Thursday, May 21, 2026
spot_img
spot_img
spot_img

ਪੰਜਾਬ ਦੀ ਜਨਤਾ ਹੁਣ ਬਦਲਾਅ ਚਾਹੁੰਦੀ ਹੈ;2027 ‘ਚ ਬਣੇਗੀ ਭਾਜਪਾ ਦੀ ਸਰਕਾਰ: ਮੁੱਖ ਮੰਤਰੀ ਨਾਇਬ ਸੈਣੀ

Date:

spot_img

Ludhiana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ ਉਹ 4 ਸਾਲ ਬੀਤ ਜਾਣ ਦੇ ਬਾਅਦ ਵੀ ਪੂਰੇ ਨਹੀਂ ਹੋਏ ਹਨ। ਕਾਂਗਰਸ ਤੇ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਹੈ ਅਤੇ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਂਗਰਸ ਤੋਂ ਵੀ ਚਾਰ ਕਦਮ ਅੱਗੇ ਹੈ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਲੁਧਿਆਣਾ ਸਥਿਤ ਛੱਠ ਪੂਜਾ ਮੈਦਾਨ ਵਿੱਚ ਆਯੋਜਿਤ ਪੂਰਵਾਂਚਲ ਸਨਮਾਨ ਰੈਲੀ ਨੂੰ ਸੰਬੋਧਿਤ ਕਰ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦਾ ਇੱਥੇ ਪਹੁੰਚਣ ‘ਤੇ ਪਦਅਧਿਕਾਰੀਆਂ ਨੇ ਸ਼ਾਨਦਾਰ ਸਵਾਗਤ ਕੀਤਾ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਸ ਮੌਕੇ ‘ਤੇ ਪੂਰਵਾਂਚਲ ਸਨਮਾਨ ਰੈਲੀ ਦੇ ਆਯੋਜਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਲੁਧਿਆਣਾ ਇੱਕ ਪ੍ਰਸਿੱਦ ਉਦਯੋਗਿਕ ਨਗਰੀ ਹੈ ਅਤੇ ਇਸ ਮਿਹਨਤਕਸ਼ ਧਰਤੀ ਨੂੰ ਮੈਂ ਸੀਸ ਨਵਾ ਕੇ ਨਮਨ ਕਰਦਾ ਹਾਂ। ਪੰਜਾਬ ਗੁਰੂਆਂ ਦੀ, ਪੀਰਾਂ ਦੀ ਅਤੇ ਵੀਰਾਂ ਦੀ ਭੂਮੀ ਹੈ। ਲੁਧਿਆਣਾ ਦੀ ਇਸ ਇਤਿਹਾਸਕ ਧਰਤੀ ‘ਤੇ, ਜਿਸ ਨੂੰ ਪੰਜਾਬ ਦੀ ਉਦਯੋਗਿਕ ਰਾਜਧਾਨੀ ਅਤੇ ਭਾਰਤ ਦਾ ਮੈਨਚੇਸਟਰ ਵੀ ਕਿਹਾ ਜਾਂਦਾ ਹੈ, ਮੈਨੂੰ ਸੱਦਾ ਦੇਣ ਲਈ ਤੁਹਾਡੇ ਸਾਰਿਆਂ ਦੀ ਵੰਦਨ ਕਰਦਾ ਹਾਂ। ਇਹ ਰੈਲੀ ਸਿਰਫ ਇੱਕ ਪ੍ਰੋਗਰਾਮ ਨਹੀਂ ਸਗੋ ਬਦਲਾਅ ਦਾ ਸੰਦੇਸ਼ ਹੈ। ਪੰਜਾਬ ਭਾਰਤ ਦੀ ਆਤਮਾ ਹੈ। ਇਹ ਬੋਡਰਾਂ ਦਾ ਪ੍ਰਹਿਰੀ ਹੈ, ਖੇਤਾਂ ਦੀ ਖੁਸ਼ਬੂ ਹੈ, ਢੋਲ ਦੀ ਥਾਪ ਹੈ, ਗੁਰੂਆਂ ਦੀ ਬਾਣੀ ਹੈ, ਅਤੇ ਬਹਾਦਰੀ ਦੀ ਪਹਿਚਾਣ ਹੈ।

