Wednesday, May 6, 2026
spot_img
spot_img

CM Bhagwant Singh Mann ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਪਹੁੰਚੇ, ਲੋਕ ਮਿਲਣੀ ਦੌਰਾਨ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ

Date:

spot_img

Jalandhar News: ਆਮ ਲੋਕਾਂ ਨਾਲ ਸਿੱਧੇ ਰਾਬਤਾ ਕਾਇਮ ਕਰਨ ਸਬੰਧੀ ਆਪਣੀਆਂ ਸਰਗਰਮੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਆਪਣੇ ਆਪਣੇ ਨਿਵਾਸ ਸਥਾਨ ‘ਤੇ ਲੋਕ ਮਿਲਣੀ ਪ੍ਰੋਗਰਾਮ ਰੱਖ ਕੇ ਇਥੋਂ ਦੇ ਨਾਗਰਿਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਇਸ ਪਹਿਲਕਦਮੀ ਨੂੰ ਇੱਕੋ ਪਲੇਟਫਾਰਮ ‘ਤੇ ਲੋਕਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਲਈ ਸਭ ਤੋਂ ਪ੍ਰਭਾਵਸ਼ਾਲੀ ਜ਼ਰੀਆ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕਲੌਤਾ ਸੂਬਾ ਹੈ ਜਿੱਥੇ ਸੂਬੇ ਦਾ ਮੁਖੀ ਲੋਕਾਂ ਨੂੰ ਨਿੱਜੀ ਤੌਰ ‘ਤੇ ਮਿਲ ਕੇ ਉਨ੍ਹਾਂ ਦੇ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨਾ ਯਕੀਨੀ ਬਣਾਉਂਦਾ ਹੈ।ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ‘ਆਪ’ ਸਰਕਾਰ ਪੂਰੀ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਲੋਕਾਂ ਦੀ ਹਰ ਸਮੱਸਿਆ ਹੱਲ ਕਰਨ ਲਈ ਵਚਨਬੱਧ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਸਰਕਾਰ ਅਤੇ ਜਨਤਾ ਦਰਮਿਆਨ ਇੱਕ ਢਾਂਚਾਗਤ ਪੁਲ ਵਜੋਂ ਕੰਮ ਕਰਦਿਆਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਂਦਾ ਹੈ, ਜਿਸਨੂੰ ਅੱਗੇ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀਆਂ ਇਕੋ ਪਲੇਟਫਾਰਮ ‘ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਸੁਚੱਜੇ ਸ਼ਾਸਨ ਸਬੰਧੀ ਜਨਤਾ ਤੋਂ ਫੀਡਬੈਕ ਲੈਣ ਲਈ ਸਭ ਤੋਂ ਬਿਹਤਰੀਨ ਢੰਗਾਂ ਵਿੱਚੋਂ ਇੱਕ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਸ਼ਾਇਦ ਹੀ ਕਿਤੇ ਅਜਿਹੀ ਨਾਗਰਿਕ ਕੇਂਦਰਿਤ ਪਹਿਲ ਦੇਖਣ ਨੂੰ ਮਿਲੇ।ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਅਜਿਹਾ ਕੋਈ ਹੋਰ ਰਾਜ ਨਹੀਂ ਹੈ ਜੋ ਆਮ ਜਨਤਾ ਦੀ ਭਲਾਈ ਲਈ ਅਜਿਹੀ ਲੋਕ-ਪੱਖੀ ਪਹਿਲਕਦਮੀ ਕਰ ਰਿਹਾ ਹੋਵੇ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ‘ਤੇ ਹੈ ਕਿ ਲੋਕ ਮਿਲਣੀ ਪ੍ਰੋਗਰਾਮ ਸਮਾਜ ਦੇ ਹਰ ਵਰਗ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਵਧੇਰੇ ਲਾਹੇਵੰਦ ਸਿੱਧ ਹੋ ਰਿਹਾ ਹੈ।

