Ludhiana News: ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਲੁਧਿਆਣਾ ਦੇ ਵਿਚ ਇੱਕ ਸਹਾਇਕ ਥਾਣੇਦਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜਮ ਥਾਣੇਦਾਰ ਜਨਕ ਰਾਜ ਪੁਲਿਸ ਚੌਕੀ ਕੈਲਾਸ਼ ਚੌਕ ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸੀ। ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਸਿਵਲ ਲਾਈਨ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।ਸ਼ਿਕਾਇਤਕਰਤਾ ਦੇ ਭਰਾ ਨੂੰ ਚੌਂਕੀ ਇੰਚਾਰਜ਼ ਨੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਿਸ ਵਿੱਚ ਮੁਲਜ਼ਮ ਏਐਸਆਈ ਜਾਂਚ ਅਧਿਕਾਰੀ ਸੀ।
ਇਹ ਵੀ ਪੜ੍ਹੋ Big News; ਥਾਣੇਦਾਰ ਤੇ ਹੋਮਗਾਰਡ ਜਵਾਨ ਦਾ ਕਾਤਲ ਪੁਲਿਸ ਮੁਕਾਬਲੇ ‘ਚ ਢੇਰ, SHO ਤੇ CIA ਇੰਚਾਰਜ਼ ਜਖ਼ਮੀ
ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਥਾਣੇ ਵਿੱਚ ਆਪਣੇ ਭਰਾ ਨੂੰ ਮਿਲਣ ਗਿਆ ਤਾਂ ਮੁਲਜ਼ਮ ਏਐਸਆਈ ਨੇ ਮੁਲਾਕਾਤ ਦੇ ਇਵਜ਼ ਵਜੋਂ ਮੌਕੇ ‘ਤੇ ਹੀ 10,000 ਰੁਪਏ ਰਿਸ਼ਵਤ ਲਈ। ਇਸ ਤੋਂ ਇਲਾਵਾ, ਉਸਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਦੇ ਭਰਾ ਨੂੰ ਹੋਰ ਪੁਲਿਸ ਰਿਮਾਂਡ ਨਾ ਦਿਵਾਉਣ ਦੇ ਬਦਲੇ ਐਸਐਚਓ ਦੇ ਨਾਮ ‘ਤੇ ਦੋ ਲੱਖ ਰੁਪਏ ਅਤੇ ਆਪਣੇ ਲਈ ਪੰਜਾਹ ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ। ਰਿਸ਼ਵਤ ਮੰਗਣ ਸੰਬੰਧੀ ਸਾਰੀ ਗੱਲਬਾਤ ਸ਼ਿਕਾਇਤਕਰਤਾ ਦੁਆਰਾ ਰਿਕਾਰਡ ਕੀਤੀ ਗਈ ਸੀ।
ਕਿਸੇ ਵੀ ਗੈਰ-ਕਾਨੂੰਨੀ ਰਿਸ਼ਵਤ ਦਾ ਭੁਗਤਾਨ ਕਰਨ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਏਐਸਆਈ ਜਨਕ ਰਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧ ਵਿੱਚ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