ਇਹ ਵੀ ਪੜ੍ਹੋ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨ ‘ਤੇ ਨਸ਼ੇ ਅਤੇ ਅਪਰਾਧ ਉੱਪਰ ਪਾਈ ਜਾਵੇਗੀ ਠੱਲ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਇਸ ਮੌਕੇ ‘ਤੇ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਦੋਨੋਂ ਪਾਰਟੀਆਂ ਭ੍ਰਿਸ਼ਟਾਚਾਰ ਵਿੱਚ ਲਿਪਤ ਹਨ। ਆਮ ਆਦਮੀ ਪਾਰਟੀ ਤਾਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਂਗਰਸ ਤੋਂ ਵੀ ਚਾਰ ਕਦਮ ਅੱਗੇ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਨਾਉਣੀ ਹੈ। ਲੋਕ ਕਾਂਗਰਸ ਅਤੇ ਆਪ ਨੂੰ ਬਾਹਰ ਕਰਨ ਦਾ ਕੰਮ ਕਰਣਗੇ।ਮੁੱਖ ਮੰਤਰੀ ਨੇ ਇਸ ਮੌਕੇ ‘ਤੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚਾਰ ਸਾਲ ਵਿੱਚ ਕੁੱਝ ਨਹੀਂ ਕੀਤਾ। ਲੋਕਾਂ ਨਾਲ ਝੂਠ ਬੋਲਿਆ, ਝੂਠੇ ਸਬਜਬਾਗ ਦਿਖਾਏ। ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਨੂੰ ਦਿੱਲੀ ਦੀ ਜਨਤਾ ਨੇ ਬਾਹਰ ਦਾ ਰਸਤਾ ਦਿਖਾਉਣ ਦਾ ਕੰਮ ਕੀਤਾ ਹੈ। ਇੰਨ੍ਹਾ ਹੀ ਨਹੀਂ ਕੇਜਰੀਵਾਲ ਤੇ ਉਸ ਦੇ ਨੇਤਾ ਆਪਣੇ ਆਪ ਨੂੰ ਕੱਟਰ ਇਮਾਨਦਾਰ ਕਹਿੰਦੇ ਸਨ। ਉਨ੍ਹਾਂ ਦਾ ਅਸਲੀ ਚਿਹਰਾ ਸਾਰੇ ਦੇਸ਼ ਦੇ ਸਾਹਮਣੇ ਆਇਆ ਹੈ। ਕੇਜਰੀਵਾਲ ਦੇ ਨਾਲ-ਨਾਲ ਉਸ ਦੇ ਨੇਤਾ ਜੇਲ੍ਹ ਵਿੱਚ ਰਹੇ ਹਨ, ਇਸ ਗੱਲ ਦਾ ਪ੍ਰਮਾਣ ਹੈ। ਕਾਂਗਰਸ ਨੇ ਭ੍ਰਿਸ਼ਟਾਚਾਰ ਨੂੰ ਜਨਮ ਦਿੱਤਾ, ਜਦੋਂ ਕਿ ਆਮ ਆਦਮੀ ਪਾਰਟੀ ਨੇ ਇਸ ‘ਤੇ ਰੋਕ ਲਗਾਉਣ ਦੀ ਥਾਂ, ਉਸ ਨੂੰ ਵਧਾਇਆ ਹੈ, ਚਾਰ ਕਦਮ ਇੰਨ੍ਹਾਂ ਤੋਂ ਵੀ ਅੱਗੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦਾ ਆਪਸ ਵਿੱਚ ਰਿਸ਼ਤਾ ਹੈ, ਇੰਨ੍ਹਾਂ ਦੀ ਇੱਕ ਹੀ ਛੱਤ ਹੈ, ਸੰਸਕਾਰ ਤੇ ਸਭਿਆਚਾਰ ਵੀ ਇੱਕ ਹੀ ਹਨ।

ਇਹ ਵੀ ਪੜ੍ਹੋ ਪਸ਼ੂਆਂ ਦੇ ਪੋਲੀਕਲੀਨਿਕ ਅਤੇ ਹਸਪਤਾਲਾਂ ਲਈ ਆਧੁਨਿਕ ਮਸ਼ੀਨਾਂ ਖਰੀਦੀਆਂ ਜਾਣਗੀਆਂ: ਸ਼ਿਆਮ ਸਿੰਘ ਰਾਣਾ

