Thursday, May 21, 2026
spot_img
spot_img
spot_img

Faridkot Police ਵੱਲੋਂ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਦਾ ਪਰਦਾਫ਼ਾਸ;ਇਕ ਫੌਜੀ ਜਵਾਨ ਤੇ ਬਰਖਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਕਾਬੂ

Date:

spot_img

👉2 ਮਹੀਨੇ ਦੀ ਚੌਕਸੀ ਤੋਂ ਬਾਅਦ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਵੀ ਕੀਤਾ ਬਰਾਮਦ
Faridkot News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫ਼ਰੀਦਕੋਟ ਪੁਲਿਸ ਨੇ ਪਾਕਿਸਤਾਨ-ਸਮਰਥਿਤ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ ਇੱਕ ਫੌਜੀ ਜਵਾਨ ਅਤੇ ਬਰਖ਼ਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.8 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਰਨੈਲ ਸਿੰਘ ਉਰਫ ਗੋਲਡੀ ਵਾਸੀ ਲੁਧਿਆਣਾ , ਜੋ ਇਸ ਸਮੇਂ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਿਹਾ ਹੈ, ਅਮਰਦੀਪ ਸਿੰਘ ਉਰਫ ਬਾਕਸਰ (ਬਰਖਾਸਤ ਪੀਏਪੀ ਕੇਡਰ ਮੁਲਾਜ਼ਮ) ਅਤੇ ਡਿੰਪਲ ਰਾਣੀ ਵਾਸੀ ਫਿਰੋਜ਼ਪੁਰ, ਰਮਨਦੀਪ ਕੌਰ, ਸਰਬਜੀਤ ਸਿੰਘ ਉਰਫ ਸੱਬਾ ਅਤੇ ਅੰਮ੍ਰਿਤਪਾਲ ਸਿੰਘ ਉਰਫ ਅਭਿਜੋਤ ਸਾਰੇ ਵਾਸੀ ਮੋਗਾ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਤੀਹ ਹਜ਼ਾਰ ਡਰੱਗ ਮਨੀ ਵੀ ਜ਼ਬਤ ਕੀਤੀ ਅਤੇ ਉਨ੍ਹਾਂ ਦੀਆਂ ਦੋ ਗੱਡੀਆਂ, ਜਿਨ੍ਹਾਂ ਵਿੱਚ ਥਾਰ ਅਤੇ ਐਕਸਯੂਵੀ-500 ਸ਼ਾਮਲ ਹਨ, ਨੂੰ ਜ਼ਬਤ ਕੀਤਾ ਹੈ, ਜਿਨ੍ਹਾਂ ਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰ ਰਹੇ ਸਨ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਤਰਨਤਾਰਨ ਦੇ ਸਰਪੰਚ ਦੇ ਕਾ+ਤ+ਲਾਂ ਦਾ ਪੁਲਿਸ ਨੇ ਕੀਤਾ Encounter

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਫਲਤਾ ਬਹੁਤ ਹੀ ਯੋਜਨਾਬੱਧ ਤੇ ਖੁਫੀਆ ਆਪ੍ਰੇਸ਼ਨ ਅਤੇ 2 ਮਹੀਨੇ ਦੀ ਪੁਖ਼ਤਾ ਜੇਲ੍ਹ ਨਿਗਰਾਨੀ ਅਤੇ ਚੌਕਸੀ ਦਾ ਨਤੀਜਾ ਹੈ, ਜਿਸ ਨਾਲ ਕਾਰਟੇਲ ਦੀਆਂ ਦੂਰ ਤੱਕ ਫੈਲੀਆਂ ਜੜ੍ਹਾਂ ਦਾ ਪਰਦਾਫਾਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ, ਜੋ ਹੈਰੋਇਨ ਦੀ ਖੇਪ ਨੂੰ ਭਾਰਤੀ ਖੇਤਰ ਵਿੱਚ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਕਿਹਾ ਕਿ 20-21 ਫਰਵਰੀ ਦੀ ਦਰਮਿਆਨੀ ਰਾਤ ਨੂੰ, ਸੀ.ਆਈ.ਏ. ਸਟਾਫ ਦੀ ਟੀਮ ਨੇ ਗ੍ਰੀਨ ਐਵੇਨਿਊ ਨੇੜੇ ਇੱਕ ਥਾਰ ਗੱਡੀ ਨੂੰ ਰੋਕਿਆ। ਡੀਐਸਪੀ (ਫਰੀਦਕੋਟ) ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ ਤਲਾਸ਼ੀ ਦੌਰਾਨ 1.008 ਕਿਲੋਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਹੋਈ, ਜਿਸ ਨਾਲ ਚਾਰ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ।ਐਸਐਸਪੀ ਨੇ ਕਿਹਾ, ‘‘ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਖੇਪ ਅਮਰਦੀਪ ਸਿੰਘ ਉਰਫ਼ ਬਾਕਸਰ ਦੁਆਰਾ ਇੱਕ ਐਕਸਯੂਵੀ-500 ਗੱਡੀ ਵਿੱਚ ਸਪਲਾਈ ਕੀਤੀ ਗਈ ਸੀ। ਇਸ ਸੁਰਾਗ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਪਿੰਡ ਗੋਲਿਆਨਾ ਸੇਮਨਾਲਾ ਨੇੜੇ ਬਾਕਸਰ ਅਤੇ ਉਸਦੀ ਸਾਥਣ ਡਿੰਪਲ ਰਾਣੀ ਨੂੰ ਰੋਕਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.796 ਕਿਲੋਗ੍ਰਾਮ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤਾ । ’’

