👉ਕੇਂਦਰ ਸਰਕਾਰ ਦੇਸ਼ ਦੀ ਆਰਥਿਕਤਾ ਦਾ ਕਰ ਰਹੀ ਹੈ ਨੁਕਸਾਨ,ਕਾਂਗਰਸ ਨਹੀਂ ਕਰੇਗੀ ਬਰਦਾਸਤ: ਪ੍ਰੀਤਮ ਕੋਟਭਾਈ/ ਰਾਜਨ ਗਰਗ
Bathinda News: ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰਕ ਸਮਝੌਤੇ ਦਾ ਵਿਰੋਧ ਕਰਦਿਆਂ ਕਾਂਗਰਸ ਪਾਰਟੀ ਨੇ ਇਸ ਡੀਲ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧ ਵਿਚ ਵੀਰਵਾਰ ਨੂੰ ਬਠਿੰਡਾ ਵਿਚ ਜਿਲਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਸਾਬਕਾ ਵਿਧਾਇਕ ਭੁੱਚੋ ਮੰਡੀ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਐਡਵੋਕੇਟ ਰਾਜਨ ਗਰਗ ਦੀ ਅਗਵਾਈ ਵਿੱਚ ਸਮੁੱਚੀ ਲੀਡਰਸ਼ਿਪ ਵੱਲੋਂ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਭਾਰਤ ਅਮਰੀਕਾ ਵਪਾਰਕ ਸਮਝੌਤਾ ਰੱਦ ਕਰਨ ਦੀ ਮੰਗ ਕੀਤੀ ਗਈ।
ਇਹ ਵੀ ਪੜ੍ਹੋ Moga ‘ਚ ਤੇਜ਼ ਰਫ਼ਤਾਰ ਸਕਾਰਪੀਓ ਨੇ ਦੁਕਾਨ ‘ਤੇ ਖੜ੍ਹੇ ਨੌਜਵਾਨਾਂ ਨੂੰ ਦਰੜਿਆ, ਇੱਕ ਦੀ ਮੌ+ਤ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰੀਤਮ ਕੋਟਭਾਈ ਅਤੇ ਰਾਜਨ ਗਰਗ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀ ਆਰਥਿਕਤਾ ਦਾ ਵੱਡੇ ਪੱਧਰ ‘ਤੇ ਨੁਕਸਾਨ ਕਰ ਰਹੀ ਹੈ,ਜਿਸਨੂੰ ਕਾਂਗਰਸ ਪਾਰਟੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਦੇਸ਼ੀ ਤਾਕਤਾਂ ਨਾਲ ਆਪਣੀਆਂ ਦੋਸਤੀਆਂ ਨਿਭਾ ਰਹੇ ਹਨ ਅਤੇ ਦੇਸ਼ ਦੇ ਧਨਾੜ ਵਪਾਰੀਆਂ ਦੇ ਹੱਥਾਂ ਵਿੱਚ ਖੇਡਦੇ ਹੋਏ ਦੇਸ਼ ਦੇ ਕਿਸਾਨ ਮਜ਼ਦੂਰ ਵਪਾਰੀ ਅਤੇ ਆਮ ਨਾਗਰਿਕ ਦਾ ਨੁਕਸਾਨ ਕਰ ਰਹੇ ਹਨ। ਕਾਂਗਰਸ ਪ੍ਰਧਾਨਾਂ ਨੇ ਦਾਅਵਾ ਕੀਤਾ ਕਿ ਭਾਰਤ ਅਮਰੀਕਾ ਵਪਾਰਕ ਸਮਝੌਤਾ ਜਿੱਥੇ ਕਿਸਾਨਾਂ ਦਾ ਵੱਡਾ ਨੁਕਸਾਨ ਕਰੇਗਾ ਉਥੇ ਹੀ ਮਜ਼ਦੂਰਾਂ ਦੇ ਨਾਲ ਛੋਟੇ ਕਾਰੋਬਾਰੀਆਂ ਦੁਕਾਨਦਾਰਾਂ ਅਤੇ ਵੱਖ ਵੱਖ ਸੂਬਿਆਂ ਦੀ ਆਰਥਿਕਤਾ ਦਾ ਵੀ ਨੁਕਸਾਨ ਕਰੇਗਾ ਜੋ ਬਰਦਾਸ਼ਤ ਯੋਗ ਨਹੀਂ। ਇਸ ਮੌਕੇ ਆਗੂਆਂ ਨੇ ਮਨਰੇਗਾ ਦਾ ਨਾਮ ਬਦਲ ਕੇ ਨਵੀਂ ਲਿਆਂਦੀ ਸਕੀਮ ਨੂੰ ਵੀ ਰੱਦ ਕਰਨ ਦੀ ਮੰਗ ਕੀਤੀ ਗਈ।
ਇਹ ਵੀ ਪੜ੍ਹੋ ਅਦਾਲਤ ਦਾ ਨਾਇਬ ਕੋਰਟ 8 ਹਜ਼ਾਰ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਦਬੋਚਿਆ
ਇਸ ਮੌਕੇ ਟਹਿਲ ਸਿੰਘ ਸੰਧੂ, ਕਿਰਨਜੀਤ ਗਹਿਰੀ, ਦਰਸ਼ਨ ਸਿੰਘ ਜੀਦਾ, ਮਾਧਵ ਸ਼ਰਮਾ ਮੀਤ ਪ੍ਰਧਾਨ, ਰੁਪਿੰਦਰ ਬਿੰਦਰਾ, ਅਮਰਿੰਦਰ ਸਿੰਘ ਕਿਸਾਨ ਸੈੱਲ, ਬਲਜੀਤ ਸਿੰਘ ਯੂਥ ਆਗੂ, ਭਗਵਾਨ ਦਾਸ ਭਾਰਤੀ, ਲਖਵਿੰਦਰ ਸਿੰਘ ਲੱਖਾ, ਰੂਪ ਸਿੰਘ, ਸੁਨੀਲ ਕੁਮਾਰ, ਹਰਪਾਲ ਬਾਜਵਾ, ਸੁਰਜੀਤ ਸਿੰਘ ਮੋਖਾ, ਸਨੀ ਬਰਾੜ, ਸੁਮਿੰਦਰ ਸਿੰਘ ਸਾਬਕਾ ਸਰਪੰਚ, ਗੁਰਾ ਦਿੱਤਾ ਸਿੰਘ ਸਾਬਕਾ ਸਰਪੰਚ, ਗੁਰਜੰਟ ਸਿੰਘ ਸਾਬਕਾ ਸਰਪੰਚ, ਗੁਰਸੇਵਕ ਸਿੰਘ ਮੈਂਬਰ ਬਲਾਕ ਸੰਮਤੀ, ਹਰਜਿੰਦਰ ਸਿੰਘ ਜਿੰਦਾ ਜੰਡਾਵਾਲਾ ਮੈਂਬਰ ਬਲਾਕ ਸੰਮਤੀ, ਸੰਦੀਪ ਸਿੰਘ ਪ੍ਰਧਾਨ, ਕੁਲਵਿੰਦਰ ਸਿੰਘ ਨੰਬਰਦਾਰ, ਰਾਜ ਮੈਂਬਰ, ਜੋਗਾ ਸਿੰਘ ਸਾਬਕਾ ਸਰਪੰਚ, ਕਰਮਜੀਤ ਸਿੰਘ, ਜਸ਼ਨਦੀਪ ਮਾਨ, ਜਗਵਿੰਦਰ ਸਿੰਘ ਪੰਚ ਆਦੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





