Hoshiarpur News:ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਅਟੋਵਾਲ,ਜ਼ਿਲ੍ਹਾ ਹੁਸ਼ਿਆਰਪੁਰ ਦੇ ਸਬ- ਡਿਵੀਜ਼ਨਲ ਦਫ਼ਤਰ ਵਿਖੇ ਤਾਇਨਾਤ ਲਾਈਨਮੈਨ ਬਲਵੀਰ ਸਿੰਘ (ਫੌਜੀ) ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਤਨੁਲੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ ਕਾਰ ਐਕਸੀਡੈਂਟ ਵਿੱਚ ਹੋਈ ਨੌਜਵਾਨ ਦੀ ਮੌ+ਤ
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਸਨੇ ਮੀਟਰ ਤੋਂ ਆਪਣੇ ਘਰ ਤੱਕ ਆਉਂਦੀ ਬਿਜਲੀ ਦੀ ਤਾਰ ਦਾ ਰੂਟ ਬਦਲਾਉਣ ਲਈ ਅਰਜ਼ੀ ਦਿੱਤੀ ਸੀ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਮੁਲਜ਼ਮ ਲਾਈਨਮੈਨ ਬਲਵੀਰ ਸਿੰਘ (ਫੌਜੀ) ਨੂੰ ਮਿਲਿਆ, ਜਿਸਨੇ ਮੀਟਰ ਤੋਂ ਉਸਦੇ ਘਰ ਤੱਕ ਆਉਂਦੀਆਂ ਬਿਜਲੀ ਦੀਆਂ ਤਾਰਾਂ ਦਾ ਰਸਤਾ ਬਦਲਣ ਬਦਲੇ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ । ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਦੋਸ਼ੀ ਲਾਈਨਮੈਨ ਬਲਵੀਰ ਸਿੰਘ (ਫੌਜੀ) ਵੱਲੋਂ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ ਸੀ।
ਇਹ ਵੀ ਪੜ੍ਹੋ ਨਗਰ ਨਿਗਮ ਚੋਣਾਂ; ਹਾਈਕੋਰਟ ਵੱਲੋਂ 18 ਮਾਰਚ ਤੱਕ ਰੋਕ ਜਾਰੀ
ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ ਮੋਹਾਲੀ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





