Tarn Taran News: ਬਾਬਾ ਫਰੀਦ ਯੂਨੀਵਰਸਿਟੀ ਰੀਜ਼ਨਲ ਸੈਂਟਰ ਗੋਇੰਦਵਾਲ ਸਾਹਿਬ ਵਿਖੇ ਬੀ ਐੱਸ ਸੀ ਨਰਸਿੰਗ ਕਰ ਰਹੀ ਇੱਕ ਵਿਦਿਆਰਥਣ ਵੱਲੋਂ ਯੂਨੀਵਰਸਿਟੀ ਸਟਾਫ ਦੇ ਕਥਿਤ ਮਾੜੇ ਰਵੱਈਏ ਤੋਂ ਤੰਗ ਆ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ। ਇਸ ਵਿਦਿਆਰਥਣ ਦੀ ਪਹਿਚਾਣ ਖੁਸ਼ਪ੍ਰੀਤ ਕੌਰ (21) ਪੁੱਤਰੀ ਅਮਰੀਕ ਸਿੰਘ ਵਾਸੀ ਧੂਰਕੋਟ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ, ਜੋਕਿ ਕੈਂਪਸ ਵਿਚ ਤੀਜ਼ੇ ਸਾਲ ਦੀ ਵਿਦਿਆਰਥਣ ਸੀ। ਮ੍ਰਿਤਕ ਲੜਕੀ ਦੇ ਪ੍ਰਵਾਰ ਵੱਲੋਂ ਲਗਾਏ ਦੋਸ਼ਾਂ ਦੇ ਆਧਾਰ ‘ਤੇ ਸਥਾਨਕ ਪੁਲਿਸ ਨੇ ਬਿਆਨ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ, 8 IAS ਅਤੇ 88 PCS ਅਫ਼ਸਰਾਂ ਦੇ ਤਬਾਦਲੇ
ਲੜਕੀ ਦੇ ਮਾਪਿਆਂ ਦੇ ਦੋਸ਼ਾਂ ਮੁਤਾਬਕ ਪਿਛਲੇ ਕੁੱਝ ਮਹੀਨਿਆਂ ਤੋਂ ਉਸਦੀ ਬੱਚੀ ਨੂੰ ਮਾਨਸਿਕ ਤੌਰ ‘ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਇਸ ਸਬੰਧ ਵਿਚ ਪ੍ਰਬੰਧਕਾਂ ਨੂੰ ਵੀ ਦਸਿਆ ਗਿਆ ਪ੍ਰੰਤੂ ਉਨ੍ਹਾਂ ਦੇ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਉਨ੍ਹਾਂ ਦੀ ਬੱਚੀ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ। ਦਸਿਆ ਜਾ ਰਿਹਾ ਕਿ ਮ੍ਰਿਤਕ ਲੜਕੀ ਖੁਸ਼ਪ੍ਰੀਤ ਨੇ ਆਪਣੀ ਮੌਤ ਲਈ ਕਾਲਜ ਦੀ ਇੱਕ ਅਧਿਆਪਕ ਅਤੇ ਕੁੱਝ ਦੋਸਤਾਂ ਉੱਪਰ ਤੰਗ ਪ੍ਰੇਸ਼ਾਨ ਕਰਨ ਸਬੰਧੀ ਇੱਕ ਵਟਸਐਪ ਮੈਸੇਜ ਵੀ ਸਾਂਝਾ ਕੀਤਾ ਹੈ। ਹਾਲਾਂਕਿ ਕੈਂਪਸ ਦੇ ਪ੍ਰਬੰਧਕਾਂ ਨੇ ਇੰਨ੍ਹਾਂ ਦੋਸ਼ਾਂ ਨੂੰ ਰੱਦ ਕੀਤਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





