ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵੇਲੇ ਸ਼ੁਰੂ ਕੀਤੇ ਪ੍ਰਾਜੈਕਟਾਂ ’ਤੇ ਸਿਆਸੀ ਰੋਟੀਆਂ ਸੇਕ ਰਹੇ ਮਨਪ੍ਰੀਤ ਬਾਦਲ : ਸਰੂਪ ਸਿੰਗਲਾ
ਸੁਖਜਿੰਦਰ ਮਾਨ
ਬਠਿੰਡਾ, 23 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਬੀਤੇ ਦਿਨ ਮਲਟੀ ਸਟੋਰੀ ਪਾਰਕਿੰਗ ਦੇ ਰੱਖੇ ਗਏ ਨੀਂਹ ਪੱਥਰ ਸਮੇਤ ਸ਼ਹਿਰ ਦੇ ਕਰਵਾਏ ਜਾ ਰਹੇ ਵਿਕਾਸ ਦੇ ਦਾਅਵਿਆਂ ’ਤੇ ਸਵਾਲ ਉਠਾਏ ਹਨ। ਅੱਜ ਇੱਥੇ ਜਾਰੀ ਬਿਆਨ ਵਿਚ ਸ਼੍ਰੀ ਸਿਗਲਾ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ 10 ਸਾਲ ਰਾਜ ਦੌਰਾਨ ਬਠਿੰਡਾ ਸ਼ਹਿਰ ਦੇ ਚਹੁੰਮੁਖੀ ਵਿਕਾਸ ਲਈ ਸ਼ੁਰੂ ਕੀਤੇ ਪ੍ਰਾਜੈਕਟਾਂ ’ਤੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਿਆਸੀ ਰੋਟੀਆਂ ਸੇਕ ਰਹੇ ਹਨ। ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਵਿਤ ਮੰਤਰੀ ਬਠਿੰਡਾ ਦੀ ਜਨਤਾ ਨੂੰ ਜਵਾਬ ਦੇਣ ਕਿ ਉਨ੍ਹਾਂ ਬਤੌਰ ਖਜ਼ਾਨਾ ਮੰਤਰੀ 5 ਸਾਲਾਂ ਦੇ ਰਾਜ ਵਿੱਚ ਤੁਸੀਂ ਕਿਹੜਾ ਪ੍ਰਾਜੈਕਟ ਲਿਆਂਦਾ ਹੈ ਤੇ ਨਾਲ ਕਿੰਨੇ ਨੌਜਵਾਨਾਂ ਨੂੰ ਰੁਜਗਾਰ ਦਿੱਤਾ ਤੇ ਸ਼ਹਿਰ ਵਾਸੀਆਂ ਨੂੰ ਕਿਹੜੀ ਸਹੂਲਤ ਮੁਹੱਈਆ ਕਰਵਾਈ? ਮਲਟੀਸਟੋਰੀ ਪਾਰਕਿੰਗ ਦਾ ਨੀਂਹ ਪੱਥਰ ਰੱਖਣ ’ਤੇ ਸ਼੍ਰੀ ਸਿੰਗਲਾ ਨੇ ਕਿਹਾ ਿਕਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਸੀ ਪ੍ਰੰਤੂ ਸਰਕਾਰ ਬਦਲਣ ਕਰਕੇ ਇਹ ਪ੍ਰਾਜੈਕਟ ਸਿਰੇ ਨਹੀਂ ਚੜ੍ਹ ਸਕਿਆ। ਪਰ ਹੁਣ ਵੋਟਾਂ ਨੇੜੇ ਆਉਂਦੀਆਂ ਦੇਖ ਨੀਂਹ ਪੱਥਰ ਰੱਖ ਦਿੱਤਾ। ਇਸੇ ਤਰ੍ਹਾਂ ਰਿੰਗ ਰੋਡ ਭਾਗ ਦੋ ਦਾ ਪ੍ਰਾਜੈਕਟ ਸ਼੍ਰੋਮਣੀ ਅਕਾਲੀ ਦਲ ਸਰਕਾਰ ਦੀ ਦੇਣ ਹੈ ਜਿਸ ਨੂੰ ਅਦਾਲਤੀ ਕਾਰਵਾਈ ਕਰਕੇ ਪੂਰਾ ਨਹੀਂ ਕੀਤਾ ਜਾ ਸਕਿਆ ਤੇ ਅੱਜ ਵੀ ਇਹ ਪ੍ਰਾਜੈਕਟ ਪੂਰਾ ਨਹੀਂ ਹੋ ਸਕਿਆ। ਪਰਸਰਾਮ ਨਗਰ ਦੇ ਬਰਸਾਤੀ ਪਾਣੀ ਦੇ ਨਿਕਾਸ ਲਈ ਆਲਮ ਬਸਤੀ ਦੀ ਡਿਸਪੋਜ਼ਲ ਨੂੰ ਵੀ ਸਾਬਕਾ ਮੰਤਰੀ ਚਿਰੰਜੀ ਲਾਲ ਗਰਗ ਦੀ ਦੇਣ ਦਸਦਿਆਂ ਸਿੰਗਲਾ ਨੇ ਕਿਹਾ ਕਿ ਹੁਣ ਆਬਾਦੀ ਵਧਣ ਕਰਕੇ ਪਾਣੀ ਦੀ ਆ ਰਹੀ ਸਮੱਸਿਆ ਨੂੰ ਹੱਲ ਕਰਨਾ ਬਤੌਰ ਖਜ਼ਾਨਾ ਮੰਤਰੀ ਤੇ ਸ਼ਹਿਰ ਦੇ ਵਿਧਾਇਕ ਹੋਣ ਦੇ ਨਾਤੇ ਜਿੰਮੇਵਾਰੀ ਬਣਦੀ ਹੈ। ਸਿੰਗਲਾ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸਾਫ ਸੁਥਰੀ ਰਾਜਨੀਤੀ ਅਤੇ ਸ਼ਹਿਰ ਦਾ ਵਿਕਾਸ ਹੈ ਜਿਸ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਵੱਲੋਂ ਕਰਵਾਏ ਵਿਕਾਸ ਅਤੇ ਖਜਾਨਾ ਮੰਤਰੀ ਦੀ ਅਗਵਾਈ ਵਿੱਚ ਹੋਏ ਸ਼ਹਿਰ ਦੇ ਵਿਨਾਸ਼ “ਵਿਕਾਸ ਅਤੇ ਵਿਨਾਸ਼“ ਨੂੰ ਮੁੱਖ ਰੱਖ ਕੇ ਵੋਟ ਪਾਉਣ ।
Share the post "ਵਿਤ ਮੰਤਰੀ ਵਲੋਂ ਮਲਟੀਸਟੋਰੀ ਪਾਰਕਿੰਗ ਦੇ ਰੱਖੇ ਨੀਂਹ ਪੱਥਰ ’ਤੇ ਸਾਬਕਾ ਵਿਧਾਇਕ ਨੇ ਚੁੱਕੇ ਸਵਾਲ"