ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

Date:

spot_img

👉ਡੀ ਸੀ ਵੱਲੋਂ ਕੋਮਲ ਮਿੱਤਲ ਵੱਲੋਂ ਰੈੱਡ ਕਰਾਸ ਰਾਹੀਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਵਿਸ਼ੇਸ਼ ਉਪਰਾਲਾ
SAS Nagar News: ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਤਹਿਤ ਆਟੀਜ਼ਮ ਸਪੈਕਟ੍ਰਮ ਨਾਲ ਸੰਬੰਧਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਗਵਰਨਮੈਂਟ ਪਾਲੀਟੈਕਨਿਕ ਕਾਲਜ, ਖੂਨੀਮਾਜਰਾ ਵਿੱਚ ਟਕ ਸ਼ਾਪ-ਕਮ-ਕੈਂਟੀਨ ਦੀ ਸ਼ੁਰੂਆਤ ਕੀਤੀ ਗਈ।ਇਸ ਕੈਂਟੀਨ ਦਾ ਰਸਮੀ ਉਦਘਾਟਨ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ “ਵਿੰਗਜ਼” ਨਾਮਕ ਇਹ ਕੈਂਟੀਨ ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਲਈ ਨਵੇਂ ਰਾਹ ਖੋਲ੍ਹੇਗੀ ਅਤੇ ਇਹ ਸਾਬਤ ਕਰੇਗੀ ਕਿ ਜੀਵਨ ਦੀਆਂ ਚੁਣੌਤੀਆਂ ਦੇ ਬਾਵਜੂਦ ਉਹ ਕਾਫ਼ੀ ਕੁਝ ਹਾਸਲ ਕਰਨ ਦੀ ਸਮਰੱਥਾ ਰੱਖਦੇ ਹਨ।

ਇਹ ਵੀ ਪੜ੍ਹੋ Bathinda ‘ਚ ਵਾਪਰੀ ਵੱਡਾ ਘਟਨਾ; ਲੜਕੇ ਵਿਆਹ ਤੋਂ ਮੁਕਰਿਆਂ, ਲੜਕੀ ਨੇ ਖਾਧੀ ਜ਼ਹਿਰ

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਲੋਕਾਂ ਨਾਲ ਰੋਜ਼ਾਨਾ ਸੰਪਰਕ ਨਾਲ ਸਮਾਜ ਨੂੰ ਉਨ੍ਹਾਂ ਦੀ ਯੋਗਤਾ ਬਾਰੇ ਹੋਰ ਜਾਣਕਾਰੀ ਮਿਲੇਗੀ ਅਤੇ ਉਹ ਸਮਾਜਿਕ ਅਤੇ ਆਰਥਿਕ ਤੌਰ ‘ਤੇ ਆਤਮਨਿਰਭਰ ਬਣ ਸਕਣਗੇ।ਉਨ੍ਹਾਂ ਦੱਸਿਆ ਕਿ ਹਰਮਨ ਸ਼ਰਮਾ ਅਤੇ ਨਿਮਿਤ ਡੋਗਰਾ ਨੇ ਓਪਨ ਸਕੂਲ ਬੋਰਡ ਤੋਂ 10+2 ਪਾਸ ਕੀਤੀ ਹੈ। ਦੋਵਾਂ ਨੇ ਐਥਲੈਟਿਕਸ ਅਤੇ ਸਾਈਕਲਿੰਗ ਵਿੱਚ ਰਾਸ਼ਟਰੀ ਪੱਧਰ ‘ਤੇ ਭਾਗ ਲੈਂਦੇ ਹੋਏ ਸੋਨੇ ਦੇ ਤਮਗੇ ਵੀ ਹਾਸਲ ਕੀਤੇ ਹਨ।ਇਸ ਉਪਰਾਲੇ ਨੂੰ ਪਾਇਲਟ ਪ੍ਰੋਜੈਕਟ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲਦੀ ਹੀ ਹੋਰ ਸਿੱਖਿਆ ਸੰਸਥਾਵਾਂ ਵਿੱਚ ਵੀ ਇਸ ਤਰ੍ਹਾਂ ਦੇ ਰੋਜ਼ਗਾਰ-ਕੇਂਦਰਿਤ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਤਾਂ ਜੋ ਹੋਰ ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਲਈ ਮੌਕੇ ਪੈਦਾ ਕੀਤੇ ਜਾ ਸਕਣ।ਉਨ੍ਹਾਂ ਕਿਹਾ ਕਿ ਸਮਾਜ ਨਾਲ ਰੋਜ਼ਾਨਾ ਸੰਪਰਕ ਨਾਲ ਇਹ ਨੌਜਵਾਨ ਵਿਹਾਰਿਕ ਜੀਵਨ ਅਨੁਭਵ ਹਾਸਲ ਕਰਨਗੇ ਅਤੇ ਉਨ੍ਹਾਂ ਦਾ ਆਤਮ-ਵਿਸ਼ਵਾਸ ਵਧੇਗਾ।

ਇਹ ਵੀ ਪੜ੍ਹੋ ਸਾਲ 2026-27 ਵਿੱਚ ਪੰਜਾਬ ਦਾ ਆਬਕਾਰੀ ਮਾਲੀਆ 12,800 ਕਰੋੜ ਰੁਪਏ ਤੱਕ ਪਹੁੰਚੇਗਾ;ਹਰਪਾਲ ਸਿੰਘ ਚੀਮਾ

ਦੋਵੇਂ ਨੌਜਵਾਨਾਂ (ਉਮਰ 19 ਅਤੇ 22 ਸਾਲ) ਦੀ ਸਹਾਇਤਾ ਲਈ ਸ੍ਰੀਮਤੀ ਸੁਖਜਿੰਦਰ ਕੌਰ ਨੂੰ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕੈਂਟੀਨ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਸਕੇ। ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਵੱਲੋਂ ਕੈਂਟੀਨ ਲਈ ਲੋੜੀਂਦਾ ਸਾਰਾ ਸਾਮਾਨ ਉਪਲਬਧ ਕਰਵਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਕੰਮ ਲਈ ਉਚਿਤ ਮਿਹਨਤਾਨੇ ਦੀ ਰਾਸ਼ੀ ਦਿੱਤੀ ਜਾਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਐਸ ਡੀ ਐਮ ਖਰੜ ਗੁਰਮੀਤ ਸਿੰਘ, ਸਕੱਤਰ ਰੈੱਡ ਕ੍ਰਾਸ ਹਰਬੰਸ ਸਿੰਘ, ਪ੍ਰਿੰਸੀਪਲ ਰੇਖਾ ਕਿਰਣ ਅਤੇ ਪ੍ਰੋ. ਗੁਰਬਖਸ਼ਿਸ਼ ਸਿੰਘ ਅੰਟਾਲ ਸਮੇਤ ਹੋਰ ਵਿਅਕਤੀ ਹਾਜ਼ਰ ਸਨ।ਸਮਾਗਮ ਦੀ ਯਾਦ ਵਜੋਂ ਡਿਪਟੀ ਕਮਿਸ਼ਨਰ ਵੱਲੋਂ ਕੈਂਟੀਨ ਨੇੜੇ ਕਾਲਜ ਦੇ ਅਹਾਤੇ ਵਿੱਚ ਪੌਦੇ ਵੀ ਲਗਾਏ ਗਏ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...