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿੱਚ ਜਨਤਾ ਦੇ ਨਾਲ ਜੋ ਵਾਅਦੇ ਕੀਤੇ ਗਏ ਹਨ ਉਨ੍ਹਾਂ ਨੂੰ ਤੇਜੀ ਨਾਲ ਪੂਰਾ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਭੈਣਾ ਦੀ ਰਸੋਈ ਵਿੱਚ 500 ਰੁਪਏ ਵਿੱਚ ਗੈਸ ਸਿਲੇਂਡਰ ਦੇਣ ਦਾ ਕੰਮ ਕੀਤਾ ਗਿਆ ਹੈ। ਕਿਡਨੀ ਦੇ ਜੋ ਰੋਗੀ ਹਨ ਉਨ੍ਹਾਂ ਦੀ ਹਰਿਆਣਾ ਦੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਮੈਡੀਕਲ ਕਾਲਜਾਂ ਵਿੱਚ ਮੁਫਤ ਡਾਇਲਸਿਸ ਵੀ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ, ਜਿੱਥੇ ਸੌ-ਫੀਸਦੀ ਫਸਲਾਂ ਨੂੰ ਐਮਐਸਪੀ ‘ਤੇ ਖਰੀਦਿਆ ਜਾ ਰਿਹਾ ਹੈ। ਨੌਜੁਆਨਾਂ ਨੂੰ ਪਾਰਦਰਸ਼ੀ ਢੰਗ ਨਾਲ ਨੌਕਰੀ ਦਿੱਤੀ ਜਾ ਰਹੀ ਹੈ। ਲਗਭਗ 2 ਲੱਖ ਨੌਜੁਆਨਾਂ ਨੂੰ ਨੌਕਰੀ ਦੇਣ ਦਾ ਕੰਮ ਕੀਤਾ ਗਿਆ ਹੈ। ਆਯੂਸ਼ਮਾਨ/ਚਿਰਾਯੂ ਯੋਜਨਾ ਰਾਹੀਂ 27 ਲੱਖ ਪਰਿਵਾਰਾਂ ਦਾ ਮੁਫਤ ਇਲਾਜ ਕੀਤਾ ਗਿਆ ਹੈ ਅਤੇ ਇਸ ‘ਤੇ ਸਾਢੇ ਚਾਰ ਹਜਾਰ ਕਰੋੜ ਰੁਪਏ ਦੀ ਰਕਮ ਖਰਚ ਕੀਤੀ ਗਈ ਹੈ। ਇਸ ਦੇ ਨਾਲ-ਨਾਲ 70 ਸਾਲ ਤੋਂ ਵੱਧ ਉਮਰ ਵਰਗ ਦੇ ਬਜੁਰਗਾਂ ਦੇ ਇਲਾਜ ਦੀ ਚਿੰਤਾ ਵੀ ਕੇਂਦਰ ਤੇ ਸੂਬਾ ਸਰਕਾਰ ਨੇ ਕੀਤੀ ਹੈ। ਲਾਡੋ ਲੱਛਮੀ ਯੋਜਨਾ ਤਹਿਤ 2100 ਰੁਪਹੇ ਦੀ ਰਕਮ ਪ੍ਰਤੀ ਮਹੀਨਾ ਦਿੱਤੀ ਜਾਂਦੀ ਹੈ ਅਤੇ ਭੈਣਾ ਨੂੰ ਆਤਮਨਿਰਭਰ ਬਨਾਉਣ ਲਈ 4 ਫੀਸਦੀ ਵਿਆਜ ਦੀ ਦਰ ‘ਤੇ 5 ਲੱਖ ਰੁਪਏ ਦਾ ਲੋਨ ਵੀ ਦਿੱਤਾ ਜਾਂਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਨਸ਼ੇ ਨੂੰ ਰੋਕਣ ਦੀ ਥਾਂ ਉਸ ਨੂੰ ਵਧਾਇਆ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਸੀਐਮਜੀਜੀਏ ਦੇ ਨਾਲ ਸਫਾਈ, ਕੂੜਾ ਪ੍ਰਬੰਧਨ ਅਤੇ ਪ੍ਰਸਾਸ਼ਨਿਕ ਸੁਧਾਰਾਂ ‘ਤੇ ਕੀਤੀ ਸਮੀਖਿਆ ਮੀਟਿੰਗ

