Bathinda News:ਕਿਸਾਨਾਂ ਦੇ ਲੰਬਿਤ ਮਸਲਿਆਂ ਦਾ ਹੱਲ ਨਾ ਨਿਕਲਣ ਕਾਰਨ ਬਠਿੰਡਾ ਵਿੱਚ ਅੰਦੋਲਨ ਨੇ ਤੂਲ ਫੜ ਲਿਆ ਹੈ। ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਚੱਲ ਰਹੀ ਤਣਾਭਰੀ ਸਥਿਤੀ ਦਰਮਿਆਨ ਬੀਤੀ ਰਾਤ ਕੁਝ ਹੋਰ ਆਗੂਆਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਖ਼ਬਰ ਨੇ ਮਾਹੌਲ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ।ਪਿਛਲੇ ਹਫ਼ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਕੀਤੇ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਟਕਰਾਅ ਹੋਇਆ ਸੀ। ਹਾਲਾਤ ਕਾਬੂ ਕਰਨ ਲਈ ਪੁਲਿਸ ਵੱਲੋਂ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ ਸੀ। ਉਸ ਤੋਂ ਬਾਅਦ ਦੋਵਾਂ ਪੱਖਾਂ ਵਿਚਾਲੇ ਤਣਾਅ ਜਾਰੀ ਹੈ।
ਇਹ ਵੀ ਪੜ੍ਹੋ ਕੁਦਰਤ ਦੇ ਰੰਗ; ਵੱਡੇ ਭਰਾ ਦੇ ‘ਵਿਯੋਗ’ ‘ਚ ਛੋਟੇ ਨੇ ਵੀ ਕੁੱਝ ਘੰਟਿਆਂ ਬਾਅਦ ਦਮ ਤੋੜਿਆ
ਮਸਲੇ ਦਾ ਹੱਲ ਨਾ ਹੋਣ ਕਰਕੇ ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਮੇਤ ਪ੍ਰਬੰਧਕੀ ਕੰਪਲੈਕਸ ਨੂੰ ਘੇਰਨ ਦਾ ਐਲਾਨ ਕੀਤਾ ਗਿਆ ਸੀ। ਇਸਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ ਅਤੇ ਟੋਲ ਪਲਾਜ਼ਿਆਂ ਸਮੇਤ ਕਈ ਥਾਵਾਂ ’ਤੇ ਬੈਰੀਕੇਡਿੰਗ ਕੀਤੀ ਗਈ ਹੈ।ਪ੍ਰਸ਼ਾਸਨ ਕਾਨੂੰਨ-ਵਿਵਸਥਾ ਬਣਾਈ ਰੱਖਣ ਦੀ ਗੱਲ ਕਰ ਰਿਹਾ ਹੈ, ਜਦਕਿ ਕਿਸਾਨ ਆਗੂ ਆਪਣੇ ਮਸਲਿਆਂ ਦੇ ਹੱਲ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕਰ ਰਹੇ ਹਨ। ਹਾਲਾਤਾਂ ’ਤੇ ਸਭ ਦੀ ਨਜ਼ਰ ਟਿਕੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