ਇਹ ਵੀ ਪੜ੍ਹੋ  CM Bhagwant Mann ਵੱਲੋਂ ਪੁਲਿਸ ਕਮਿਸ਼ਨਰਾਂ, ਐਸ.ਐਸ.ਪੀਜ਼ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਉਨ੍ਹਾ ਕਿਹਾ ਕਿ ਲੋਕ ਮਿਲਣੀ ਸੱਚਮੁੱਚ ਇੱਕ ਵਿਲੱਖਣ ਪਹਿਲ ਹੈ ਜਿੱਥੇ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਯੋਜਨਾਬੱਧ ਹੱਲ ਲਈ ਉਨ੍ਹਾਂ ਨਾਲ ਨਿੱਜੀ ਤੌਰ ‘ਤੇ ਰਾਬਤਾ ਕਾਇਮ ਕਰਦੀ ਹੈ।ਇਸ ਪਹਿਲਕਦਮੀ ਨੂੰ ਪੰਜਾਬ ਲਈ ਮਾਣ ਵਾਲੀ ਗੱਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਇਕਲੌਤਾ ਸੂਬਾ ਹੈ ਜਿੱਥੇ ਰਾਜ ਦਾ ਮੁਖੀ ਜਨਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀ ਮੁਹਿੰਮ ਵਿੱਚ ਨਿੱਜੀ ਤੌਰ ‘ਤੇ ਸ਼ਾਮਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਲੋਕ ਮਿਲਣੀ ਇੱਕ ਪਾਸੇ ਰਾਜ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਂਦੀ ਹੈ ਉਥੇ ਇਹ ਦੂਜੇ ਪਾਸੇ ਸਰਕਾਰ ਨੂੰ ਆਪਣੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਬਾਰੇ ਚੰਗੀ ਤਰ੍ਹਾਂ ਜਾਣਨ ਦਾ ਮੌਕਾ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪੂਰੇ ਦੇਸ਼ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰੋਗਰਾਮ ਹੈ ਕਿਉਂਕਿ ਕਿਸੇ ਵੀ ਹੋਰ ਰਾਜ ਦਾ ਮੁੱਖ ਮੰਤਰੀ ਲੋਕਾਂ ਨਾਲ ਨਿੱਜੀ ਤੌਰ ‘ਤੇ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਾਣਨ ਅਤੇ ਇਨ੍ਹਾਂ ਦੇ ਹੱਲ ਦੀ ਖੇਚਲ ਨਹੀਂ ਕਰਦਾ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਇਹ ਪਹਿਲ ਪੱਖਪਾਤੀ ਵਿਚਾਰਾਂ ਤੋਂ ਕਿਤੇ ਉੱਪਰ ਦੀ ਗੱਲ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਸਿਆਸਤ ਨਾਲ ਕੋਈ ਸਬੰਧ ਨਹੀਂ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇੱਕੋ-ਇੱਕ ਉਦੇਸ਼ ਸੂਬੇ ਅਤੇ ਇਥੋਂ ਦੇ ਲੋਕਾਂ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਇੱਕੋ ਪਲੇਟਫਾਰਮ ‘ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦਾ ਸਭ ਤੋਂ ਵਧੀਆ ਜ਼ਰੀਆ ਹਨ, ਕਿਉਂਕਿ ਇਹ ਸਰਕਾਰ ਅਤੇ ਜਨਤਾ ਵਿਚਕਾਰ ਸੰਚਾਰ ਦੇ ਪਾੜੇ ਨੂੰ ਪੂਰਦਿਆਂ ਲੋਕਤੰਤਰੀ ਢਾਂਚੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਦਾ ਬਿਹਤਰੀਨ ਢੰਗ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ‘ਨਾਇਬ ਕੋਰਟ’ ਰੰਗੇ ਹੱਥੀਂ ਕਾਬੂ