ਉਨ੍ਹਾਂ ਨੇ ਕਿਹਾ ਕਿ ਜਿਵੇਂ ਹੀ ਪੰਜਾਬ ਵਿੱਚ 2027 ਵਿੱਚ ਕਮਲ ਦਾ ਫੁੱਲ ਖਿਲੇਵਾ, ਇੱਥੋਂ ਨਸ਼ੇ ਦੀ ਗਤੀਵਿਧੀਆਂ ਵਿੱਚ ਜੋ ਵੀ ਸ਼ਾਮਿਲ ਹਨ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਜੋ ਗੈਂਗਸਟਰ ਕਲਚਰਰ ਹਨ ਉਸ ਨੂੰ ਸਖਤ ਨਾਲ ਖਤਮ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਿਕਾਸ ਦੀ ਸਿਆਸਤ ਵਿੱਚ ਭਰੋਸਾ ਰੱਖਦੇ ਹਨ ਅਤੇ ਜਿਵੇਂ ਹੀ ਭਾਜਪਾ ਦੀ ਪੰਜਾਬ ਵਿੱਚ ਸਰਕਾਰ ਬਣੇਗੀ, ਕੇਂਦਰ ਦੀ ਜਿੰਨ੍ਹੀ ਵੀ ਯੋਜਨਾਵਾਂ ਹਨ, ਇੱਥੇ ਉਨ੍ਹਾਂ ਸਾਰਿਆਂ ਨੂੰ ਲਾਗੂ ਕਰਨ ਦਾ ਕੰਮ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ‘ਤੇ ਓਛੀ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਸ ਰੈਲੀ ਵਿੱਚ ਆਉਣ ਵਾਲੇ ਲੋਕਾਂ ਨੂੰ ਰੋਕਿਆ ਗਿਆ, ਉਨ੍ਹਾਂ ਦੇ ਵਾਹਨ ਰੋਕੇ ਗਏ। ਰੈਲੀ ਵਿੱਚ ਲੋਕਾਂ ਨੂੰ ਆਉਣ ਤੋਂ ਰੋਕਨਾ ਤੇ ਬੱਸਾਂ ਨੂੰ ਰੋਕਣਾ ਉਨ੍ਹਾਂ ਦੀ ਘਟੀਆ ਮਾਨਸਿਕਤਾ ਨੂੰ ਦਰਸ਼ਾਉਂਦਾ ਹੈ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੌਜੂਦ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਨੰਬਰ ਵਨ ਸੂਬਾ ਬਨਾਉਣ ਲਈ ਸਾਲ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਲਿਆਉਣ ਦਾ ਕੰਮ ਕਰਨ।ਪ੍ਰੋਗਰਾਮ ਦੌਰਾਨ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਿਨੀ ਸ਼ਰਮਾ ਤੇ ਰੈਲੀ ਦੇ ਆਯੋਜਕ ਰਾਜੇਸ਼ ਮਿਸ਼ਰਾ ਨੇ ਵੀ ਮੌਜੂਦ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਅਗਾਮੀ ਵਿਧਾਨਸਭਾ ਚੋਣ ਵਿੱਚ ਭਾਜਪਾ ਦੀ ਸਰਕਾਰ ਬਨਾਉਣ ਲਈ ਅਪੀਲ ਕੀਤੀ। ਇਸ ਮੌਕੇ ‘ਤੇ ਜਿਲ੍ਹਾ ਪ੍ਰਧਾਨ ਲੁਧਿਆਣਾ ਰਜਨੀਸ਼ ਧਿਮਾਨ ਦੇ ਨਾਲ-ਨਾਲ ਹੋਰ ਅਧਿਕਾਰੀ ਤੇ ਸਮਾਜ ਦੇ ਹੋਰ ਮਾਣਯੋਗ ਲੋਕ ਮੌਜੂਦ ਰਹੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Punjab News : ਦੁੱਧ ਸੈਂਪਲਿੰਗ ਮੁਹਿੰਮ ; ਪੰਜਾਬ ‘ਚ ਦੋ ਦਿਨਾਂ ਵਿਚ 211 ਸੈਂਪਲ ਲਏ, 68 ਹੋਏ ਫੇਲ

👉ਉਲੰਘਣਾ ਕਰਨ ਵਾਲਿਆਂ ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ...

ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ, ਵੱਡਾ ਅਕਾਲੀ ਆਗੂ ਹੋਇਆ ਗ੍ਰਿਫ਼ਤਾਰ

Faridkot News : ਫਰੀਦਕੋਟ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ...