ED ਸਾਹਮਣੇ ਨਹੀਂ ਪੇਸ਼ ਹੋਏ ਰਣਇੰਦਰ; ਕੈਪਟਨ ਨੂੰ ਵੀ ਭਲਕੇ ਦਾ ਬੁਲਾਵਾ

Date:

spot_img

Jalandhar News: ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹੇ ਤੇ ਮੌਜੂਦਾ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ (ਇਨਫ਼ੋਰਸਮੈਂਟ ਡਾਇਰੈਕਟੋਰੇਟ) ਵੱਲੋਂ ਭੇਜੇ ਸੰਮਨਾਂ ਦੀਆਂ ਪੰਜਾਬ ਦੇ ਸਿਆਸੀ ਗਲਿਆਰਿਆਂ ਵਿਚ ਚਰਚਾਵਾਂ ਹਨ। ਵਿਦੇਸ਼ਾਂ ‘ਚ ਕੈਪਟਨ ਪ੍ਰਵਾਰ ਦੀ ਜਾਇਦਾਦ ਨੂੰ ਲੈ ਕੇ ਭਾਜਪਾ ਵਿਚ ਸਮੂਲੀਅਤ ਤੋਂ ਪਹਿਲਾਂ ਦੀ ਜਾਂਚ ਕਰ ਰਹੀ ਈਡੀ ਵੱਲੋਂ ਰਣਇੰਦਰ ਸਿੰਘ ਨੂੰ 12 ਫਰਵਰੀ ਤੇ ਕੈਪਟਨ ਅਮਰਿੰਦਰ ਸਿੰਘ ਨੂੰ 13 ਫ਼ਰਵਰੀ ਵਾਲੇ ਦਿਨ ਪੇਸ਼ ਹੋਣ ਲਈ ਕਿਹਾ ਸੀ।

ਇਹ ਵੀ ਪੜ੍ਹੋ Bathinda ਦੇ ਚਰਚਿਤ ਹਲਕੇ ਰਾਮਪੁਰਾ ਫ਼ੂਲ ਦਾ ਸਰਪੰਚ ਅਤੇ ਪੰਚਾਇਤ ਸਕੱਤਰ ਮੁਅੱਤਲ

ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਇਲਾਜ਼ ਅਧੀਨ ਫ਼ੋਰਟਿਸ ਹਸਪਤਾਲ ਵਿਚ ਦਾਖਲ ਹਨ ਤੇ ਉਨ੍ਹਾਂ ਦੇ ਭਲਕੇ ਪੇਸ਼ ਹੋਣ ਦੀ ਸੰਭਾਵਨਾ ਘੱਟ ਮੰਨੀ ਜਾਂਦੀ ਹੈ ਪ੍ਰੰਤੂ ਅੱਜ ਉਨ੍ਹਾਂ ਦੇ ਪੁੱਤਰ ਜਲੰਧਰ ਸਥਿਤ ਈਡੀ ਦਫ਼ਤਰ ’ਚ ਹਾਜ਼ਰ ਨਹੀਂ ਹੋਏ। ਦੋਵਾਂ ’ਤੇ ਵਿਦੇਸ਼ ’ਚ ਜਾਇਦਾਦ ਤੇ ਇਕ ਸਵਿਸ ਬੈਂਕ ਖ਼ਾਤਾ ਹੋਣ ਦਾ ਦੋਸ਼ ਹੈ। ਸਾਲ 2016 ’ਚ ਦੋਨ੍ਹਾਂ ਖ਼ਿਲਾਫ਼ ਲੁਧਿਆਣਾ ’ਚ ਕੇਸ ਦਰਜ ਕੀਤਾ ਗਿਆ ਸੀ।ਜਿਸਤੋਂ ਬਾਅਦ ਕਈ ਵਾਰ ਸੰਮਨ ਕਰਕੇ ਸੱਦਿਆ ਗਿਆ ਸੀ।

ਇਹ ਵੀ ਪੜ੍ਹੋ ਬਠਿੰਡਾ ਦੀ ਅਦਾਲਤ ਨੇ ਸੀਆਈਏ ਸਟਾਫ਼ ਦੇ ਬਰਖਾਸਤ ਥਾਣੇਦਾਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਜਿਕਰਯੋਗ ਹੈ ਕਿ ਆਪਣੇ ਬੇਬਾਕ ਬੋਲਾਂ ਕਾਰਨ ਜਾਣੇ ਜਾਂਦੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨਾਂ ‘ਚ ਅਕਾਲੀ-ਭਾਜਪਾ ਗਠਜੋੜ ਦੀ ਵਕਾਲਤ ਕੀਤੀ ਸੀ ਤੇ ਨਾਲ ਹੀ ਭਾਜਪਾ ਦੀ ਕੇਂਦਰੀ ਲੀਡਰਸ਼ਿਪ ‘ਤੇ ਸਲਾਹ ਨਾਂ ਮੰਨਣ ਬਾਰੇ ਇਸ਼ਾਰਾ ਕੀਤਾ ਸੀ। ਉਹ ਖੁਦ ਤੇ ਪੁੱਤਰ ਭਾਜਪਾ ਦੀ ਸਿਆਸਤ ਵਿਚ ਘੱਟ ਹੀ ਗਤੀਸ਼ੀਲ ਦਿਖਾਈ ਦਿੰਦੇ ਹਨ, ਹਾਲਾਂਕਿ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਮੋਦੀ ਦੀ ਜਲੰਧਰ ਫ਼ੇਰੀ ਦੌਰਾਨ ਸਵਾਗਤ ਕਰਨ ਲਈ ਜਰੂਰ ਪੁੱਜੇ ਹੋਏ ਸਨ ਪ੍ਰੰਤੂ ਉਨ੍ਹਾਂ ਦੀ ਧਰਮ ਪਤਨੀ ਤੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਤੇ ਬੇਟੀ ਜੈਇੰਦਰ ਕੌਰ ਭਾਜਪਾ ਲਈ ਕਾਫ਼ੀ ਸਰਗਰਮ ਦਿਖਾਈ ਦੇ ਰਹੀਆਂ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Himachal ‘ਚ ਭਿਆਨਕ ਹਾਦਸਾ; ਸਵਾਰੀਆਂ ਨਾਲ ਭਰੀ ਬੱਸ ਪਲਟੀ, 7 ਮੌ*ਤਾਂ ਤੇ ਦਰਜ਼ਨ ਜਖ਼ਮੀ

Himachal Pradesh News: ਸ਼ਨੀਵਾਰ ਸਵੇਰੇ ਹਿਮਾਚਲ ਪ੍ਰਦੇਸ਼ ਦੇ ਚੰਬਾ...

ਮਾਂ ਦਾ ਦੁੱਧ ਬੱਚੇ ਦੇ ਸਰਵਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਵਧੀਆ ਸਰੋਤ: ਡਾ ਧੀਰਾ ਗੁਪਤਾ

Health News: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਡਾ ਤਪਿੰਦਰਜੋਤ...

ਵਿਦੇਸ਼ ਜਾ ਕੇ ਮੁਕਰਨ ਵਾਲੀ ਇੱਕ ਹੋਰ ‘ਪਤਨੀ’ ਵਿਰੁਧ ਪਰਚਾ ਦਰਜ਼

Moga News: ਪਿਛਲੇ ਕੁੱਝ ਸਮੇਂ ਤੋਂ ਵਿਦੇਸ਼ ਜਾਣ ਦੇ...

Raja Warring ਤੋਂ ਬਾਅਦ Bhupesh Baghel ਦਾ ਵੀ ਐਲਾਨ; 50 ਫ਼ੀਸਦੀ ਟਿਕਟਾਂ ਨੌਜਵਾਨਾਂ ਨੂੰ ਮਿਲਣਗੀਆਂ

👉ਟਿਕਟਾਂ ਦੀ ਵੰਡ 'ਚ ਜ਼ਿਲ੍ਹਾ ਪ੍ਰਧਾਨ ਤੇ ਪਾਰਟੀ ਸੰਗਠਨ...