Friday, April 17, 2026
spot_img
spot_img

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ; 3 ਪਿਸਤੌਲ,5.4 ਕਿਲੋ ਹੈਰੋਇਨ ਸਮੇਤ 10 ਕਾਬੂ

Date:

spot_img

Amritsar News: Amritsar Commissionerate Police; Punjab Police ਵੱਲੋਂ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦਸਿਆ ਕਿ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਸੰਗਠਿਤ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿਚ ਕੁੱਲ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 5.438 ਕਿਲੋਗ੍ਰਾਮ ਹੈਰੋਇਨ, 3 ਆਧੁਨਿਕ ਪਿਸਤੌਲ (ਇੱਕ ਗਲੌਕ 9mm, ਇੱਕ ਜ਼ਿਗਾਨਾ 9mm, ਇੱਕ .32 ਬੋਰ), 34 ਜ਼ਿੰਦਾ ਕਾਰਤੂਸ, ਅਤੇ 4500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ Jalandhar ‘ਚ ਡਾਕਟਰ ਦੇ ਘਰ ਅੱਗੇ ਤੜਕਸਾਰ ਚੱਲੀਆਂ ਗੋ+ਲੀ+ਆਂ, ਪੁਲਿਸ ਵੱਲੋਂ ਜਾਂਚ ਸ਼ੁਰੂ

ਡੀਜੀਪੀ ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ। ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਭਾਰਤੀ ਖੇਤਰ ਵਿੱਚ ਤਸਕਰੀ ਕੀਤੀ ਜਾ ਰਹੀ ਸੀ ਅਤੇ ਇੱਕ ਸੁਚੱਜੇ ਢੰਗ ਨਾਲ ਸੰਗਠਿਤ ਨੈੱਟਵਰਕ ਰਾਹੀਂ ਵੱਖ-ਵੱਖ ਖੇਤਰਾਂ ਵਿੱਚ ਵੰਡ ਕੀਤੀ ਜਾ ਰਹੀ ਸੀ।ਐਨ.ਡੀ.ਪੀ.ਐਸ. ਐਕਟ ਅਤੇ ਆਰਮਜ਼ ਐਕਟ ਦੇ ਤਹਿਤ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ।ਪੰਜਾਬ ਪੁਲਿਸ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਵਚਨਬੱਧ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

AAP MP ਤੋਂ ਬਾਅਦ ਹੁਣ AAP Minister ਦੇ ਘਰ ED ਦੀ Raid

Ludhiana News: Raid on Sanjiv Arora House; ਦੋ ਦਿਨ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...