ਇਹ ਵੀ ਪੜ੍ਹੋ  ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

ਡਾ. ਪ੍ਰਗਿਆ ਜੈਨ ਨੇ ਅੱਗੇ ਦੱਸਿਆ ਕਿ ਮੁੱਖ ਸਰਗਨਾ, ਅਮਰਦੀਪ ਸਿੰਘ ਉਰਫ਼ ਬਾਕਸਰ, ਇੱਕ ਜੁਰਾਇਮ-ਪੇਸ਼ਾ ਅਪਰਾਧੀ ਹੈ, ਜਿਸ ’ਤੇ 9 ਅਪਰਾਧਿਕ ਮਾਮਲੇ ਪਹਿਲਾਂ ਹੀ ਦਰਜ ਹਨ, ਜਦੋਂ ਕਿ ਬਾਕੀ ਮੈਂਬਰਾਂ ਵੀ ਐਨ.ਡੀ.ਪੀ.ਐਸ. ਅਤੇ ਆਰਮਜ਼ ਐਕਟਾਂ ਤਹਿਤ ਅਹਿਮ ਅਪਰਾਧਿਕ ਪਿਛੋਕੜ ਵਾਲੇ ਹਨ। ਇੱਕ ਸੇਵਾ ਨਿਭਾ ਰਹੇ ਫੌਜ ਦੇ ਜਵਾਨ ਅਤੇ ਇੱਕ ਬਰਖਾਸਤ ਪੁਲਿਸ ਮੁਲਾਜ਼ਮ ਦੀ ਸ਼ਮੂਲੀਅਤ ਇੱਕ ਵੱਡੇ ਨੈੱਟਵਰਕ ਵੱਲ ਇਸ਼ਾਰਾ ਕਰਦੀ ਹੈ, ਜੋ ਤਸਕਰੀ ਲਈ ਸੰਸਥਾਗਤ ਗਿਆਨ ਦੀ ਵਰਤੋਂ ਕਰਨ ਵਿੱਚ ਸਮਰੱਥ ਹੈ। ਉਨ੍ਹਾਂ ਨੇ ਨਾਕਿਆਂ ਅਤੇ ਟੋਲ ਪਲਾਜ਼ਿਆਂ ਤੋਂ ਆਸਾਨੀ ਨਾਲ ਲੰਘਣ ਵਾਸਤੇ ਆਪਣੇ ਅਧਿਕਾਰਤ ਪਛਾਣ ਪੱਤਰਾਂ ਦੀ ਦੁਰਵਰਤੋਂ ਕੀਤੀ। ਵਾਹਨਾਂ ਵਿੱਚ ਮਹਿਲਾ ਸਾਥੀਆਂ ਦੀ ਮੌਜੂਦਗੀ, ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਸੋਚ-ਸਮਝ ਕੇ ਕੀਤੇ ਗਏ ਢੰਗ-ਤਰੀਕੇ ਵੱਲ ਵੀ ਇਸ਼ਾਰਾ ਕਰਦੀ ਹੈ।ਪੁਲਿਸ ਨੇ ਸਾਰੇ ਮੁਲਜ਼ਮਾਂ ਦਾ ਰਿਮਾਂਡ ਲੈ ਲਿਆ ਹੈ ਤਾਂ ਜੋ ਅਗਲੇ- ਪਿੱਛਲੇ ਸਬੰਧਾਂ ਦੀ ਹੋਰ ਜਾਂਚ ਕੀਤੀ ਜਾ ਸਕੇ, ਖਾਸ ਤੌਰ ’ਤੇ ਸਰਹੱਦ ਪਾਰੋਂਂ ਕੰਮ ਕਰਨ ਵਾਲੇ ਹੈਂਡਲਰਾਂ ਅਤੇ ਨਸ਼ਿਆਂ ਦੀ ਵੰਡ ਕਰਨ ਵਾਲੇ ਸਥਾਨਕ ਟਿਕਾਣਿਆਂ ’ਤੇ ਧਿਆਨ ਕੇਂਦ੍ਰਤ ਕੀਤਾ ਜਾ ਸਕੇ।ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਸਿਟੀ ਫਰੀਦਕੋਟ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 27ਏ ਦੇ ਤਹਿਤ ਐਫਆਈਆਰ ਨੰਬਰ 95 ਮਿਤੀ 21.02.2026 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Bathinda Police ਵੱਲੋਂ ਹਿੰਦੂ ਆਗੂ ਸੰਦੀਪ ਪਾਠਕ ਗ੍ਰਿਫਤਾਰ, ਜਾਣੋਂ ਮਾਮਲਾ

Bathinda News: Bathinda Police ਨੇ ਬੁੱਧਵਾਰ ਨੂੰ ਇੱਕ ਵੱਡੀ...