👉ਯੂਬਾਸਿਟੀ ਅੰਦਰ ਧਰਮ ਪ੍ਰਚਾਰ ਕੇਂਦਰ ਸਥਾਪਤ ਕਰਨ ਦੀ ਕੀਤੀ ਅਪੀਲ
Amritsar News:ਅਮਰੀਕਾ ਦੀਆਂ ਸਿੱਖ ਸੰਗਤਾਂ ਦੇ ਇਕ ਵਫ਼ਦ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕੈਲੇਫੋਰਨੀਆ ਦੇ ਯੂਬਾਸਿਟੀ ਅੰਦਰ ਧਰਮ ਪ੍ਰਚਾਰ ਕੇਂਦਰ ਜਲਦ ਸਥਾਪਤ ਕਰਨ ਦੀ ਅਪੀਲ ਕੀਤੀ ਹੈ। ਇਹ ਵਫ਼ਦ ਸ. ਦਲਬੀਰ ਸਿੰਘ ਗਿੱਲ ਦੀ ਅਗਵਾਈ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਲਈ ਪੁੱਜਿਆ ਹੈ, ਜਿਸ ਵਿਚ ਸ. ਗੁਰਮੁੱਖ ਸਿੰਘ ਧਨੋਆ, ਬੀਬੀ ਲਖਵਿੰਦਰ ਕੌਰ, ਬੀਬੀ ਜਿੰਦਰਜੀਤ ਕੌਰ ਗਿੱਲ, ਬੀਬੀ ਚਰਨਜੀਤ ਕੌਰ ਗਿੱਲ ਅਤੇ ਬੀਬੀ ਕੁਲਦੀਪ ਕੌਰ ਧਨੋਆ ਆਦਿ ਸ਼ਾਮਲ ਸਨ।ਇਸ ਮੌਕੇ ਸ. ਦਲਬੀਰ ਸਿੰਘ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਭ ਤੋਂ ਵੱਡੀ ਸੰਵਿਧਾਨਕ ਸੰਸਥਾ ਹੈ, ਜੋ ਦੇਸ਼ ਦੁਨੀਆ ਅੰਦਰ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ।
ਇਹ ਵੀ ਪੜ੍ਹੋ 50,000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਉਨ੍ਹਾਂ ਕਿਹਾ ਕਿ ਅਮਰੀਕਾ ਨਿਵਾਸੀ ਸਿੱਖ ਸ. ਦੀਦਾਰ ਸਿੰਘ ਬੈਂਸ ਅਤੇ ਪਰਿਵਾਰ ਵੱਲੋਂ ਯੂਬਾਸਿਟੀ ਵਿਖੇ ਬੀਤੇ ਸਮੇਂ ਵਿਚ ਸ਼੍ਰੋਮਣੀ ਕਮੇਟੀ ਨੂੰ ਜ਼ਮੀਨ ਦਿੱਤੀ ਗਈ ਸੀ, ਜਿਸ ’ਤੇ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਪ੍ਰਫੁਲਤ ਕਰਨ ਲਈ ਕੇਂਦਰ ਸਥਾਪਤ ਕਰਨ ਲਈ ਸਿੱਖ ਸੰਗਤਾਂ ਅੰਦਰ ਵੱਡੀ ਉਤਸੁਕਤਾ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਵੱਡੀ ਲੋੜ ਵੀ ਹੈ, ਜਿਸ ਵਿਚ ਅਮਰੀਕਾ ਦੀਆਂ ਸਿੱਖ ਸੰਗਤਾਂ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣਗੀਆਂ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਕਾਰਜ ਕਰਨ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਿੱਖੀ ਪ੍ਰਚਾਰ ਨੂੰ ਹੋਰ ਪ੍ਰਚੰਡ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ Punjab ‘ਚ 6 ਮਾਰਚ ਤੋਂ ਬਜ਼ਟ ਸ਼ੈਸ਼ਨ, ਪਹਿਲੀ ਵਾਰ ਇਸ ਦਿਨ ਪੇਸ਼ ਹੋਵੇਗਾ ਬਜ਼ਟ
ਯੂਬਾਸਿਟੀ ਅੰਦਰ ਸ. ਦੀਦਾਰ ਸਿੰਘ ਬੈਂਸ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਜ਼ਮੀਨ ’ਤੇ ਕੇਂਦਰ ਸਥਾਪਤ ਕਰਨਾ ਏਜੰਡੇ ’ਤੇ ਹੈ ਅਤੇ ਜਲਦ ਹੀ ਇਸ ’ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਮਰੀਕਾ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਰਜ ਵਾਸਤੇ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਲਈ ਅੱਗੇ ਆਉਣ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਦਲਬੀਰ ਸਿੰਘ ਗਿੱਲ ਦੀ ਅਗਵਾਈ ’ਚ ਪੁੱਜੇ ਵਫ਼ਦ ਨੂੰ ਸਨਮਾਨਿਤ ਵੀ ਕੀਤਾ।ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਡੈਂਟੈਂਟ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