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਿਸ ਲਈ ਸੂਬੇ ਵਿੱਚ ਪਹਿਲਾਂ ਹੀ ਕਈ ਮੁੱਖ ਪਹਿਲਕਦਮੀਆਂ ਕੀਤੀਆਂ ਜਾ ਚੁੱਕੀਆਂ ਹਨ।ਨੌਜਵਾਵਾਂ ਦੇ ਸਸ਼ਕਤੀਕਰਨ ‘ਤੇ ਸਰਕਾਰ ਦੇ ਧਿਆਨ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦਾ ਕੰਮ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਦੇਣਾ ਹੁੰਦਾ ਹੈ ਤਾਂ ਜੋ ਉਹ ਜ਼ਿੰਦਗੀ ਵਿੱਚ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖ ਸਕਣ। ਉਨ੍ਹਾਂ ਕਿਹਾ ਕਿ ਮੇਰੇ ਦੁਆਰਾ ਦਸਤਖਤ ਕੀਤੀ ਜਾਂਦੀ ਹਰ ਫਾਈਲ ਆਮ ਆਦਮੀ ਅਤੇ ਰਾਜ ਦੇ ਲਾਭ ਲਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਜਾਂ ਸਿਫਾਰਸ਼ ਤੋਂ ਬਿਨਾਂ 63,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਹਰ ਫੈਸਲਾ ਸੂਬੇ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਵੱਲ ਸੇਧਿਤ ਹੁੰਦਾ ਹੈ।ਸਿੱਖਿਆ ਸੁਧਾਰਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਰਾਜ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ। ਇਨ੍ਹਾਂ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਪੂਰੀ ਤਰ੍ਹਾਂ ਲੈਸ ਲੈਬਾਟਰੀਆਂ ਅਤੇ ਵਿਗਿਆਨਕ ਸਿੱਖਿਆ ਲਈ ਪਲੇਅ-ਗਰਾਊਂਡ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮੁਹਾਰਤ ਨੂੰ ਨਿਖਾਰਨ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਆਧੁਨਿਕ ਸਿੱਖਿਆ ਅਭਿਆਸਾਂ ਤੋਂ ਜਾਣੂ ਹੋ ਕੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਭਵਿੱਖ ਦੇ ਮੁਕਾਬਲਿਆਂ ਲਈ ਤਿਆਰ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲਾ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਸੂਬੇ ਦੇ ਵਿਦਿਆਰਥੀਆਂ ਨੂੰ ਹਥਿਆਰਬੰਦ ਬਲਾਂ ਦੀ ਪ੍ਰੀਖਿਆ ਲਈ ਤਿਆਰੀਆਂ ਦੇ ਨਾਲ-ਨਾਲ ਨੀਟ, ਜੇਈਈ, ਕਲੈਟ ਅਤੇ ਐਨਆਈਐਫਟੀ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ  Punjab ਦੇ ਵਿਚ Operation Lotus ਦੀ ਮੁੜ ਚਰਚਾ; AAP MLA ਨੇ ਹਰਿਆਣਾ ਦੇ CM ਵੱਲੋਂ ਮਿਲੀ ਵੱਡੀ ‘ਆਫ਼ਰ’ ਦਾ ਕੀਤਾ ਖੁਲਾਸਾ

ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇਈਈ ਮੇਨਜ਼, ਜੇਈਈ ਐਡਵਾਂਸਡ ਅਤੇ ਨੀਟ ਪ੍ਰੀਖਿਆਵਾਂ ਲਈ ਕੁਆਲੀਫਾਈ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਹੋਰ ਮਹੱਤਵਪੂਰਨ ਕਦਮ ਵਿੱਚ ਰਾਜ ਦੇ ਸਾਰੇ 65 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੇ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ।ਸਿਹਤ ਸੰਭਾਲ ਪਹਿਲਕਦਮੀਆਂ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਤਹਿਤ ਆਮਦਨੀ ਦੀ ਕੋਈ ਸ਼ਰਤ ਨਹੀਂ ਲਾਈ ਗਈ ਅਤੇ ਹੁਣ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੀ ਇਸ ਯੋਜਨਾ ਅਧੀਨ ਸ਼ਾਮਲ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਸਮੁੱਚੇ ਨਾਗਰਿਕਾਂ ਨੂੰ ਮੁਫਤ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਵਾਲਾ ਪਹਿਲਾ ਰਾਜ ਬਣ ਗਿਆ ਹੈ। ਉਨ੍ਹਾਂ ਕਿਹਾ ਕਿ 881 ਆਮ ਆਦਮੀ ਕਲੀਨਿਕ ਰੋਜ਼ਾਨਾ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ ਅਤੇ ਸਾਲ 2022 ਵਿੱਚ ਰਾਜ ਸਰਕਾਰ ਦੇ ਸੱਤਾ ਸੰਭਾਲਣ ਤੋਂ ਲੈ ਕੇ ਸੂਬੇ ਦੇ ਲਗਭਗ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।ਕਿਸਾਨਾਂ ਲਈ ਸਹੂਲਤ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਰਾਜ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਨੂੰ ਦਿਨ ਵੇਲੇ ਵੀ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਰਾਜ ਵਿੱਚ 6900 ਕਿਲੋਮੀਟਰ ਦੀ ਲੰਬਾਈ ਵਾਲੇ 18349 ਜਲ ਮਾਰਗਾਂ ਨੂੰ ਮੁੜ ਸੁਰਜੀਤ ਕਰਦਿਆਂ ਟੇਲਾਂ ‘ਤੇ ਰਹਿੰਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਗਈ ਹੈ।

