Bathinda News: ਪੰਜਾਬ ਕਾਂਗਰਸ ਵੱਲੋਂ ਅੱਜ ਬਠਿੰਡਾ ‘ਚ ਕੱਢੀ ‘‘ਜਾਗੋ ਪੰਜਾਬ ਜਾਗੋ, ਯੁੱਧ ਝਾੜੂ ਵਿਰੁਧ” ਪੈਦਲ ਯਾਤਰਾ ਵਿਚ ਹਲਕਾ ਫ਼ੂਲ ਦੇ ਆਗੂ ਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ੍ਹ ਆਪਣੇ ਵੱਡੇ ਕਾਫ਼ਲੇ ਨਾਲ ਸ਼ਾਮਲ ਹੋਏ। ਤਿੰਨ ਵਾਰ ਹਲਕੇ ਦੀ ਨੁਮਾਇੰਦਗੀ ਕਰ ਚੁੱਕੇ ਸ: ਕਾਂਗੜ੍ਹ ਨੇ ਇਸ ਮੌਕੇ ਚੌਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਹੁਣ ਸ਼੍ਰੀ ਰਾਹੁਲ ਗਾਂਧੀ ਦੀ ਅਗਵਾੀ ਹੇਠ ਕਾਂਗਰਸ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ।
ਇਹ ਵੀ ਪੜ੍ਹੋ ਕੁਦਰਤ ਦੇ ਰੰਗ; ਵੱਡੇ ਭਰਾ ਦੇ ‘ਵਿਯੋਗ’ ‘ਚ ਛੋਟੇ ਨੇ ਵੀ ਕੁੱਝ ਘੰਟਿਆਂ ਬਾਅਦ ਦਮ ਤੋੜਿਆ
ਉਨ੍ਹਾਂ ਕਿਹਾ ਕਿ ਅੱਜ ਬਠਿੰਡਾ ‘ਚ ਹੋਈ ਇਹ ਵਿਸ਼ਾਲ ਪੈਦਲ ਯਾਤਰਾ ਵਿਚ ਆਮ ਲੋਕਾਂ ਦੀ ਭਾਗੀਦਾਰੀ ਨੇ ਇਸ ਉੱਪਰ ਮੋਹਰ ਲਗਾ ਦਿੱਤੀ ਹੈ। ਸਾਬਕਾ ਮੰਤਰੀ ਸ: ਕਾਂਗੜ੍ਹ ਨੇ ਕਿਹਾ ਕਿ ਪੰਜਾਬ ਦੇ ਦੂਜੇ ਹਿੱਸਿਆ ਦੀ ਤਰ੍ਹਾਂ ਹਲਕਾ ਫ਼ੂਲ ਦੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਤੇ ਉਹ ਸਾਲ 2022 ਵਿਚ ਆਈ ਝਾੜੂ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਹੇਠ ਸਾਲ 2027 ਦੀਆਂ ਚੋਣਾਂ ਵਿਚ ਹਲਕਾ ਫ਼ੂਲ ਤੋਂ ਕਾਂਗਰਸ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਹਲਕੇ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰ ਵੀ ਮੌਜੂਦ ਰਹੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





