ਐੱਫ ਆਗੂ ਰੇਸ਼ਮ ਸਿੰਘ ਖੇਮੂਆਣਾ, ਬਲਜਿੰਦਰ ਸਿੰਘ, ਜਸਵਿੰਦਰ ਸਿੰਘ,ਟੀਐਸਯੂ ਤੋਂ ਚੰਦਰ ਸ਼ਰਮਾ,ਅੜਿੱਲ ਸ਼ਰਮਾ,ਮਜ਼ਦੂਰ ਆਗੂ ਪ੍ਰਕਾਸ਼ ਸਿੰਘ ਨੰਦਗੜ੍ਹ,ਅਮੀ ਲਾਲ,ਕੁਲਵੰਤ ਸਿੰਘ ਸੇਲਵਰਾਹਾ, ਠੇਕਾ ਮੁਲਾਜ਼ਮ ਆਗੂ ਹਰਵਿੰਦਰ ਸਿੰਘ, ਪ ਸ ਸ ਫ (ਸਤੀਸ਼ ਰਾਣਾ) ਤੇ ਸੁਖਚੈਨ ਸਿੰਘ , ਸੁਖਮੰਦਰ ਸਿੰਘ ਧਾਲੀਵਾਲ, ਸੀ ਐਚ ਬੀ ਆਗੂ ਹੈਪੀ ਸਿੰਘ, ਬੈਂਕ ਮੁਲਾਜਮ ਆਗੂ ਰਿਸੂ ਗਰਗ, ਜਤਿੰਦਰ ਕੁਮਾਰ ਤੇ ਉਮੇਸ਼ ਕੁਮਾਰ ਸ਼ਾਮਿਲ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