ਇਹ ਵੀ ਪੜ੍ਹੋ  ਲੁਧਿਆਣਾ ਦਾ ਕਾਰੋਬਾਰੀ 9 ਕਰੋੜ ਰੁਪਏ ਦੇ ਘੁਟਾਲੇ ਵਿੱਚ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਰਾਜ ਵਿੱਚ ਕਈ ਸਰਕਾਰੀ ਲਾਇਬ੍ਰੇਰੀਆਂ ਖੋਲ੍ਹੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀ ਚੰਗੀ ਪੜ੍ਹਾਈ-ਲਿਖਾਈ ਕਰ ਕਰਕੇ ਜ਼ਿੰਦਗੀ ਵਿੱਚ ਉੱਚੇ ਮੁਕਾਮ ਹਾਸਲ ਕਰ ਸਕਣ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਹਰ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਕਦਮ ਚੁੱਕਿਆ ਹੈ। ਸੂਬਾ ਸਰਕਾਰ ਨੇ ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਖੇਤਰਾਂ ਵਿੱਚ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ 49,000 ਕਿਲੋਮੀਟਰ ਤੋਂ ਵੱਧ ਸੜਕਾਂ ਦੇ ਨਿਰਮਾਣ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜੋ ਜਲਦ ਹੀ ਮੁਕੰਮਲ ਹੋ ਜਾਵੇਗਾ।ਜਨਤਾ ਲਈ ਰਾਹਤ ਉਪਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਪੰਜਾਬ ਵਿੱਚ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ ਜਿਸ ਨਾਲ ਆਮ ਆਦਮੀ ਦੀ ਜੇਬ ਵਿੱਚੋਂ ਟੋਲ ਫੀਸ ਦੇ ਰੋਜ਼ਾਨਾ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਉਹਨਾਂ ਕਿਹਾ ਕਿ ਸੁਚੱਜੀਆਂ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਰਾਜ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜੋ ਲੋਕਾਂ ਨੂੰ ਮੁਫਤ ਇਲਾਜ ਅਤੇ ਦਵਾਈਆਂ ਪ੍ਰਦਾਨ ਕਰ ਰਹੇ ਹਨ। ਉਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਰਾਜ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ।ਅਖੀਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਰਾਜ ਸਰਕਾਰ ਸੂਬੇ ਦੀ ਹਰ ਮਹਿਲਾ ਨੂੰ 1000 ਰੁਪਏ ਦੇਣ ਦੀ ਯੋਜਨਾ ਜਲਦ ਲਾਗੂ ਕਰੇਗੀ ਜਿਸ ਲਈ ਆਉਣ ਵਾਲੇ ਬਜਟ ਵਿੱਚ ਜ਼ਰੂਰੀ ਉਪਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਹਰ ਹੀਲੇ ਪੂਰਾ ਕੀਤਾ ਜਾਵੇਗਾ ਕਿਉਂਕਿ ਸਾਡੀ ਸਰਕਾਰ ਸਭਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਇੱਕੋ ਇੱਕ ਏਜੰਡਾ ਰਾਜ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related