Thursday, April 16, 2026
spot_img
spot_img

Bathinda ‘ਚ ਪੁਲਿਸ ਤੇ ਕਿਸਾਨਾਂ ਵਿਚਕਾਰ ਤਿੱਖੀਆਂ ਝੜਪਾਂ,ਸੁੱਟੇ ਅੱਥਰੂ ਗੈਸ ਦੇ ਗੋਲੇ,ਕਈ ਕਿਸਾਨ ਜ਼ਖਮੀ, ਜਿਉਂਦ ਵਿਖੇ ਧਰਨਾ

Date:

spot_img

Bathinda News: ਦੋ ਕਿਸਾਨ ਆਗੂਆਂ ਦੀ ਰਿਹਾਈ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵੱਲੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਘਿਰਾਓ ਦੇ ਸੱਦੇ ਤਹਿਤ ਅੱਗੇ ਵੱਲ ਵਧਣ ਦਾ ਯਤਨ ਕਰਦੇ ਕਿਸਾਨਾਂ ਅਤੇ ਉਸ ਨੂੰ ਰੋਕਣ ਵਿੱਚ ਲੱਗੀ ਪੁਲਿਸ ਵਿਚਕਾਰ ਤਿੱਖੀਆਂ ਝੜਪਾਂ ਹੋਈਆਂ। ਬਠਿੰਡਾ ਜਿਲ੍ਹੇ ਦੇ ਪਿੰਡ ਜਿਉਂਦ ਵਿਖੇ ਜਿੱਥੇ ਪੱਥਰਬਾਜੀ ਹੋਈ, ਉਥੇ ਪੁਲਿਸ ਦੇ ਵੱਲੋਂ ਅੱਥਰੂ ਗੈਸ ਦੇ ਗੋਲੇ ਵੀ ਸੁੱਟੇ ਗਏ, ਜਿਸਦੇ ਨਾਲ ਇੱਕ ਕਿਸਾਨ ਦਾ ਹੱਥ ਫਰੈਕਚਰ ਹੋ ਗਿਆ। ਇਸ ਤੋਂ ਇਲਾਵਾ ਪੁਲਿਸ ਦੇ ਹਮਲੇ ਦੌਰਾਨ ਇੱਕ ਹੋਰ ਕਿਸਾਨ ਦੇ ਵੀ ਸੱਟਾਂ ਲੱਗੀਆਂ ਅਤੇ ਦਰਜਨ ਦੇ ਕਰੀਬ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ। ਜਿਸ ਤੋਂ ਬਾਅਦ ਦੋਨਾਂ ਧਿਰਾਂ ਵਿਚਕਾਰ ਟਕਰਾਅ ਕਾਫੀ ਵਧ ਗਿਆ ਪਰੰਤੂ ਇਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕਿਸਾਨ ਆਗੂ ਸ਼ਗਨਦੀਪ ਸਿੰਘ ਅਤੇ ਬਲਦੇਵ ਸਿੰਘ ਦੀ ਜਮਾਨਤ ਅਰਜ਼ੀ ਮੰਨਜੂਰ ਕਰ ਲੈਣ ਤੋਂ ਬਾਅਦ ਇਹ ਸੰਘਰਸ਼ ਕੁੱਛ ਮੱਠਾ ਪਿਆ। ਇੰਨਾਂ ਕਿਸਾਨ ਆਗੂਆਂ ਦੇ ਅੱਜ ਦੇਰ ਸ਼ਾਮ ਜਾਂ ਭਲਕੇ ਬਠਿੰਡਾ ਜੇਲ ਵਿੱਚੋਂ ਬਾਹਰ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਪੁਲਿਸ ਵੱਲੋਂ ਹਿਰਾਸਤ ਵਿੱਚ ਲੲਏ ਗਏ ਕਿਸਾਨਾਂ ਨੂੰ ਰਿਹਾਅ ਕਰਾਉਣ ਦੇ ਲਈ ਜਥੇਬੰਦੀ ਵੱਲੋਂ ਪਿੰਡ ਜਿਉਂਦ ਵਿਖੇ ਹੀ ਧਰਨਾ ਸ਼ੁਰੂ ਕਰ ਦਿੱਤਾ ਗਿਆ। ਦੁਪਹਿਰ ਤੋਂ ਬਾਅਦ ਦੋਨਾਂ ਧਿਰਾਂ ਵਿਚਕਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋਇਆ।

