Monday, May 18, 2026
spot_img
spot_img
spot_img

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 01 ਕਿਲੋ 49 ਗ੍ਰਾਮ ਅਫੀਮ ਸਮੇਤ 01 ਵਿਅਕਤੀ ਨੂੰ ਕੀਤਾ ਕਾਬੂ

Date:

spot_img

Muktsar News:ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਐਸ.ਐਸ.ਪੀ ਸ੍ਰੀ ਅਭਿਮੰਨਿਊ ਰਾਣਾ, ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਅਭਿਆਨ ਹੇਠ ਸ਼੍ਰੀ ਮਨਮੀਤ ਸਿੰਘ ਢਿੱਲੋਂ ਐਸ.ਪੀ (ਡੀ) ਅਤੇ ਸ੍ਰੀ ਅਰੁਣ ਮੁੰਡਨ ਡੀ.ਐਸ.ਪੀ (ਗਿੱਦੜਬਾਹਾ) ਦੀ ਨਿਗਰਾਨੀ ਹੇਠ ਐਸਆਈ ਹਰਗੋਬਿੰਦ ਸਿੰਘ ਮੁੱਖ ਅਫਸਰ ਥਾਣਾ ਗਿੱਦੜਬਾਹਾ ਅਤੇ ਪੁਲਿਸ ਟੀਮ ਵੱਲੋਂ 01 ਕਿਲੋ 49 ਗ੍ਰਾਮ ਅਫੀਮ ਸਮੇਤ 01 ਦੋਸ਼ੀ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।ਜਾਣਕਾਰੀ ਅਨੁਸਾਰ, ਪੁਲਿਸ ਪਾਰਟੀ ਵੱਲੋਂ ਰੇਲਵੇ ਲਾਈਨ ਦੇ ਨਾਲ ਲਿੰਕ ਰੋਡ ਪਿੰਡ ਗਿੱਦੜਬਾਹਾ ਤੋਂ ਦੋਲਾ ਗਸ਼ਤ ਵਾ ਚੈਕਿੰਗ ਦੌਰਾਨ ਇੱਕ ਸਿਲਵਰ ਇਨੋਵਾ (ਰਜਿ. ਨੰ. HR-25D-5679) ਨੂੰ ਰੋਕ ਕੇ ਚੈਕ ਕੀਤਾ ਗਿਆ।

ਇਹ ਵੀ ਪੜ੍ਹੋ  Mohali Police ਵੱਲੋਂ ਫੇਸ 11 ਦੇ ਮੰਦਰ ਦੇ ਨੇੜੇ ਹੋਏ ਨੌਜਵਾਨ ਦੇ ਕਤਲ ਵਿੱਚ ਦੋ ਨਾਬਾਲਗਾਂ ਸਮੇਤ 12 ਮੁਲਜ਼ਮ ਗ੍ਰਿਫਤਾਰ

ਇਸ ਵਿੱਚੋਂ ਵਿਅਕਤੀ ਗੁਰਲਾਲ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਜੇ 1 ਰਿਧੀ ਸਿਧੀ ਕਲੋਨੀ ਸਦਰ ਗੰਗਾਨਗਰ (ਰਾਜਸਥਾਨ) ਬੈਠਾ ਹੋਇਆ ਮਿਲਿਆ। ਨਿਯਮਾਂ ਅਨੁਸਾਰ ਤਲਾਸ਼ੀ ਪ੍ਰਕਿਰਿਆ ਪੂਰੀ ਕਰਨ ਉਪਰੰਤ ਉਸ ਦੀ ਕਾਰ ਵਿੱਚੋਂ 01 ਕਿਲੋ 49 ਗ੍ਰਾਮ ਅਫੀਮ ਬਰਾਮਦ ਹੋਈ।ਜਿਸ ਤੇ ਪੁਲਿਸ ਵੱਲੋਂ ਮੁਕਦਮਾ ਨੰਬਰ 39 ਮਿਤੀ 17.02.2026 ਅ/ਧ 18ਸੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਗਿੱਦੜਬਾਹਾ ਵਿਖੇ ਦਰਜ ਕੀਤਾ ਗਿਆ।ਦੋਸ਼ੀ ਵਿਰੁੱਧ ਐਨ.ਡੀ.ਪੀ.ਐਸ. ਐਕਟ ਅਧੀਨ ਸੰਬੰਧਤ ਥਾਣੇ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਤੋਂ ਹੋਰ ਪੁੱਛਗਿੱਛ ਕਰਕੇ ਅਗਲੇ ਅਤੇ ਪਿੱਛਲੇ ਨਸ਼ਾ ਤਸਕਰੀ ਲਿੰਕਾਂ ਦੀ ਪੜਤਾਲ ਕੀਤੀ ਜਾ ਸਕੇ।

ਇਹ ਵੀ ਪੜ੍ਹੋ  Moga ‘ਚ ਤੇਜ਼ ਰਫ਼ਤਾਰ ਸਕਾਰਪੀਓ ਨੇ ਦੁਕਾਨ ‘ਤੇ ਖੜ੍ਹੇ ਨੌਜਵਾਨਾਂ ਨੂੰ ਦਰੜਿਆ, ਇੱਕ ਦੀ ਮੌ+ਤ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਡਰੱਗ ਸਪਲਾਈ ਚੇਨਾਂ ਨੂੰ ਖਤਮ ਕਰਨ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧਤਾ ਜਤਾਈ ਗਈ ਹੈ। ਪੁਲਿਸ ਨੇ ਜਨਤਾ ਨੂੰ ਚੌਕਸ ਰਹਿਣ ਅਤੇ ਬਿਨਾਂ ਕਿਸੇ ਡਰ ਦੇ ਕਿਸੇ ਵੀ ਨਸ਼ਿਆਂ ਨਾਲ ਸੰਬੰਧਤ ਗਤੀਵਿਧੀ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ ਹੈ।
📞 ਸੇਫ ਪੰਜਾਬ ਹੈਲਪਲਾਈਨ: 97791-00200
📞 ਪੁਲਿਸ ਕੰਟਰੋਲ ਰੂਮ: 80549-42100

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

ਤੇਲ ਖਰੀਦ ਉਪਰ ਲਿਮਿਟ ਲਗਾਉਣ ਨੂੰ ਲੈ ਕੇ ਵੜਿੰਗ ਨੇ ਕੇਂਦਰ ਤੋਂ ਮੰਗਿਆ ਸਪਸ਼ਟੀਕਰਨ

👉ਊਰਜਾ ਅਤੇ ਆਰਥਿਕ ਸੰਕਟ ‘ਤੇ ਚਰਚਾ ਲਈ ਸੰਸਦ ਦਾ...