ਇਹ ਵੀ ਪੜ੍ਹੋ  2 ਸਾਲ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਗੋ+ਲੀਆਂ ਮਾਰ ਕੇ ਕ+ਤ+ਲ

ਇਸ ਦੌਰਾਨ ਪਿੰਡ ਜਿਉਂਦ ਦੀ ਸੱਥ ਵਿੱਚ ਲੱਗੇ ਧਰਨੇ ਵਿੱਚ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧਾੜਵੀਆਂ ਵਾਂਗ ਹੱਲਾ ਬੋਲ ਦਿੱਤਾ ਜਿਸ ਨਾਲ ਦੋ ਕਿਸਾਨ ਗੰਭੀਰ ਫੱਟੜ ਹੋ ਗਏ, ਮਜਦੂਰਾਂ ਘਰਾਂ ਵਿੱਚ ਵੜ ਕੇ ਕੁੱਟਿਆ ਗਿਆ, ਘਰਾਂ ਦਾ ਸਮਾਨ ਤੋੜ ਦਿੱਤਾ ਅਤੇ ਪਸੂਆਂ ਦਾ ਨੁਕਸਾਨ ਕੀਤਾ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਪੁਲਿਸ ਫੋਰਸ ਵੱਲੋਂ ਕਿਸਾਨਾਂ ਦੇ ਘਰਾਂ ਵਿੱਚ ਅੱਧੀ ਰਾਤ ਤੋਂ ਛਾਪੇਮਾਰੀ ਸ਼ੁਰੂ ਕਰ ਦਿੱਤੀ ਜਿਸ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਛੇ ਕਿਸਾਨਾਂ ਅਤੇ ਇੱਕ ਔਰਤ ਗੋਰਾ ਸਿੰਘ ਬੁਰਜ ਮਹਿਮਾਂ, ਭੋਲਾ ਸਿੰਘ ਸਰਜਾ ਮਹਿਮਾ, ਲਛਮਣ ਸਿੰਘ ਰਾਏ ਕੇ ਕਲਾਂ, ਤਾਰਾ ਸਿੰਘ ਪਥਰਾਲਾ,ਚੂਹੜ ਸਿੰਘ ਬਦਿਆਲਾ, ਜਸਵੰਤ ਸਿੰਘ ਘੜੈਲੀ ਅਤੇ ਮੌੜ ਚੜਤ ਸਿੰਘ ਦੇ ਪਿੰਡ ਆਗੂ ਦੇ ਘਰਵਾਲੀ ਮਨਜੀਤ ਕੌਰ ਨੂੰ ਵੀ ਗ੍ਰਿਫਤਾਰ ਕਰ ਲਿਆ। ਅੱਜ ਜਦੋਂ ਧਰਨੇ ਤੇ ਜਾਣ ਲਈ ਕਿਸਾਨ ਬਠਿੰਡਾ ਡੀਸੀ ਦਫਤਰ ਤੋਂ ਲਗਭਗ 40- 50 ਕਿਲੋਮੀਟਰ ਦੂਰ ਪਿੰਡ ਜਿਉਂਦ ਵਿਖੇ ਇਕੱਠੇ ਹੋਏ ਤਾਂ ਪਿੰਡ ਦੀ ਸੱਥ ਵਿੱਚ ਬੈਠੇ ਕਿਸਾਨਾਂ ਤੇ ਹੀ ਪੁਲਿਸ ਵੱਲੋਂ ਲਾਠੀਆਂ, ਅਥਰੂ ਗੈਸ ਦੇ ਗੋਲਿਆਂ ਤੇ ਰੋੜਿਆਂ ਨਾਲ ਹਮਲਾ ਕਰ ਦਿੱਤਾ ਅਤੇ ਮਜ਼ਦੂਰਾਂ ਦੀ ਘਰਾਂ ਵਿੱਚ ਵੜ ਕੇ ਕੁੱਟ ਮਾਰ ਕੀਤੀ ਜਿਸ ਨਾਲ ਪਿੰਡ ਮਾੜੀ ਦੇ ਕਿਸਾਨ ਚਰਨਜੀਤ ਸਿੰਘ ਨੂੰ ਕੁੱਟ ਕੁੱਟ ਕੇ ਉਸਦੀਆਂ ਲੱਤ ਤੋੜ ਦਿੱਤੀ ਤੇ ਸਿਰ ਚ ਸੱਟ ਲੱਗ ਗਈ, ਪਿੰਡ ਜਿਉਂਦ ਦੇ ਕਿਸਾਨ ਪੁਨੀਤ ਸਿੰਘ ਦੇ ਹੱਥ ਤੇ ਪੁਲਿਸ ਵੱਲੋਂ ਸੁੱਟਿਆ ਗੋਲਾ ਵੱਜਿਆ ਜਿਸ ਨਾਲ ਉਸਦਾ ਹੱਥ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਤੇ ਉਸ ਨੂੰ ਡੀਐਮਸੀ ਲੁਧਿਆਣਾ ਵਿਖੇ ਰੈਫਰ ਕੀਤਾ ਗਿਆ

ਇਹ ਵੀ ਪੜ੍ਹੋ  PSPCL ਦਾ ਲਾਈਨਮੈਨ 5000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਇਸ ਦੌਰਾਨ ਹਰਜੀਤ ਕੌਰ ਨੂੰ ਗ੍ਰਿਫਤਾਰ ਕਰ ਲਿਆ, ਸਰਬਜੀਤ ਸਿੰਘ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਘਰੇ ਵੜ ਕੇ ਕੁੱਟਿਆ ਗਿਆ ਤੇ ਗਿਰਫ਼ਤਾਰ ਕੀਤਾ, ਘਰ ਬੈਠੇ ਮਜ਼ਦੂਰ ਜਗਸੀਰ ਸਿੰਘ ਨੂੰ ਕੁੱਟਿਆ, ਮਲਕੀਤ ਕੌਰ ਦੇ ਘਰ ਵਿੱਚ ਪੁਲਿਸ ਵੱਲੋਂ ਪੱਥਰ ਮਾਰੇ, ਘਰ ਚ ਖੜੀ ਕਾਰ ਦਾ ਅਥਰੂ ਗੈਸ ਦੇ ਗੋਲੇ ਨਾਲ ਸੀਸਾ ਟੁੱਟਿਆ, ਅੱਥਰੂ ਗੈਸ ਨਾਲ ਮਜ਼ਦੂਰਾਂ ਦੀਆਂ ਬੱਕਰੀਆਂ ਬੇਹੋਸ਼ ਹੋ ਗਈਆਂ । ਇਸ ਸਬੰਧੀ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਜੋ ਧਰਨੇ ਲੱਗਣ ਤੋਂ ਬਿਨਾਂ ਹੀ ਮਸਲੇ ਹੱਲ ਕਰਨ ਦਾ ਵਾਅਦਾ ਕਰਕੇ ਪੰਜਾਬ ਦੀ ਰਾਜ ਗੱਦੀ ਤੇ ਆਈ ਸੀ, ਨੇ ਅੱਜ ਪਿੰਡ ਵਿੱਚ ਬੈਠੇ ਕਿਸਾਨਾਂ ਤੇ ਹੀ ਭਾਰੀ ਜਬਰ ਕਰਨ ਦਾ ਇਤਿਹਾਸ ਰਚ ਦਿੱਤਾ । ਉਹਨਾਂ ਕਿਹਾ ਕਿ ਸਰਕਾਰ ਨੂੰ ਭਰਮ ਹੈ ਕਿ ਲਾਠੀਆਂ ਗੋਲੀਆਂ ਅਤੇ ਜੇਲਾਂ ਚ ਸੁੱਟ ਕੇ ਸੱਚ ਦੀ ਆਵਾਜ਼ ਨੂੰ ਦਬਾਇਆ ਜਾ ਸਕਦਾ ਹੈ ਪਰ ਇਹ ਕਦੇ ਨਹੀਂ ਦੱਬਦੀ ਤੇ ਅੱਜ ਜੇਲ ਚ ਬੰਦ ਕਿਸਾਨ ਆਗੂਆਂ ਨੂੰ ਜਮਾਨਤ ਮਿਲਣ ਤੇ ਸੰਘਰਸ਼ ਦੀ ਵੱਡੀ ਜਿੱਤ ਹੈ। ਉਹਨਾਂ ਕਿਹਾ ਕਿ ਇਹਨਾਂ ਆਗੂਆਂ ਦੀ ਰਿਹਾਈ ਲਈ ਜ਼ਿਲਾ ਪ੍ਰਸ਼ਾਸਨ ਜੂਨ 2025 ਤੋਂ ਵਾਅਦੇ ਕਰ ਰਿਹਾ ਹੈ ਕਿ ਕਿਸਾਨ ਦੋ- ਚਾਰ ਦਿਨਾਂ ਜਾਂ ਹਫਤੇ ਅੰਦਰ ਰਿਹਾਅ ਕਰ ਦਿੱਤੇ ਜਾਣਗੇ ਪਰ ਅੱਜ ਅੱਠ ਮਹੀਨਿਆਂ ਦੇ ਵਕਫੇ ਦੌਰਾਨ ਕੀਤੇ ਜਾ ਰਹੇ ਵੱਖ ਵੱਖ ਸਮਿਆਂ ਚ ਵਾਅਦਿਆਂ ਤਹਿਤ ਕਿਸਾਨ ਤਾਂ ਰਿਹਾਅ ਕੀ ਕਰਨੇ ਸੀ ਕਿਸਾਨਾਂ ਤੇ ਹੀ ਪਹਿਲਾਂ 6 ਫਰਵਰੀ ਤੇ ਅੱਜ ਫੇਰ ਜਬਰ ਢਾਇਆ ਅਤੇ ਕਿਸਾਨਾਂ ਤੇ ਹੀ ਹੋਰ ਪਰਚੇ ਦਰਜ ਕਰ ਲਏ ਗਏ।

ਇਹ ਵੀ ਪੜ੍ਹੋ  ਬਠਿੰਡਾ ਵਿੱਚ ਪੁਲਿਸ ਤੇ ਕਿਸਾਨਾਂ ਵਿਚਕਾਰ ਝੜਪ

ਉਹਨਾਂ ਮੰਗ ਕੀਤੀ ਕਿ ਕਿਸੇ ਨਿਰਪੱਖ ਏਜੰਸੀ ਤੋਂ ਪੜਤਾਲ ਕਰਵਾ ਕੇ ਸ਼ਾਂਤਮਈ ਪਿੰਡ ਵਿੱਚ ਬੈਠੇ ਕਿਸਾਨਾਂ ਤੇ ਹਮਲਾ ਕਰਨ ਵਾਲੇ ਜਿੰਮੇਵਾਰ ਅਧਿਕਾਰੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ, ਜਖਮੀਆਂ ਦਾ ਇਲਾਜ ਮਾਹਰ ਡਾਕਟਰਾਂ ਤੋਂ ਸਰਕਾਰੀ ਖਰਚੇ ਤੇ ਕਰਵਾਇਆ ਜਾਵੇ, ਸਾਰੇ ਜਖਮੀਆਂ ਨੂੰ ਢੁਕਮਾ ਮੁਆਵਜਾ ਦਿੱਤਾ ਜਾਵੇ, ਇਸ ਅੰਦੋਲਨ ਦੌਰਾਨ ਪਾਏ ਸਾਰੇ ਝੂਠੇ ਪੁਲਿਸ ਕੇਸ ਰੱਦ ਕੀਤੇ ਜਾਣ, ਕਿਸਾਨ ਆਗੂ ਬਲਦੇਵ ਸਿੰਘ ਚੌਕੇ ਤੇ ਸਗਨਦੀਪ ਸਿੰਘ ਜਿਉਂਦ ਤੇ ਦਰਜ ਕੀਤੀ ਇਰਾਦਾ ਕਤਲ ਦੀ ਧਾਰਾ ਤੋੜੀ ਜਾਵੇ। ਅੱਜ ਬਠਿੰਡਾ ਜਿਲਾ ਦੇ ਬੁਲਾਰਿਆਂ ਤੋਂ ਇਲਾਵਾ ਜਿਲ੍ਹਾ ਮੁਕਤਸਰ ਸਾਹਿਬ ਦੇ ਜ਼ਿਲਾ ਆਗੂ ਗੁਰਪਾਸ ਸਿੰਘ ਸਿੰਘੇਵਾਲਾ ਅਤੇ ਜਿਲਾ ਮੋਗਾ ਦੇ ਆਗੂ ਬੂਟਾ ਸਿੰਘ ਭਾਗੀ ਕੇ ਨੇ ਵੀ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

BBMB ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਅਤੇ ਰਵਨੀਤ ਬਿੱਟੂ ਸਪੱਸ਼ਟ...

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ: ਰਾਜਾ ਵੜਿੰਗ

👉ਸਿਆਸੀ ਭੇਦਭਾਵ ਖ਼ਿਲਾਫ਼ ਵੱਡੇ ਪੱਧਰ 'ਤੇ ਜਨ ਅੰਦੋਲਨ ਕਰਨ...

ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

👉ਕਿਹਾ, ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ...